Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ...
ADVERTISEMENT
You are currently viewing 34 ਦਿਵਿਆਂਗਜਨ ਨੂੰ ਵੰਡੇ ਗਏ ਮੁਫ਼ਤ ਸਹਾਇਕ ਉਪਕਰਨ

34 ਦਿਵਿਆਂਗਜਨ ਨੂੰ ਵੰਡੇ ਗਏ ਮੁਫ਼ਤ ਸਹਾਇਕ ਉਪਕਰਨ

ਹੁਸ਼ਿਆਰਪੁਰ (ਬਿਊਰੋ) 

8 ਫਰਵਰੀ : ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ ਵਿਭਾਗ ਪੰਜਾਬ ਅਤੇ ਸਮਾਜਿਕ ਨਿਆ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਸਾਂਝੇ ਯਤਨਾਂ ਨਾਲ ਅੱਜ ਦਿਵਿਆਂਗਜਨ ਨੂੰ ਮੁਫ਼ਤ ਸਹਾਇਕ ਉਪਕਰਨ ਵੰਡੇ ਗਏ। ਵਨ ਸਟਾਪ ਸੈਂਟਰ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਚ ਸੀ.ਡੀ.ਪੀ.ਓ ਹੁਸ਼ਿਆਰਪੁਰ-2 ਰਣਜੀਤ ਕੌਰ ਦੀ ਅਗਵਾਈ ਵਿਚ ਆਯੋਜਿਤ ਇਸ ਕੈਂਪ ਵਿਚ ਐਪਿਡ ਸਕੀਮ ਤਹਿਤ ਅਲਿਮਕੋ ਕੰਪਨੀ ਵਲੋਂ ਪਹਿਲਾਂ ਤੋਂ ਹੀ ਸ਼ਨਾਖਤ ਕੀਤੇ ਗਏ 34 ਦਿਵਿਆਂਗਜਨ ਨੂੰ ਮੁਫ਼ਤ ਸਹਾਇਕ ਉਪਕਰਨ ਦਿੱਤੇ ਗਏ, ਜਿਸ ਵਿਚ 5 ਮੋਟਰਾਈਜ਼ਡ ਟ੍ਰਾਈ ਸਾਈਕਲ, 6 ਅਡਲਟ ਟ੍ਰਾਈ ਸਾਈਕਲ, 16 ਵੀਲ੍ਹ ਚੇਅਰ, 4 ਕੰਨਾਂ ਦੀਆਂ ਮਸ਼ੀਨਾਂ, 10 ਬੈਸਾਖੀਆਂ, 1 ਸੀ.ਪੀ. ਚੇਅਰ, ਬਨਾਵਟੀ ਅੰਗ ਅਤੇ ਕੈਲੀਪਰ ਆਦਿ ਸ਼ਾਮਿਲ ਸਨ।

ਕੈਂਪ ਵਿਚ ਰੀਅਲ ਵੈਲਫੇਅਰ ਕਲੱਬ ਟਾਂਡਾ ਦੇ ਪ੍ਰਧਾਨ ਪਵਨ ਪਲਟਾ ਨੇ ਕਿਹਾ ਕਿ ਰੀਅਲ ਵੈਲਫੇਅਰ ਕਲੱਬ ਟਾਂਡਾ ਭਵਿੱਖ ਵਿਚ ਵੀ ਜ਼ਰੂਰਤਮੰਦਾਂ ਦੀ ਸੇਵਾ ਲਈ ਇਸੇ ਤਰ੍ਹਾਂ ਅਸੈਸਮੈਂਟ ਕੈਂਪ ਅਤੇ ਮੁਫ਼ਤ ਉਪਕਰਨ ਵੰਡ ਕੈਂਪ ਚਲਾਉਣ ਲਈ ਯਤਨਸ਼ੀਲ ਰਹੇਗਾ। ਇਸ ਮੌਕੇ ਸਿਵਲ ਸਰਜਨ ਡਾ. ਪ੍ਰੀਤ ਮੋਹਿੰਦਰ ਸਿੰਘ, ਐਸ.ਐਮ.ਓ ਡਾ. ਮਨਮੋਹਨ ਸਿੰਘ, ਸੀ.ਡੀ.ਪੀ.ਓ. ਹੁਸ਼ਿਆਰਪੁਰ-1  ਮੰਜੂ ਬਾਲਾ, ਸਖੀ ਵਨ ਸਟਾਪ ਸੈਂਟਰ ਦਾ ਸਟਾਫ਼, ਸੁਪਰਵਾਈਜ਼ਰ ਅਰਸ਼ਦੀਪ ਕੌਰ, ਰੀਟਾ ਤੇ ਸਰਬਜੀਤ ਕੌਰ ਆਦਿ ਮੌਜੂਦ ਸਨ।

error: copy content is like crime its probhihated