Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਸਭਨਾਂ ਦੇ ਸਹਿਯੋਗ ਨਾਲ ਹੁਸ਼ਿਆਰਪੁਰ ਨੂੰ ਕੀਤਾ ਜਾਵੇਗਾ ਭਾਰਤ ਦੇ ਖੂਬਸੂਰਤ ਸ਼ਹਿਰਾਂ ਵਿਚ ਸ਼ੁਮਾਰ : ਬ੍ਰਮ ਸ਼ੰਕਰ ਜਿੰਪਾ

ਸਭਨਾਂ ਦੇ ਸਹਿਯੋਗ ਨਾਲ ਹੁਸ਼ਿਆਰਪੁਰ ਨੂੰ ਕੀਤਾ ਜਾਵੇਗਾ ਭਾਰਤ ਦੇ ਖੂਬਸੂਰਤ ਸ਼ਹਿਰਾਂ ਵਿਚ ਸ਼ੁਮਾਰ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ (ਬਿਊਰੋ) 

–ਸੋਨਾਲੀਕਾ ਵਲੋਂ ਮੁਹੱਈਆ ਕਰਵਾਈਆਂ ਟਰੈਕਟਰ-ਟਰਾਲੀਆਂ ਨਗਰ ਨਿਗਮ ਨੂੰ ਕੀਤੀਆਂ ਭੇਂਟ

7 ਫਰਵਰੀ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸਭਨਾਂ ਦੇ ਸਹਿਯੋਗ ਨਾਲ ਹੁਸ਼ਿਆਰਪੁਰ ਨੂੰ ਭਾਰਤ ਦੇ ਖੂਬਸੂਰਤ ਅਤੇ ਸਾਫ-ਸੁਥਰੇ ਸ਼ਹਿਰਾਂ ਵਿਚ ਸ਼ੁਮਾਰ ਕੀਤਾ ਜਾਵੇਗਾ। ਅੱਜ ਨਗਰ ਨਿਗਮ ਦਫ਼ਤਰ ਵਿਖੇ ਸੋਨਾਲੀਕਾ ਇੰਟਰਨੈਸ਼ਨਲ ਟਰੈਕਟਰਜ਼ ਲਿਮਟਿਡ ਵਲੋਂ ਮੁਹੱਈਆ ਕਰਵਾਈਆਂ ਗਈਆਂ 2 ਟਰੈਕਟਰ-ਟਰਾਲੀਆਂ ਨਗਰ ਨਿਗਮ ਨੂੰ ਭੇਟ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਨੂੰ ਸਾਫ਼-ਸੁਥਰਾ ਅਤੇ ਖੂਬਸੂਰਤ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਵਿਚੋਂ ਰੋਜ਼ਾਨਾ 70 ਟਨ ਦੇ ਕਰੀਬ ਕੂੜਾ ਡੰਪ ਤੱਕ ਲਿਜਾਇਆ ਜਾਂਦਾ ਹੈ, ਜਿਸ ਨੂੰ ਲਿਜਾਣ ਵਿਚ ਮੁਸ਼ਕਿਲ ਪੇਸ਼ ਆ ਰਹੀ ਸੀ। ਉਨ੍ਹਾਂ ਕਿਹਾ ਕਿ ਇਸ ਲਈ ਮਸ਼ੀਨਰੀ ਦੀ ਲੋੜ ਸੀ, ਜਿਸ ਨੂੰ ਪੂਰਾ ਕਰਦਿਆਂ ਸੋਨਾਲੀਕਾ ਪਰਿਵਾਰ ਵਲੋਂ ਨਗਰ ਨਿਗਮ ਨੂੰ ਇਹ ਟਰੈਕਟਰ-ਟਰਾਲੀਆਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਸੋਨਾਲੀਕਾ ਪਰਿਵਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਪਰਿਵਾਰ ਹਮੇਸ਼ਾ ਸ਼ਹਿਰ ਦੀ ਬਿਹਤਰੀ ਅਤੇ ਇਸ ਦੀ ਸੁੰਦਰਤਾ ਵਿਚ ਵਾਧਾ ਕਰਨ ਲਈ ਅੱਗੇ ਹੋ ਕੇ ਯੋਗਦਾਨ ਪਾਉਂਦਾ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਇੰਡਸਟਰੀ ਵਲੋਂ ਖਿੱਤੇ ਦੇ ਨੌਜਵਾਨਾਂ ਨੂੰ ਵੱਡੀ ਪੱਧਰ ’ਤੇ ਰੋਜ਼ਗਾਰ ਮੁਹੱਈਆ ਕਰਵਾਏ ਜਾਣ ਦੀ ਦੇਣ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਡਿਪਟੀ ਕਮਿਸ਼ਨਰ-ਕਮ-ਕਮਿਸ਼ਨਰ ਨਗਰ ਨਿਗਮ ਕੋਮਲ ਮਿੱਤਲ ਦੀ ਅਗਵਾਈ ਹੇਠ 8 ਫਰਵਰੀ ਤੋਂ 15 ਦਿਨਾਂ ਲਈ ਭੰਗੀ ਚੋਅ ਦੀ ਸਫ਼ਾਈ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਸਮੂਹ ਸ਼ਹਿਰ ਵਾਸੀਆਂ, ਕੌਂਸਲਰਾਂ, ਸਵੈਸੇਵੀ ਸੰਸਥਾਵਾਂ ਅਤੇ ਸਫ਼ਾਈ ਕਰਮੀਆਂ ਨੂੰ ਇਸ ਮੁਹਿੰਮ ਵਿਚ ਆਪਣਾ ਵੱਧ ਤੋਂ ਵੱਧ ਯੋਗਦਾਨ ਪਾਉਣ ਦਾ ਸੱਦਾ ਦਿੱਤਾ।
ਇਸ ਮੌਕੇ ਸੋਨਾਲੀਕਾ ਦੇ ਵਾਈਸ ਚੇਅਰਮੈਨ ਅੰਮ੍ਰਿਤ ਸਾਗਰ ਮਿੱਤਲ ਨੇ ਕਿਹਾ ਕਿ ਵਧੀਆ ਸੋਚ ਨਾਲ ਸਭ ਕੁਝ ਸੰਭਵ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਲਈ ਇਹ ਮਾਣ ਅਤੇ ਖੁਸ਼ੀ ਵਾਲੀ ਗੱਲ ਹੈ ਕਿ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਇਸ ਸ਼ਹਿਰ ਨਾਲ ਸਬੰਧ ਰੱਖਦੇ ਹਨ, ਜਿਹੜੇ ਕਿ ਹਮੇਸ਼ਾ ਹੁਸ਼ਿਆਰਪੁਰ ਦੀ ਤਰੱਕੀ ਲਈ ਤੱਤਪਰ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਜ਼ਿਲ੍ਹੇ ਨੂੰ ਕੋਮਲ ਮਿੱਤਲ ਦੇ ਰੂਪ ਵਿਚ ਇਕ ਊਰਜਾਵਾਨ ਡਿਪਟੀ ਕਮਿਸ਼ਨਰ ਮਿਲੇ ਹਨ ਅਤੇ ਇਨ੍ਹਾਂ ਦੋਵਾਂ ਸ਼ਖਸੀਅਤਾਂ ਸਦਕਾ ਆਉਣ ਵਾਲੇ ਸਮੇਂ ਵਿਚ ਹੁਸ਼ਿਆਰਪੁਰ ਦੀ ਬਿਹਤਰੀ ਲਈ ਵੱਡੇ ਬਦਲਾਅ ਆਉਣਗੇ। ਉਨ੍ਹਾਂ ਕਿਹਾ ਕਿ ਉਹ ਹੁਸ਼ਿਆਰਪੁਰ  ਲਈ ਹਮੇਸ਼ਾ ਆਪਣਾ ਬਣਦਾ ਯੋਗਦਾਨ ਪਾਉਂਦੇ ਰਹਿਣਗੇ।
ਨਗਰ ਨਿਗਮ ਦੇ ਕਮਿਸ਼ਨਰ ਕੋਮਲ ਮਿੱਤਲ ਨੇ ਨਿਗਮ ਨੂੰ ਮੁਹੱਈਆ ਕਰਵਾਈ ਇਸ ਮਸ਼ੀਨਰੀ ਲਈ ਸੋਨਾਲੀਕਾ ਪਰਿਵਾਰ ਦਾ ਧੰਨਵਾਦ ਕੀਤਾ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਸਹਾਇਕ ਕਮਿਸ਼ਨਰ ਸੰਦੀਪ ਤਿਵਾੜੀ ਤੋਂ ਇਲਾਵਾ ਸਮੂਹ ਕੌਂਸਲਰ, ਸਫ਼ਾਈ ਮਜ਼ਦੂਰ ਯੂਨੀਅਨ ਦੇ ਆਗੂ ਅਤੇ ਹੋਰ ਸ਼ਖਸੀਅਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ।
—
ਫੋਟੋ ਕੈਪਸ਼ਨ:- ਨਗਰ ਨਿਗਮ ਹੁਸ਼ਿਆਰਪੁਰ ਨੂੰ ਸੋਨਾਲੀਕਾ ਵਲੋਂ ਮੁਹੱਈਆ ਕਰਵਾਏ ਟਰੈਕਟਰ-ਟਰਾਲੀਆਂ ਸੌਂਪਦੇ ਹੋਏ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ। ਨਾਲ ਹਨ ਮੇਅਰ ਸੁਰਿੰਦਰ ਕੁਮਾਰ, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਸੋਨਾਲੀਕਾ ਦੇ ਵਾਈਸ ਚੇਅਰਮੈਨ ਅੰਮ੍ਰਿਤ ਸਾਗਰ ਮਿੱਤਲ ਤੇ ਹੋਰ।