Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਖ਼ਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ਫੈਸ਼ਨ ਡਿਜਾਇਨਿੰਗ ਵਿਭਾਗ ਵਲੋਂ ਵਰਕਸ਼ਾਪ ਅਤੇ ਪ੍ਰਦਰਸ਼ਨੀ ਦਾ ਆਯੋਜਨ

ਖ਼ਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ਫੈਸ਼ਨ ਡਿਜਾਇਨਿੰਗ ਵਿਭਾਗ ਵਲੋਂ ਵਰਕਸ਼ਾਪ ਅਤੇ ਪ੍ਰਦਰਸ਼ਨੀ ਦਾ ਆਯੋਜਨ

ਗੜ੍ਹਦੀਵਾਲਾ (ਚੌਧਰੀ) 

7 ਫਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਦੁਆਰਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਮਾਨਯੋਗ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਫੈਸ਼ਨ ਡਿਜਾਇਨਿੰਗ ਵਿਭਾਗ ਵੱਲੋਂ ਵਰਕਸ਼ਾਪ ਅਤੇ ਪ੍ਰਦਰਸ਼ਨੀ ਲਗਾਈ ਗਈ, ਜਿਸ ਵਿੱਚ ਫੈਸ਼ਨ ਡਿਜਾਇਨਿੰਗ ਵਿਭਾਗ ਦੇ ਸਾਰੇ ਵਿਦਿਆਰਥੀਆਂ ਅਤੇ ਵੱਖ-ਵੱਖ ਸਕੂਲਾਂ ਦੇ 10+2 ਦੇ ਵਿਦਿਆਰਥੀਆ ਨੇ ਹਿੱਸਾ ਲਿਆ। ਜਿਸ ਵਿੱਚ ਉਹਨਾਂ ਨੂੰ ਟਾਈ ਅਤੇ ਡਾਈ ਦੀਆ ਵੱਖ-ਵੱਖ ਤਕਨੀਕਾਂ ਬਲਾਕ ਪ੍ਰੀਟਿੰਗ, ਸਟੈਨਸਿਲ ਪ੍ਰੀਟਿੰਗ, ਸਿਖਾਈ ਗਈ।ਸਾਰੇ ਹੀ ਵਿਦਿਆਰਥੀਆਂ ਨੇ ਇਸ ਪ੍ਰਦਰਸ਼ਨੀ ਵਿੱਚ ਬਹੁਤ ਉਤਸ਼ਾਹ ਦਿਖਾਇਆ ਅਤੇ ਪ੍ਰਦਰਸ਼ਨੀ ਵਿੱਚ ਫੈਸ਼ਨ ਡਿਜਾਇਨਿੰਗ ਦੇ ਵਿਦਿਆਰਥੀਆ ਵਲੋਂ ਪੇਟਿੰਗ ਵਰਕ (ਸੂਟ/ਬੈੱਡ ਸੀਟ/ਦੁਪੱਟੇ/ਕੁਸ਼ਨ ਕਵਰ/ਡੈਨਿੰਮ) ਬੁਣਾਈ ਦਾ ਕੰਮ ਟਾਈ ਐਂਡ ਡਾਈ, ਸਟੈਂਸ਼ਿਲ ਪ੍ਰੀਟਿੰਗ/ ਬਲਾਕ ਪ੍ਰੀਟਿੰਗ ਅਤੇ ਹੱਥ ਵਾਲੀ ਕਢਾਈ ਨਾਲ ਕੀਤੇ ਹੋਏ ਕੰਮ ਦੀ ਪ੍ਰਦਰਸ਼ਨੀ ਲਗਾਈ ਗਈ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਵਲੋਂ ਬਣਾਈਆਂ ਕਲਾਕ੍ਰਿਤੀਆਂ ਦੀ ਪ੍ਰਸੰਸਾ ਕੀਤੀ । ਇਸ ਮੌਕੇ ਫੈਸਨ ਡਿਜਾਇਨਿੰਗ ਵਿਭਾਗ ਦੇ ਅਧਿਆਪਕ ਸ਼ਰਨਜੀਤ ਕੌਰ ਅਤੇ ਨੇਹਾ ਹਾਜ਼ਰ ਸਨ।