Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਸਿਹਤ ਸੇਵਾਵਾਂ ’ਚ ਕ੍ਰਾਂਤੀਕਾਰੀ ਬਦਲਾਅ ਕਾਰਨ ਲੋਕਾਂ ਦਾ ਸਰਕਾਰੀ ਹਸਪਤਾਲਾਂ ਪ੍ਰਤੀ ਵਿਸ਼ਵਾਸ ਵਧਿਆ : ਬ੍ਰਮ ਸ਼ੰਕਰ ਜਿੰਪਾ

ਸਿਹਤ ਸੇਵਾਵਾਂ ’ਚ ਕ੍ਰਾਂਤੀਕਾਰੀ ਬਦਲਾਅ ਕਾਰਨ ਲੋਕਾਂ ਦਾ ਸਰਕਾਰੀ ਹਸਪਤਾਲਾਂ ਪ੍ਰਤੀ ਵਿਸ਼ਵਾਸ ਵਧਿਆ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ (ਬਿਊਰੋ) 

–ਕੈਬਨਿਟ ਮੰਤਰੀ ਨੇ ਸਿਵਲ ਹਸਪਤਾਲ ਹੁਸ਼ਿਆਰਪੁਰ ’ਚ ਬਲੱਡ ਬੈਂਕ ਅਤੇ ਲੈਬਾਰਟਰੀ ਦੇ ਨਵੇਂ ਉਪਕਰਨ ਕੀਤੇ ਲੋਕ ਅਰਪਣ
–ਆਈ.ਸੀ.ਆਈ.ਸੀ.ਆਈ. ਬੈਂਕ ਫਾਊਂਡੇਸ਼ਨ ਨੇ ਸਪੋਰਟਿੰਗ ਹੈਲਥ ਕੇਅਰ ਪ੍ਰੋਜੈਕਟ ਤਹਿਤ ਸਿਵਲ ਹਸਪਤਾਲ ਨੂੰ ਭੇਟ ਕੀਤੇ ਉਪਕਰਨ

8 ਫਰਵਰੀ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਿਹਤ ਸੇਵਾਵਾਂ ਦੇ ਖੇਤਰ ਵਿਚ ਕ੍ਰਾਂਤੀਕਾਰੀ ਬਦਲਾਅ ਕੀਤੇ ਹਨ। ਇਹੀ ਕਾਰਨ ਹੈ ਕਿ ਹੁਣ ਲੋਕਾਂ ਦਾ ਸਰਕਾਰੀ ਹਸਪਤਾਲਾਂ ਪ੍ਰਤੀ ਵਿਸ਼ਵਾਸ ਵਧਿਆ ਹੈ ਅਤੇ ਲੋਕ ਹੁਣ ਪ੍ਰਾਈਵੇਟ ਹਸਪਤਾਲਾਂ ਦੀ ਥਾਂ ਸਰਕਾਰੀ ਹਸਪਤਾਲਾਂ ਨੂੰ ਤਰਜੀਹ ਦੇ ਰਹੇ ਹਨ। ਉਹ ਅੱਜ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਚ ਬਲੱਡ ਬੈਂਕ ਤੇ ਲੈਬਾਰਟਰੀ ਦੇ ਨਵੇਂ ਉਪਕਰਨਾਂ ਨੂੰ ਲੋਕ ਅਰਪਣ ਕਰਨ ਦੌਰਾਨ ਸੰਬੋਧਨ ਕਰ ਰਹੇ ਸਨ। ਸਿਵਲ ਹਸਪਤਾਲ ਨੂੰ ਇਹ ਉਪਕਰਨ ਆਈ.ਸੀ.ਆਈ.ਸੀ.ਆਈ. ਬੈਂਕ ਫਾਊਂਡੇਸ਼ਨ ਨੇ ਸਪੋਰਟਿੰਗ ਹੈਲਥ ਕੇਅਰ ਪ੍ਰੋਜੈਕਟ ਤਹਿਤ ਦਿੱਤੇ ਹਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸਿਵਲ ਸਰਜਨ ਡਾ. ਪ੍ਰੀਤ ਮੋਹਿੰਦਰ ਸਿੰਘ, ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ ਅਤੇ ਐਸ.ਐਮ.ਓ ਡਾ. ਸਵਾਤੀ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਆਈ.ਸੀ.ਆਈ.ਸੀ.ਆਈ. ਬੈਂਕ ਫਾਊਂਡੇਸ਼ਨ ਵਲੋਂ ਸਿਵਲ ਹਸਪਤਾਲ ਹੁਸ਼ਿਆਰਪੁਰ ਨੂੰ ਬਲੱਡ ਬੈਂਕ ਤੇ ਲੈਬ ਲਈ ਦੋ ਡੋਨਰ ਕਾਊਚ, ਦੋ ਇੰਡੋ ਮੋਟਰ, ਦੋ ਟਿਊਬ ਸੀਲਰ, ਇਕ ਆਟੋਕਲੇਵ, ਦੋ ਸੈਂਟਰੀਫਯੂਗ ਮਸ਼ੀਨ, ਸੀ.ਬੀ.ਸੀ ਅਨਾਲਾਈਜ਼ਰ, ਇਕ ਵਾਟਰ ਡਿਸਟੀਲੇਸ਼ਨ ਯੂਨਿਟ ਭੇਟ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਸਿਹਤ ਸੇਵਾਵਾਂ ਦੇ ਸੁਧਾਰ ਲਈ ਸਰਕਾਰ ਦੇ ਨਾਲ-ਨਾਲ ਸਵੈਸੇਵੀ ਸੰਸਥਾਵਾਂ ਅਤੇ ਬੈਂਕਿੰਗ ਖੇਤਰ ਵੀ ਆਪਣਾ ਯੋਗਦਾਨ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਤੇ ਬੁਨਿਆਦੀ ਸਿਹਤ ਸੁਵਿਧਾਵਾਂ ਦੇਣ ਲਈ ਵਚਨਬੱਧ ਹੈ, ਜਿਸ ਲਈ ਕੋਈ ਕਮੀ ਨਹੀਂ ਛੱਡੀ ਜਾਵੇਗੀ।
ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦੇ ਹੋਏ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸਿਵਲ ਹਸਪਤਾਲ ਵਿਚ ਰੈਡ ਕਰਾਸ ਸੋਸਾਇਟੀ ਨੂੰ ਨਾਲ ਲੈ ਕੇ ਜਲਦ ਹੀ 24 ਘੰਟੇ ਲਈ ਜਨ ਔਸ਼ਧੀ ਕੇਂਦਰ ਖੋਲਿ੍ਹਆ ਜਾਵੇਗਾ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਵਿਚ ਅਤਿ-ਆਧੁਨਿਕ ਲੈਬਾਰਟਰੀ ਤੇ ਸੀ.ਟੀ ਸਕੈਨ ਦੀ ਸੁਵਿਧਾ ਹੈ, ਜਿਸ ਦਾ ਲੋਕਾਂ ਨੂੰ ਪੂਰਾ ਫਾਇਦਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਹਸਪਤਾਲ ਵਿਚ ਸਟਾਫ ਤੇ ਹੋਰ ਕਮੀਆਂ ਨੂੰ ਲੈ ਕੇ ਉਹ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨਾਲ ਗੱਲ ਕਰਨਗੇ ਅਤੇ ਇਨ੍ਹਾਂ ਕਮੀਆਂ ਨੂੰ ਵੀ ਜਲਦ ਦੂਰ ਕਰ ਦਿੱਤਾ ਜਾਵੇਗਾ। ਇਸ ਦੌਰਾਨ ਆਈ.ਸੀ.ਆਈ.ਸੀ.ਆਈ. ਬੈਂਕ ਫਾਊਂਡੇਸ਼ਨ ਵਲੋਂ ਵਿਸ਼ਵਾਸ ਦਿਵਾਇਆ ਗਿਆ ਕਿ ਉਹ ਭਵਿੱਖ ਵਿਚ ਵੀ ਸਿਵਲ ਹਸਪਤਾਲ ਨੂੰ ਹੈਲਥ ਕੇਅਰ ਪ੍ਰੋਜੈਕਟ ਤਹਿਤ ਜ਼ਰੂਰਤ ਅਨੁਸਾਰ ਉਪਕਰਨ ਮੁਹੱਈਆ ਕਰਵਾਉਂਦੇ ਰਹਿਣਗੇ। ਇਸ ਮੌਕੇ ਬੀ.ਟੀ.ਓ ਡਾ. ਵੈਸ਼ਾਲੀ, ਆਈ.ਸੀ.ਆਈ.ਸੀ.ਆਈ. ਬੈਂਕ ਫਾਊਂਡੇਸ਼ਨ ਦੇ ਸੀਨੀਅਰ ਪ੍ਰੋਗਰਾਮ ਮੈਨੇਜਰ ਸੁਰਿੰਦਰ ਪ੍ਰੋਹਿਤ , ਬ੍ਰਾਂਚ ਮੈਨੇਜਰ ਪੰਕਜ ਡੋਗਰਾ, ਵਿਕਾਸ ਅਫ਼ਸਰ ਗੁਰਵਿੰਦਰ ਸਿੰਘ, ਕਮਿਊਨਿਟੀ ਫੈਸੀਲੀਟੇਟਰ ਸਾਧੂ ਰਾਮ ਅਤੇ ਆਰ.ਐਮ ਫੋਰੈਕਸ ਤੋਂ ਸ਼ਿਵ ਕੁਮਾਰ ਵੀ ਮੌਜੂਦ ਸਨ।