Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing 115 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ

115 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ

ਟਾਂਡਾ / ਦਸੂਹਾ (ਚੌਧਰੀ) 

7 ਫਰਵਰੀ : 115 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਨੌਜਵਾਨ ਨੂੰ ਟਾਂਡਾ ਪੁਲਿਸ ਨੇ ਕਾਬੂ ਕੀਤਾ ਹੈ ।ਮੁਲਜ਼ਮ ਦੀ ਪਛਾਣ ਅਜੇ ਕੁਮਾਰ ਪੁੱਤਰ ਰਾਮ ਲੁਭਾਇਆ ਵਾਸੀ ਚੌਟਾਲਾ ਥਾਣਾ ਟਾਂਡਾ ਜਿਲਾ ਹੁਸ਼ਿਆਰਪੁਰ ਵਜੋਂ ਹੋਈ ਹੈ।

ਪੁਲਿਸ ਐਫ ਆਈ ਆਰ ਮੁਤਾਬਿਕ ਏ ਐਸ ਆਈ ਰਾਜੇਸ਼ ਕੁਮਾਰ ਸਮੇਤ ਸਾਥੀ ਕਰਮਚਾਰੀਆਂ ਗਸ਼ਤ ਬਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਪਿੰਡ ਮਿਰਜਾਪੁਰ ਤੋ ਜਾਂਦੀ ਲਿੰਕ ਸੜਕ ਪਰ ਨਜਦੀਕ ਪਿੰਡ ਚੋਟਾਲਾ ਮੌਜੂਦ ਸੀ ਪਿੰਡ ਚੋਟਾਲਾ ਵਲੋ ਇਕ ਨੋਜਵਾਨ ਲੜਕਾ ਪੈਦਲ ਆਉਂਦਾ ਦਿਖਾਈ ਦਿਤਾ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਯਕਦਮ ਪਿਛੇ ਮੁੜਨ ਲਗਾ ਤੇ ਪੁਲਿਸ ਪਾਰਟੀ ਨੂੰ ਦੇਖਦੇ ਆਪਣੀ ਪਹਿਨੀ ਹੋਈ ਪੈਟ ਦੀ ਸੱਜੀ ਜੇਬ ਵਿਚੋ ਇੱਕ ਵਜਨਦਾਰ ਮੋਮੀ ਲਿਫਾਫਾ ਰੰਗ ਕਾਲਾ ਕੱਢ ਕੇ ਜਮੀਨ ਤੇ ਸੁੱਟ ਦਿਤਾ । ਏ ਐਸ ਆਈ ਰਾਜੇਸ ਕੁਮਾਰ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਸ ਨੂੰ ਕਾਬੂ ਕਰਕੇ ਉਸ ਦਾ ਨਾਮ ਪਤਾ ਪੁਛਿਆ।ਜਿਸ ਨੇ ਆਪਣਾ ਨਾਮ ਅਜੇ ਕੁਮਾਰ ਪੁੱਤਰ ਰਾਮ ਲੁਭਾਇਆ ਵਾਸੀ ਚੌਟਾਲਾ ਥਾਣਾ ਟਾਂਡਾ ਜਿਲਾ ਹੁਸ਼ਿਆਰਪੁਰ ਦੱਸਿਆ। ਜਿਸ ਵਲੋਂ ਸੁੱਟੇ ਮੋਮੀ ਲਿਫਾਫੇ ਨੂੰ ਚੈਕ ਕਰਨ ਤੇ ਉਸ ਵਿੱਚੋ 115 ਗ੍ਰਾਮ ਨਸ਼ੀਲਾ ਪਦਾਰਥ ਬ੍ਰਾਮਦ ਹੋਇਆ ।ਜਿਸ ਤੇ ਮੁੱਕਦਮਾ ਦਰਜ ਕੀਤਾ ਗਿਆ।