Prime Punjab Times

Latest news
ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ ਪੀਐਚਸੀ ਭੂੰਗਾ ਵਿਖੇ ਵਿਸ਼ਵ ਅਬਾਦੀ ਜਾਗਰੂਕਤਾ ਦਿਵਸ ਮਨਾਇਆ ਗਿਆ
ADVERTISEMENT
You are currently viewing ਨੌਜਵਾਨ ਪੀੜ੍ਹੀ ਨੂੰ ਕਲਾਤਮਕ ਰੁਚੀਆਂ ਨਾਲ ਜੋੜਨਾ ਇਕ ਚੰਗੇ ਕੱਲ੍ਹ ਦਾ ਸੰਕੇਤ – ਵਿਧਾਇਕ ਕਰਮਵੀਰ ਸਿੰਘ ਘੁੰਮਣ

ਨੌਜਵਾਨ ਪੀੜ੍ਹੀ ਨੂੰ ਕਲਾਤਮਕ ਰੁਚੀਆਂ ਨਾਲ ਜੋੜਨਾ ਇਕ ਚੰਗੇ ਕੱਲ੍ਹ ਦਾ ਸੰਕੇਤ – ਵਿਧਾਇਕ ਕਰਮਵੀਰ ਸਿੰਘ ਘੁੰਮਣ

ਮੁਕੇਰੀਆਂ /  ਦਸੂਹਾ (ਚੌਧਰੀ) 

ਯੁਵਕ ਸੇਵਾਵਾਂ ਵਿਭਾਗ ਦੁਆਰਾ ਆਯੋਜਿਤ ਦੋ ਰੋਜ਼ਾ ਯੁਵਕ ਦਿਵਸ ਸਮਾਗਮ ਮਿੱਠੀਆਂ ਯਾਦਾਂ ਛੱਡਦਾ ਹੋਇਆ ਸਮਾਪਤ

8 ਫਰਵਰੀ – ਨੌਜਵਾਨ ਪੀੜ੍ਹੀ ਨੂੰ ਕਲਾਤਮਕ ਰੁਚੀਆਂ ਨਾਲ ਜੋੜਨਾ ਇਕ ਚੰਗੇ ਕੱਲ੍ਹ ਦਾ ਸੰਕੇਤ ਹੈ। ਇਹ ਪ੍ਰਗਟਾਵਾ ਹਲਕਾ ਵਿਧਾਇਕ ਦਸੂਹਾ ਕਰਮਵੀਰ ਸਿੰਘ ਘੁੰਮਣ ਨੇ ਨਿਊ ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼,  ਮੁਕੇਰੀਆਂ ਵਿਖੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਕਰਵਾਏ ਦੋ ਰੋਜ਼ਾ ਯੁਵਕ ਦਿਵਸ ਸਮਾਗਮ ਦੇ ਦੂਜੇ ਤੇ ਅੰਤਿਮ ਦਿਨ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਦਿਆਂ ਕੀਤਾ। ਖੇਡਾਂ ਅਤੇ ਯੁਵਕ ਸੇਵਾਵਾਂ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਅਤੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀਆਂ ਹਦਾਇਤਾਂ ਤਹਿਤ ਸਵਾਮੀ ਵਿਵੇਕਾਨੰਦ ਦੀ ਜੀਵਨੀ ਨੂੰ ਸਮਰਪਿਤ ਕਰਵਾਏ ਇਸ ਯੁਵਕ ਦਿਵਸ ਸਮਾਗਮ ਦੌਰਾਨ ਉਨ੍ਹਾਂ ਆਖਿਆ ਕਿ ਨੌਜਵਾਨ ਪੀੜ੍ਹੀ ਨੂੰ ਉਸਾਰੂ ਪਾਸੇ ਲਗਾ ਕੇ ਉਨ੍ਹਾਂ ਦਾ ਭਵਿੱਖ ਸੰਵਾਰਿਆ ਜਾ ਸਕਦਾ ਹੈ। ਉਨ੍ਹਾਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਵੱਖ-ਵੱਖ ਸਕੂਲਾਂ-ਕਾਲਜਾਂ ਦੇ ਯੂਥ ਕਲੱਬਾਂ ਦੇ ਇਸ ਪ੍ਰੋਗਰਾਮ ਵਿਚ ਸ਼ਿਰਕਤ ਕਰਨ ਵਾਲੇ ਭਾਗੀਦਾਰਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਸ ਦੇ ਅਸਲੀ ਹੱਕਦਾਰ ਯੁਵਕ ਸੇਵਾਵਾਂ ਵਿਭਾਗ ਹੁਸ਼ਿਆਰਪੁਰ ਦੇ ਸਹਾਇਕ ਡਾਇਰੈਕਟਰ ਪ੍ਰੀਤ ਕੋਹਲੀ ਹਨ, ਜਿਨ੍ਹਾਂ ਵੱਲੋਂ ਇਹ ਸ਼ਾਨਦਾਰ ਪ੍ਰੋਗਰਾਮ ਉਲੀਕਿਆ ਗਿਆ ਹੈ। ਪ੍ਰੋਗਰਾਮ ਦੌਰਾਨ ਪ੍ਰੀਤ ਕੋਹਲੀ ਨੇ ਦੱਸਿਆ ਕਿ ਵਿਭਾਗ ਵੱਲੋਂ ਨੌਜਵਾਨਾਂ ਦੀ ਬਿਹਤਰੀ ਲਈ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾਂਦੇ ਹਨ ਅਤੇ ਯੂਥ ਲੀਡਰਸ਼ਿਪ ਅਤੇ ਇੰਟਰ-ਸਟੇਟ ਟੂਰ ਕਰਵਾਏ ਜਾਂਦੇ ਹਨ। ਇਸ ਮੌਕੇ ਵਿਸ਼ੇਸ਼ ਮਹਿਮਾਨ ਜੀ ਐਸ ਮੁਲਤਾਨੀ ਹਲਕਾ ਇੰਚਾਰਜ ਮੁਕੇਰੀਆਂ ਵੱਲੋਂ ਵੀ ਆਪਣੇ ਸੰਖੇਪ ਭਾਸ਼ਣ ਵਿੱਚ ਵਿਦਿਆਰਥੀਆਂ ਨੂੰ ਅਸ਼ੀਰਵਾਦ ਦਿੰਦਿਆਂ ਉਨ੍ਹਾਂ ਦੇ ਚੰਗੇਰੇ ਭਵਿੱਖ ਦੀ ਕਾਮਨਾ ਕੀਤੀ ਗਈ। ਅੱਜ ਸਮਾਗਮ ਦੇ ਦੂਜੇ ਦਿਨ ਸ੍ਰੀ ਦੇਸ ਰਾਜ, ਡਾਇਰੈਕਟਰ ਸਰਵਹਿੱਤਕਾਰੀ ਵਿੱਦਿਆ ਮੰਦਰ ਵੱਲੋਂ ਸਵਾਮੀ ਵਿਵੇਕਾਨੰਦ ਦੇ ਜੀਵਨ ਉਤੇ ਵਿਸ਼ੇਸ਼ ਲੈਕਚਰ ਦਿੱਤਾ ਗਿਆ।  ਇਸ ਉਪਰੰਤ ਭਾਗੀਦਾਰਾਂ ਦੇ ਪੋਸਟਰ ਮੇਕਿੰਗ ਮੁਕਾਬਲੇ, ਸਲੋਗਨ ਲੇਖ ਮੁਕਾਬਲੇ, ਕੋਲਾਜ ਮੇਕਿੰਗ ਮੁਕਾਬਲੇ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ। ਸਲੋਗਨ ਲਿਖਣ ਮੁਕਾਬਲਿਆਂ ਵਿੱਚ ਜੀ ਟੀ ਬੀ ਖਾਲਸਾ ਕਾਲਜ ਦਸੂਹਾ ਦੀਆਂ ਵਿਦਿਆਰਥਣਾਂ ਨੇ ਪਹਿਲਾ ਸਥਾਨ ,ਦਸਮੇਸ਼ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਦੂਜਾ ਸਥਾਨ ਅਤੇ ਐਮ. ਆਰ. ਪੀ. ਡੀ. ਗੌਰਮੈਂਟ ਕਾਲਜ ਤਲਵਾੜਾ ਦੇ ਵਿਦਿਆਰਥੀਆਂ ਨੇ ਤੀਜਾ ਸਥਾਨ ਹਾਸਲ ਕੀਤਾ। ਪੋਸਟਰ ਬਣਾਉਣ ਦੇ ਮੁਕਾਬਲੇ ਵਿੱਚ ਦਸਮੇਸ਼ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਪਹਿਲਾ ,ਜੀ.ਜੀ.ਡੀ.ਐਸ.ਡੀ.ਕਾਲਜ ਹਰਿਆਣਾ ਦੀਆਂ ਵਿਦਿਆਰਥਣਾਂ ਨੇ ਦੂਜਾ ਅਤੇ ਐਸ. ਪੀ.ਐਨ.ਕਾਲਜ ਨੇ ਤੀਜਾ ਸਥਾਨ ਹਾਸਲ ਕੀਤਾ ਇਸੇ ਤਰਾਂ ਕੋਲਾਜ ਬਣਾਉਣ ਦੇ ਮੁਕਾਬਲੇ ਵਿੱਚ ਸਰਕਾਰੀ ਕਾਲਜ ਹੁਸ਼ਿਆਰਪੁਰ ਨੇ ਪਹਿਲਾ ਸਥਾਨ, ਦਸਮੇਸ਼ ਗਰਲਜ਼ ਕਾਲਜ ਨੇ ਦੂਜਾ ਅਤੇ ਜੀ. ਟੀ. ਬੀ. ਖਾਲਸਾ ਕਾਲਜ ਨੇ ਤੀਸਰਾ ਸਥਾਨ ਹਾਸਲ ਕੀਤਾ।  ਡੈਕਲਾਮੇਸ਼ਨ ਮੁਕਾਬਲਿਆਂ ਵਿੱਚ ਜੀ ਟੀ ਬੀ ਕਾਲਜ ਦਸੂਹਾ ਨੇ ਪਹਿਲਾ ਸਥਾਨ ਐਮ ਆਰ ਪੀ ਡੀ ਕਾਲਜ ਤਲਵਾੜਾ ਨੇ ਦੂਜਾ ਸਥਾਨ, ਦਸਮੇਸ਼ ਗਰਲਜ਼ ਕਾਲਜ ਨੇ ਤੀਜਾ ਸਥਾਨ ਅਤੇ ਸਰਵਹਿੱਤਕਾਰੀ ਵਿੱਦਿਆ ਮੰਦਿਰ ਸਕੂਲ ਨੇ ਕੰਸਲੇਸ਼ਨ ਇਨਾਮ ਪ੍ਰਾਪਤ ਕੀਤਾ । ਪੋ੍ਗਰਾਮ ਦੇ ਅੰਤ ਵਿਚ ਦਸਮੇਸ਼ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਸ਼ਾਨਦਾਰ ਗਿੱਧੇ ਦੀ ਪੇਸ਼ਕਾਰੀ ਕੀਤੀ ਗਈ ਜਿਸ ਨੂੰ ਸਮੂਹ ਭਾਗੀਦਾਰਾਂ ਵੱਲੋਂ ਬਹੁਤ ਸਲਾਹਿਆ ਗਿਆ ਇਸ ਮੌਕੇ ਤੇ ਦਸਮੇਸ਼ ਗਰਲਜ਼ ਕਾਲਜ ਦੇ ਪ੍ਰਿੰਸੀਪਲ ਡਾ. ਕਰਮਜੀਤ ਕੌਰ ਬਰਾੜ ਜੀ ਨੇ ਆਏ ਹੋਏ ਮਹਿਮਾਨਾਂ ਨਾਲ ਧੰਨਵਾਦੀ ਸ਼ਬਦ ਸਾਂਝੇ ਕੀਤੇ । ਇਸ ਤਰਾਂ ਐਜੂਕੇਸ਼ਨ ਵਿਭਾਗ ਤੋਂ ਡਾ. ਅੰਜਲੀ ਮੋਂਗਾ ,ਪ੍ਰੋ. ਅਨੂ ਲਤਾ, ਪ੍ਰੋ ਰੇਨੂੰ ਗੁਪਤਾ, ਪ੍ਰੋਫੈਸਰ ,ਪੋ੍ ਸ਼ਿਖਾ ਸ਼ਰਮਾ ਸਤਵੰਤ ਕੌਰ ਦੇ ਨਾਲ ਸ. ਬਲਜੀਤ ਸਿੰਘ, ਮੈਡਮ ਨਰਿੰਦਰ ਕੌਰ ,ਸ੍ਰੀਮਤੀ ਇੰਦਰਦੀਪ ਕੌਰ, ਪੋ੍ ਨਰਿੰਦਰ ਕੌਰ, ਸ. ਰਜਿੰਦਰ ਸਿੰਘ ਨਿਤਿਕਾ ਦੇਵੀ, ਸ. ਯਸਪਾਲ ਸਿੰਘ, ਪੋ੍ ਵਿਜੇ ਕੁਮਾਰ, ਸ. ਦਵਿੰਦਰ ਸਿੰਘ,ਪੋ੍ ਸੁਰੇਸ਼ ਕੁਮਾਰ ,ਪੋ੍.ਮਨਿੰਦਰ ਕੌਰ ਅਤੇ ਵਿਦਿਆਰਥਣਾਂ ਹਾਜ਼ਰ ਸਨ।

 

error: copy content is like crime its probhihated