Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਖਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ਸੰਗੀਤ ਵਿਭਾਗ ਵਲੋਂ ਰਾਸ਼ਟਰੀ ਵਰਕਸ਼ਾਪ ਦਾ ਆਯੋਜਨ

ਖਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ਸੰਗੀਤ ਵਿਭਾਗ ਵਲੋਂ ਰਾਸ਼ਟਰੀ ਵਰਕਸ਼ਾਪ ਦਾ ਆਯੋਜਨ

ਗੜ੍ਹਦੀਵਾਲਾ (ਚੌਧਰੀ) 

6 ਜਨਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਮਾਨਯੋਗ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਸੰਗੀਤ ਅਤੇ ਯੁਵਕ ਸੇਵਾਵਾਂ ਵਿਭਾਗ ਵਲੋਂ ਨੌਜਵਾਨ ਪੀੜ੍ਹੀ ਨੂੰ ਕਲਾਸੀਕਲ- ਸੰਗੀਤ ਅਤੇ ਕਲਚਰ ਪ੍ਰਤੀ ਉਤਸ਼ਾਹਿਤ ਕਰਨ ਲਈ ਸਪਿਕ-ਮੈਕੇ ਸੋਸਾਇਟੀ ਵਲੋਂ ਚੱਲ ਰਹੀ ਵਰਕਸ਼ਾਪ ਲੜੀ ਤਹਿਤ ਛੇਵੇਂ ਦਿਨ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਇਸ ਵਰਕਸ਼ਾਪ ਵਿੱਚ ਯੁਵਾ ਭਾਰਤੀ ਕਲਚਰ ਨੂੰ ਪ੍ਰਮੋਟ ਕਰਦੇ ਰਾਸ਼ਟਰੀ ਪੱਧਰ ਦੇ ਏ-ਗ੍ਰੇਡ ਆਰਟਿਸਟ ਮਾਊਮਾਲਾ ਨਾਇਕ ਨੇ ਮੁੱਖ-ਮਹਿਮਾਨ ਵਜੋਂ ਸ਼ਿਰਕਤ ਕੀਤੀ।ਉਹਨਾਂ ਦੇ ਨਾਲ ਪ੍ਰੋ. ਸ਼ਿਵਾਨੀ (ਦਸਮੇਸ਼ ਗਰਲਜ਼ ਕਾਲਜ, ਮੁਕੇਰੀਆਂ) ਵੀ ਹਾਜ਼ਰ ਹੋਏ। ਕਾਲਜ ਪਹੁੰਚਣ ‘ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਵਲੋਂ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ।ਵਰਕਸ਼ਾਪ ਦਾ ਆਰੰਭ ਪ੍ਰੋ. ਗੁਰਪਿੰਦਰ ਸਿੰਘ ਦੀ ਅਗਵਾਈ ਹੇਠ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਨੇ ਸ਼ਬਦ ਗਾਇਨ ਦੁਆਰਾ ਕੀਤਾ। ਸ਼ਬਦ ਗਾਇਨ ਤੋਂ ਬਾਅਦ ਜੋਤੀ ਪ੍ਰਵਜਲ ਦੀ ਰਸਮ ਅਦਾ ਕੀਤੀ ਗਈ।ਪ੍ਰੋ. ਕਮਲਜੀਤ ਕੌਰ ਨੇ ਇਸ ਵਰਕਸ਼ਾਪ ਦੇ ਪ੍ਰਮੁੱਖ ਬੁਲਾਰੇ ਮਊਮਾਲਾ ਬਾਰੇ ਜਾਣ ਪਹਿਚਾਣ ਕਰਵਾਉਂਦਿਆ ਦੱਸਿਆ ਕਿ ਮਊਮਾਲਾ ਨਾਇਕ ਕਲਾਸੀਕਲ, ਸੰਗੀਤ ਅਤੇ ਕਲਚਰ ਨੂੰ ਪੇਂਡੂ ਖੇਤਰਾਂ ਵਿੱਚ ਪ੍ਰਮੋਟ ਕਰਨ ਲਈ ਵੱਖ-ਵੱਖ ਰਾਜਾਂ ਵਿੱਚ ਵਰਕਸ਼ਾਪ ਦਾ ਆਯੋਜਨ ਕਰ ਰਹੇ ਹਨ।ਕਲਾਸੀਕਲ ਸੰਗੀਤ ਅਤੇ ਕਲਚਰ ਨੂੰ ਪ੍ਰਮੋਟ ਕਰਨ ਲਈ ਰਾਜ ਪੱਧਰ ਤੋਂ ਇਲਾਵਾ ਅੰਤਰ-ਰਾਸ਼ਟਰੀ ਪੱਧਰ ’ਤੇ ਵੀ ਵਰਕਸ਼ਾਪ ਦਾ ਆਯੋਜਨ ਕਰਦੇ ਹਨ।ਪ੍ਰਮੁੱਖ ਬੁਲਾਰੇ ਮਊਮਾਲਾ ਨਾਇਕ ਨੇ ਕਲਾਸੀਕਲ-ਡਾਂਸ ਦੇ ਸਿਧਾਂਤਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੰਦੇ ਹੋਏ ਵੱਖ-ਵੱਖ ਰਾਜਾਂ ਦੇ ਕਲਾਸੀਕਲ ਡਾਂਸ ਸੰਬੰਧੀ ਵਿਦਿਆਰਥੀਆਂ ਨੂੰ ਜਾਣੂੰ ਕਰਵਾਇਆ।ਸੰਗੀਤ ਵਿਭਾਗ ਦੇ ਮੁੱਖੀ ਪ੍ਰੋ. ਗੁਰਪਿੰਦਰ ਸਿੰਘ ਜੀ ਨੇ ਕਾਲਜ ਦੇ ਵਿਦਿਆਰਥੀਆ ਦੁਆਰਾ ਸੱਭਿਆਚਾਰਕ ਗਤੀਵਿਧੀਆ ਵਿੱਚ ਅੰਤਰ-ਯੂਨੀਵਰਸਿਟੀ ਪੱਧਰ ਦੀਆਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆ ਤੋਂ ਜਾਣੂੰ ਕਰਵਾਇਆ।ਇਸ ਮੌਕੇ ਮਿਊਜ਼ਿਕ ਡਾਇਰੈਕਟਰ, ਸੰਗੀਤ ਅਧਿਆਪਕ ਅਤੇ ਪ੍ਰੋਫੈਸ਼ਨਲ ਆਰਟਿਸਟ ਆਦਿ ਦੇ ਖ਼ੇਤਰਾਂ ਨਾਲ ਜੁੜੇ ਸੰਗੀਤ ਵਿਭਾਗ ਅਤੇ ਯੁਵਕ ਸੇਵਾਵਾਂ ਵਿਭਾਗ ਦੇ ਪੁਰਾਣੇ ਵਿਦਿਆਰਥੀਆਂ ਹਰਪ੍ਰੀਤ ਸਿੰਘ (ਸੰਗੀਤ ਅਧਿਆਪਕ) , ਗੁਰਸੇਵਕ ਸਿੰਘ (ਸੰਗੀਤ ਅਧਿਆਪਕ), ਪਵਿੱਤਰ ਸਿੰਘ (ਤਬਲਾ ਪਲੇਅਰ ਪ੍ਰੋਫੈਸ਼ਨਲ ਆਰਟਿਸਟ) ਅਤੇ ਗੁਰਦੀਪ ਸਿੰਘ (ਕਵੀ, ਇੰਗਲਿਸ਼ ਅਧਿਆਪਕ), ਜੁਝਾਰ ਸਿੰਘ ਨੂੰ ਵਿਸ਼ੇਸ਼ ਸਨਮਾਨ ਦੇ ਕੇ ਸਨਮਾਨਿਤ ਕੀਤਾ ਗਿਆ। ਯੂਥ ਫੈਸਟੀਵਲ ਦੀਆਂ ਵੱਖ-ਵੱਖ ਆਈਟਮਾਂ ਦੇ ਜੇਤੂ ਵਿਦਿਆਰਥੀਆਂ ਨੂੰ ਵੀ ਸਰਟੀਫਿਕੇਟ ਤਕਸੀਮ ਕੀਤੇ ਗਏ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਕਲਾਵਾਂ ਨਾਲ ਜੁੜੀਆਂ ਵਰਕਸ਼ਾਪ ਵਿਦਿਆਰਥੀਆਂ ਦੇ ਅੰਦਰਲੇ ਹੁਨਰ ਨੂੰ ਉਭਾਰਨ ਅਤੇ ਉਤਸ਼ਾਹਿਤ ਕਰਨ ਲਈ ਸਕੂਲਾਂ-ਕਾਲਜਾਂ ਵਿੱਚ ਸਮੇਂ ਸਮੇਂ ਹੁੰਦੀਆਂ ਰਹਿਣੀਆਂ ਜ਼ਰੂਰੀ ਹਨ। ਕਲਾਵਾਂ ਨਾਲ ਜੁੜ ਕੇ ਜਿੱਥੇ ਵਿਦਿਆਰਥੀਆਂ ਦੇ ਹੁਨਰ ਨੁੰ ਉਤਸ਼ਾਹ ਮਿਲਦਾ ਹੈ ਉਥੇ ਉਹਨਾਂ ਨੂੰ ਆਪਣੀ ਕਲਾ ਨੂੰ ਉਜਾਗਰ ਕਰਨ ਦੇ ਮੌਕੇ ਪ੍ਰਦਾਨ ਹੁੰਦੇ ਹਨ ਅਤੇ ਨਾਲ ਹੀ ਵੱਖ-ਵੱਖ ਖ਼ੇਤਰਾਂ ਵਿੱਚ ਕਿੱਤੇ ਪ੍ਰਾਪਤ ਕਰਨ ਦੇ ਮੌਕੇ ਮਿਲਦੇ ਹਨ।ਮੰਚ ਸੰਚਾਲਨ ਦੀ ਜਿੰਮੇਵਾਰੀ ਪ੍ਰੋ. ਗੁਰਪਿੰਦਰ ਸਿੰਘ ਅਤੇ ਪ੍ਰੋ. ਕਮਲਜੀਤ ਕੌਰ ਨੇ ਬਾਖੂਬੀ ਨਿਭਾਈ। ਇਸ ਮੌਕੇ ਡਾ. ਸਤਵੰਤ ਕੋਰ,ਪ੍ਰੋ. ਗੁਰਪ੍ਰੀਤ ਕੌਰ, ਪ੍ਰੋ. ਸ਼ਰਨਜੀਤ ਕੌਰ, ਡਾ. ਰਵਿੰਦਰ ਕੌਰ, ਪ੍ਰੋ. ਨੇਹਾ, ਡਾ. ਮਨਜੀਤ ਕੌਰ ਬਾਜਵਾ ਵੀ ਸ਼ਾਮਲ ਸਨ।