Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਜ਼ਿਲ੍ਹਾ ਤੇ ਸੈਸ਼ਨ ਜੱਜ ਵਲੋਂ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦਾ ਦੌਰਾ

ਜ਼ਿਲ੍ਹਾ ਤੇ ਸੈਸ਼ਨ ਜੱਜ ਵਲੋਂ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦਾ ਦੌਰਾ

ਹੁਸ਼ਿਆਰਪੁਰ (ਚੌਧਰੀ) 

–ਕੈਦੀਆਂ ਅਤੇ ਹਵਾਲਾਤੀਆਂ ਦੀਆਂ ਸੁਣੀਆਂ ਮੁਸ਼ਕਿਲਾਂ

6 ਫਰਵਰੀ :  ਜਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦਿਲਬਾਗ ਸਿੰਘ ਜੌਹਲ ਵਲੋਂ ਅੱਜ ਕੇਦਰੀ ਜੇਲ੍ਹ, ਹੁਸ਼ਿਆਰਪੁਰ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵੀ ਉਨ੍ਹਾਂ ਦੇ ਨਾਲ ਸਨ। ਇਸ ਦੌਰਾਨ ਉਨ੍ਹਾਂ ਵਲੋਂ ਕੇਂਦਰੀ ਜੇਲ੍ਹ ਵਿਚ ਬੰਦ ਹਵਾਲਾਤੀਆਂ ਦੀਆ ਬੈਰਕਾਂ ਨੂੰ ਚੈੱਕ ਕੀਤਾ ਗਿਆ ਅਤੇ ਕੈਦੀਆਂ/ਹਵਾਲਾਤੀਆਂ ਨੂੰ ਜੇਲ਼੍ਹ ਅੰਦਰ ਸਾਫ-ਸਫਾਈ ਰੱਖਣ ਲਈ ਵੀ ਕਿਹਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਵਲੋਂ ਜੇਲ੍ਹ ਅੰਦਰ ਬੰਦ ਕੈਦੀਆਂ ਅਤੇ ਹਵਾਲਾਤੀਆਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਗਿਆ। ਇਸ ਦੌਰਾਨ ਉਨ੍ਹਾਂ ਵਲੋਂ ਸੁਪਰਡੈਂਟ, ਕੇਦਰੀ ਜੇਲ੍ਹ, ਹੁਸ਼ਿਆਰਪੁਰ ਨੂੰ 11 ਫਰਵਰੀ ਨੂੰ ਜੇਲ੍ਹ ਵਿੱਚ ਲੱਗਣ ਵਾਲੀ ਕੈਂਪ ਕੋਰਟ ਸਬੰਧੀ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ।

                   ਇਸ ਮੌਕੇ ਸੁਪਰਡੈਂਟ ਕੇਦਰੀ ਜੇਲ੍ਹ, ਹੁਸ਼ਿਆਰਪੁਰ ਅਨੁਰਾਗ ਕੁਮਾਰ ਆਜ਼ਾਦ, ਡਿਪਟੀ ਸੁਪਰਡੈਂਟ ਅੰਮ੍ਰਿਤਪਾਲ ਸਿੰਘ, ਸਰਬਜੀਤ ਸਿੰਘ ਅਤੇ ਹੋਰ ਪੁਲਿਸ ਅਧਿਕਾਰੀਆਂ ਤੋਂ ਇਲਾਵਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦੇ ਪਵਨ ਕੁਮਾਰ ਪੈਰਾ ਲੀਗਲ ਵਲੰਟੀਅਰ ਅਤੇ ਹੋਰ ਹਾਜ਼ਰ ਸਨ।

—

 ਫੋਟੋ ਕੈਪਸ਼ਨ:- ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦੇ ਦੌਰੇ ਮੌਕੇ ਕੈਦੀਆਂ ਅਤੇ ਹਵਾਲਾਤੀਆਂ ਦੀਆਂ ਮੁਸ਼ਕਿਲਾਂ ਸੁਣਦੇ ਹੋਏ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਦਿਲਬਾਗ ਸਿੰਘ ਜੌਹਲ। ਨਾਲ ਹਨ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਤੇ ਹੋਰ।