Prime Punjab Times

Latest news
ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ
ADVERTISEMENT
You are currently viewing ਗੜ੍ਹਦੀਵਾਲਾ…ਮੈਡਮ ਕਰਮਜੀਤ ਕੌਰ (ਜ਼ਿਲ੍ਹਾ ਯੋਜਨਾ ਬੋਰਡ ਚੇਅਰਮੈਨ) ਅਤੇ ਗੁਰਵਿੰਦਰ ਪਾਬਲਾ (ਜ਼ਿਲ੍ਹਾ ਪ੍ਰਧਾਨ ਦਿਹਾਤੀ) ਦਾ ‘ਆਪ’ ਯੂਥ ਦਫ਼ਤਰ ਪਹੁੰਚਣ ‘ਤੇ ਸਨਮਾਨ ਕੀਤਾ ਗਿਆ

ਗੜ੍ਹਦੀਵਾਲਾ…ਮੈਡਮ ਕਰਮਜੀਤ ਕੌਰ (ਜ਼ਿਲ੍ਹਾ ਯੋਜਨਾ ਬੋਰਡ ਚੇਅਰਮੈਨ) ਅਤੇ ਗੁਰਵਿੰਦਰ ਪਾਬਲਾ (ਜ਼ਿਲ੍ਹਾ ਪ੍ਰਧਾਨ ਦਿਹਾਤੀ) ਦਾ ‘ਆਪ’ ਯੂਥ ਦਫ਼ਤਰ ਪਹੁੰਚਣ ‘ਤੇ ਸਨਮਾਨ ਕੀਤਾ ਗਿਆ

ਗੜ੍ਹਦੀਵਾਲਾ: (ਯੋਗੇਸ਼ ਗੁਪਤਾ) ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਯੂਥ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਦਫ਼ਤਰ ਗੜ੍ਹਦੀਵਾਲਾ ਵਿਖੇ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ। ਜਿਸ ਵਿਚ ਵਿਧਾਨ ਸਭਾ ਹਲਕਾ ਟਾਂਡਾ ਉੜਮੁੜ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ । ਇਸ ਮੌਕੇ ਨਵ-ਨਿਯੁਕਤ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਤੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਮੈਡਮ ਕਰਮਜੀਤ ਕੌਰ ਅਤੇ ਗੁਰਵਿੰਦਰ ਸਿੰਘ ਪਾਬਲਾ (ਜ਼ਿਲ੍ਹਾ ਪ੍ਰਧਾਨ ਦਿਹਾਤੀ) ਨੂੰ ਉਨ੍ਹਾਂ ਦੇ ਦਫ਼ਤਰ ਪਹੁੰਚਣ ‘ਤੇ ਗੁਲਦਸਤੇ ਭੇਂਟ ਕਰਕੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਨਵ-ਨਿਯੁਕਤ ਚੇਅਰਮੈਨ ਗੁਰਵਿੰਦਰ ਸਿੰਘ ਪਾਬਲਾ ਜੀ ਨੇ ਸਾਂਝੀ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਜਨਤਾ ਨਾਲ ਕੀਤੇ ਵਾਅਦੇ ਪੂਰੇ ਹੁੰਦੇ 100 ਫੀਸਦੀ ਨਜ਼ਰ ਆ ਰਹੇ ਹਨ । ਚਾਹੇ ਬਿਜਲੀ ਦੇ ਬਿੱਲ ਦੀ ਗੱਲ ਹੋਵੇ ਜਾਂ ਰੁਜ਼ਗਾਰ ਦੀ । ਉਨ੍ਹਾਂ ਕਿਹਾ ਕਿ ਜਦੋਂ ਤੋਂ ਸਰਕਾਰ ਸੱਤਾ ਵਿੱਚ ਆਈ ਹੈ, ਸੂਬੇ ਭਰ ਵਿੱਚ ਵਿਕਾਸ ਕਾਰਜਾਂ ਵਿੱਚ ਲਗਾਤਾਰ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਉਨ੍ਹਾਂ ਹਲਕਾ ਗੜ੍ਹਦੀਵਾਲਾ ਵਿਖੇ ਪੁੱਜਣ ‘ਤੇ ਵਿਧਾਇਕ ਰਾਜਾ ਗਿੱਲ, ਜ਼ਿਲ੍ਹਾ ਯੂਥ ਪ੍ਰਧਾਨ ਚੌਧਰੀ ਰਾਜਾ ਅਤੇ ਸਮੂਹ ਪਾਰਟੀ ਵਰਕਰਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਸਨਮਾਨ ਕਰਨ ‘ਤੇ ਤਹਿ ਦਿਲੋਂ ਧੰਨਵਾਦ ਕੀਤਾ । ਇਸ ਮੌਕੇ ਜ਼ਿਲ੍ਹਾ ਯੂਥ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ, ਬਲਾਕ ਪ੍ਰਧਾਨ ਕੇਸ਼ਵ ਸਿੰਘ ਸੈਣੀ, ਵਿਵੇਕ ਗੁਪਤਾ ਗੜ੍ਹਦੀਵਾਲਾ (ਆਪ), ਸਰਕਲ ਪ੍ਰਧਾਨ ਰਜਿੰਦਰ ਸਿੰਘ ਦਾਰਾਪੁਰ, ਕੰਢੀ ਸਰਕਲ ਪ੍ਰਧਾਨ ਕੈਪਟਨ ਤਰਸੇਮ ਸਿੰਘ, ‘ਆਪ’ ਆਗੂ ਤੇ ਕੌਂਸਲਰ ਟਾਂਡਾ ਜਗਜੀਵਨ ਜੱਗੀ, ਕੈਪਟਨ ਤਰਸੇਮ ਸਿੰਘ, ਪਾਰਟੀ ਵਰਕਰ ਅਤੇ ਪ੍ਰਸ਼ਾਸਨਿਕ ਡਾ. ਅਵਤਾਰ ਜੇਈ, ਪਰਮਜੀਤ ਸਿੰਘ ਚੱਢਾ, ਰੂਪ ਲਾਲ ਫਤਿਹਪੁਰ, ਹਰਜੀਤ ਕੇਸ਼ੋਪੁਰ,ਐਤਵਾਰ ਸਿੰਘ ਪੱਲ੍ਹਾ ਚੱਕ,ਸੁਖਵਿੰਦਰ ਆਸੀ, ਰੁਪਿੰਦਰ ਚੋਹਕਾ, ਜਸਵੀਰ ਸਿੰਘ ਰੂਪੋਵਾਲ, ਹੈਪੀ, ਨਵੀ, ਨਾਇਬ ਤਹਿਸੀਲਦਾਰ ਲਵਦੀਪ ਸਿੰਘ ਧੂਤ, ਸਟੇਸ਼ਨ ਹਾਊਸ ਅਫਸਰ ਸਤਵਿੰਦਰ ਸਿੰਘ ਧਾਲੀਵਾਲ ਆਦਿ ਅਧਿਕਾਰੀ ਹਾਜ਼ਰ ਸਨ।