Prime Punjab Times

Latest news
ਲਾਇਸੈਂਸੀ ਹਥਿਆਰਾਂ ਨੂੰ ਜਨਤਕ ਤੌਰ ’ਤੇ ਨਾਲ ਲਿਜਾਣ ’ਤੇ 30 ਮਈ ਤੱਕ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਸੀ.ਐਚ.ਸੀ ਭੂੰਗਾ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਨਰਸਿੰਗ ਦਿਵਸ 20 ਮਈ ਨੂੰ ਵਿੱਤ ਮੰਤਰੀ ਦੀ ਕੋਠੀ ਮੂਹਰੇ ਰੋਸ਼ ਧਰਨਾ ਦੇਣ ਦਾ ਐਲਾਨ* ਕੰਡੀ ਕਨਾਲ ਨਹਿਰ 'ਚ ਨਹਾਉਣ ਗਏ ਨੌਜਵਾਨ ਦੀ ਡੁੱਬਣ ਨਾਲ ਹੋਈ ਮੌ+ਤ,ਲਾ+ਸ਼ ਲੱਭਣ ਲਈ ਯਤਨ ਜਾਰੀ ਟੀ.ਬੀ.ਦੀ ਬਿਮਾਰੀ ਸਬੰਧੀ ਕਰਵਾਈ ਗਈ ਬਲਾਕ ਪੱਧਰੀ ਟਰੇਨਿੰਗ ਪੰਜਾਬ ਦੇ ਹੋਣਗੇ ਮਸਲੇ ਹੱਲ,ਆਓ ਚੱਲੀਏ ਭਾਜਪਾ ਵੱਲ’ ਦੇ ਨਾਅਰੇ ਨਾਲ ਐਡਵੋਕੇਟ ਸ਼ੁਭ ਸਰੋਚ ਨੇ ਦਸੂਹਾ ਤੋਂ ਪੇਸ਼ ਕੀਤੀ ਦਾ... ਡਾਇਰੈਕਟਰ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਵੱਲੋਂ ਸੀ.ਐਚ.ਸੀ ਭੂੰਗਾ ਦੀ ਅਚਨਚੇਤ ਕੀਤੀ ਚੈਕਿੰਗ ਸਿਵਲ ਹਸਪਤਾਲ ਪਠਾਨਕੋਟ ਦੇ ਐਮਰਜੈਂਸੀ ਵਾਰਡ ਦਾ ਸਿਵਲ ਸਰਜਨ ਡਾ. ਸੁਨੀਤਾ ਸ਼ਰਮਾ ਵੱਲੋਂ ਨਿਰੀਖਣ ਰਾਸ਼ਟਰੀ ਲੋਕ ਅਦਾਲਤ ’ਚ 27,405 ਮਾਮਲਿਆਂ ਦਾ ਮੌਕੇ ’ਤੇ ਨਿਪਟਾਰਾ, 7.83 ਕਰੋੜ ਰੁਪਏ ਦੇ ਅਵਾਰਡ ਪਾਸ 14 ਸਾਲਾਂ ਬੱਚੀਆਂ ਲਈ ਐਚ.ਪੀ.ਵੀ ਟੀਕਾਕਰਨ ਬਹੁਤ ਜਰੂਰੀ : ਡਾ. ਸੁਦੇਸ਼ ਰਾਜਨ
ADVERTISEMENT
You are currently viewing 19 ਫਰਵਰੀ ਦੀ ਸੂਬਾਈ ਰੈਲੀ ‘ਚ ਵੱਧ ਚੜ੍ਹਕੇ ਸ਼ਮੂਲੀਅਤ ਕਰਨ ਦਾ ਫੈਸਲਾ

19 ਫਰਵਰੀ ਦੀ ਸੂਬਾਈ ਰੈਲੀ ‘ਚ ਵੱਧ ਚੜ੍ਹਕੇ ਸ਼ਮੂਲੀਅਤ ਕਰਨ ਦਾ ਫੈਸਲਾ

ਫ਼ਗਵਾੜਾ(ਲਾਲੀ ਦਾਦਰ)

7 ਫਰਵਰੀ : ਪੀ.ਡਬਲਯੂ.ਡੀ.ਫੀਲਡ ਐਂਡ ਵਰਕਸ਼ਾਪ ਯੂਨੀਅਨ ਜ਼ਿਲ੍ਹਾ ਜਲੰਧਰ ਦੀ ਹੰਗਾਮੀ ਮੀਟਿੰਗ ਜਿਲ੍ਹਾ ਪ੍ਰਧਾਨ ਪੁਸ਼ਪਿੰਦਰ ਕੁਮਾਰ ਵਿਰਦੀ ਦੀ ਪ੍ਰਧਾਨਗੀ ਹੇਠ ਜਲੰਧਰ ਵਿਖੇ ਹੋਈ‌। ਮੀਟਿੰਗ ਦੀ ਕਾਰਵਾਈ ਜਾਰੀ ਕਰਦਿਆਂ ਜਨਰਲ ਸਕੱਤਰ ਅਮਰੀਕ ਸਿੰਘ ਸੇਖੋਂ ਨੇ ਦੱਸਿਆ ਕਿ ਮੀਟਿੰਗ ਦੇ ਸ਼ੁਰੂ ਵਿੱਚ ਮੁਲਾਜ਼ਮ ਸੰਘਰਸ਼ਾਂ ਦੇ ਮੋਢੀ ਆਗੂ ਸਾਥੀ ਤਰਲੋਚਨ ਸਿੰਘ ਰਾਣਾ ਜੀ ਅਤੇ ਪੀ.ਡਬਲਯੂ.ਡੀ.ਫੀਲਡ ਐਂਡ ਵਰਕਸ਼ਾਪ ਯੂਨੀਅਨ ਪੰਜਾਬ ਦੇ ਪ੍ਰਧਾਨ ਮੱਖਣ ਸਿੰਘ ਵਾਹਿਦ ਪੁਰੀ ਦੇ ਮਾਤਾ ਜੀ ਸ੍ਰੀਮਤੀ ਸ਼ੰਕਰੀ ਦੇਵੀ ਦੇ ਸਦੀਵੀ ਵਿਛੋੜਾ ਦੇ ਜਾਣ ਤੇ ਮਤਾ ਪਾਸ ਕਰਕੇ ਦੋਨੋਂ ਪਰਿਵਾਰਾਂ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਦੋ ਮਿੰਟ ਦਾ ਮੋਨ ਧਾਰ ਸ਼ਰਧਾਂਜਲੀ ਭੇਟ ਕੀਤੀ ਗਈ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਪੰਜਾਬ -ਯੂ.ਟੀ.ਮੁਲਾਜਮ ਅਤੇ ਪੈਨਸ਼ਨਰ ਸਾਂਝਾ ਫਰੰਟ ਪੰਜਾਬ ਦੇ ਸੱਦੇ ਅਨੁਸਾਰ 15 ਫਰਵਰੀ ਨੂੰ ਸਮੁੱਚੇ ਪੰਜਾਬ ਵਿੱਚ ਦੋ ਜ਼ਿਲ੍ਹਾ ਪੱਧਰੀ ਰੈਲੀਆਂ ਕਰਕੇ ਪੰਜਾਬ ਸਰਕਾਰ ਦੇ ਨਾਂ ‘ਤੇ ਰੋਸ ਮੰਗ ਪੱਤਰ ਡਿਪਟੀ ਕਮਿਸ਼ਨਰਾਂ ਰਾਹੀਂ ਭੇਜੇ ਜਾ ਰਹੇ ਹਨ ਅਤੇ 19 ਫਰਵਰੀ ਨੂੰ ਚੰਡੀਗੜ੍ਹ ਵਿਖੇ ਸੂਬਾਈ ਰੈਲੀ ਕੀਤੀ ਜਾ ਰਹੀ ਹੈ, ਵਿੱਚ ਜਥੇਬੰਦੀ ਵਲੋਂ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇਗੀ। ਪੰਜਾਬ ਸਰਕਾਰ ਦੇ ਬਜਟ ਸੈਸ਼ਨ ਦੇ ਸਮਾਨੰਤਰ ਪੰਜਾਬ -ਯੂ.ਟੀ.ਮੁਲਾਜਮ ਅਤੇ ਪੈਨਸ਼ਨਰ ਸਾਂਝਾ ਫਰੰਟ ਪੰਜਾਬ ਵਲੋਂ ਸੈਸ਼ਨ ਚਲਾ ਕੇ ਪੰਜਾਬ ਸਰਕਾਰ ਦੇ ਮੁਲਾਜ਼ਮ ਅਤੇ ਆਮ ਲੋਕਾਂ ਵਿਰੋਧੀ ਚਿਹਰਾ ਨੂੰ ਨੰਗਾ ਕੀਤਾ ਜਾਵੇਗਾ, ਦੇ ਐਕਸਨ ਵਿੱਚ ਵੀ ਲੱਗੇ ਕੋਟੇ ਅਨੁਸਾਰ ਪੂਰੀ ਸ਼ਮੂਲੀਅਤ ਕੀਤੀ ਜਾਵੇਗੀ।ਸਾਰੇ ਐਕਸ਼ਨਾਂ ਨੂੰ ਸਫ਼ਲਤਾ ਪੂਰਬਕ ਨੇਪਰੇ ਚਾੜ੍ਹਨ ਲਈ ਸਥਾਨਿਕ ਆਗੂਆਂ ਦੀਆਂ ਡਿਊਟੀਆਂ ਲਗਾ ਕੇ ਸ਼ਮੂਲੀਅਤ ਕਰਨ ਵਾਲੇ ਸਾਥੀਆਂ ਦੇ ਕੋਟੇ ਲਗਾ ਦਿੱਤੇ ਗਏ ਹਨ। ਉੱਨੀ ਫਰਵਰੀ ਦੀ ਸੂਬਾਈ ਰੈਲੀ ਵਿੱਚ ਸ਼ਮੂਲੀਅਤ ਕਰਨ ਲਈ ਜਲੰਧਰ ਦੇ ਪੰਜਾਂ ਜੋਨਾਂ ਤੋਂ ਵ੍ਹੀਕਲ ਚਲਾਉਣ ਦਾ ਫੈਸਲਾ ਸਰਬਸੰਮਤੀ ਨਾਲ ਕੀਤਾ। ਇਸ ਸਮੇਂ ਹੋਰਨਾਂ ਤੋਂ ਇਲਾਵਾ ਪ੍ਰਧਾਨ ਪੁਸ਼ਪਿੰਦਰ ਕੁਮਾਰ ਵਿਰਦੀ, ਜਨਰਲ ਸਕੱਤਰ ਅਮਰੀਕ ਸਿੰਘ ਸੇਖੋਂ, ਚੇਅਰਮੈਨ ਅਕਲ ਚੰਦ ਸਿੰਘ,ਮਸਤ ਰਾਮ,ਓਮ ਪ੍ਰਕਾਸ਼,ਨਸੀਬ ਚੰਦ, ਤਰਲੋਕ ਸਿੰਘ, ਰਾਜਿੰਦਰ ਮਹਿਤਪੁਰ, ਧਰਮਿੰਦਰ ਕੁਮਾਰ,ਕਰਮਜੀਤ ਸਿੰਘ, ਬਲਵੀਰ ਸਿੰਘ ਗੁਰਾਇਆ, ਸਤਵਿੰਦਰ ਸਿੰਘ, ਬਲਜੀਤ ਸਿੰਘ ਨਕੋਦਰ, ਅੰਗਰੇਜ਼ ਸਿੰਘ , ਅਮਰਜੀਤ ਆਦਮਪੁਰ ਆਦਿ ਸਾਥੀ ਹਾਜ਼ਰ ਹੋਏ।

error: copy content is like crime its probhihated