Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਆਮ ਆਦਮੀ ਕਲੀਨਿਕ ਭੋਆ ਵਿਖੇ ਡਾ ਨਿਤਿਨ ਦੀ ਅਗਵਾਈ ਹੇਠ ਤੰਬਾਕੂ ਦੇ ਬੁਰੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ

ਆਮ ਆਦਮੀ ਕਲੀਨਿਕ ਭੋਆ ਵਿਖੇ ਡਾ ਨਿਤਿਨ ਦੀ ਅਗਵਾਈ ਹੇਠ ਤੰਬਾਕੂ ਦੇ ਬੁਰੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ

ਪਠਾਨਕੋਟ (ਅਵਿਨਾਸ਼ ਸ਼ਰਮਾ )

8 ਫਰਵਰੀ : ਸੀਨੀਅਰ ਮੈਡੀਕਲ ਅਫ਼ਸਰ ਡਾ ਬਿੰਦੂ ਗੁਪਤਾ ਸੀ ਐਚ ਸੀ ਘਰੋਟਾ ਦੇ ਨਿਰਦੇਸ਼ ਤੇ‌ ਅੱਜ ਆਮ ਆਦਮੀ ਕਲੀਨਿਕ ਭੋਆ ਵਿਖੇ ਡਾ ਨਿਤਿਨ ਦੀ ਅਗਵਾਈ ਵਿਚ ਤੰਬਾਕੂ ਦੇ ਬੁਰੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਹੈਲਥ ਇੰਸਪੈਕਟਰ ਗੁਰਮੁੱਖ ਸਿੰਘ ਨੇ ਦੱਸਿਆ ਕਿ ਜੋ ਦੁਕਾਨਦਾਰ ਸ਼ਰੇਆਮ ਤੰਬਾਕੂ ਪਦਾਰਥ , ਸਿਗਰਟਾਂ ਅਤੇ ਖਾਣ ਪੀਣ ਵਾਲੀਆਂ ਵਸਤੂਆਂ ਦੋਵੇਂ ਵੇਚ ਰਹੇ ਸਨ ਜੋ ਕਿ ਕੋਟਪਾ ਐਕਟ ਦੀ ‌ਉਲੰਘਣਾ ਹੈ। ਕਿਉਂਕਿ ਖਾਣ ਪੀਣ ਦਾ ਸਮਾਨ ਵੇਚਣ ਵਾਲੇ ਕਿਸੇ ਵੀ ਤਰ੍ਹਾਂ ਦਾ ਤੰਬਾਕੂ ਨਹੀਂ ਵੇਚ ਸਕਦੇ । ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸਾਡਾ ਮੁੱਖ ਮੰਤਵ ਲੋਕਾਂ ਨੂੰ ਤੰਬਾਕੂ ਦੀ ਭੈੜੀ ਅਲਾਮਤ ਤੋਂ ਰੋਕਣਾ ਹੈ । ਉਨ੍ਹਾਂ ਦੱਸਿਆ ਕਿ ਤੰਬਾਕੂ ਦੀ ਵਰਤੋਂ ਕਰਨ ਨਾਲ ਕੈਂਸਰ ਵਰਗੀਆਂ ਕਈ ਭਿਆਨਕ ਬਿਮਾਰੀਆਂ ਹੋ ਜਾਂਦੀਆਂ ਹਨ। ਇਸ ਲਈ ਸਾਨੂੰ ਸਾਰਿਆਂ ਨੂੰ ਕਦੇ ਵੀ ਕਿਸੇ ਵੀ ਤਰ੍ਹਾਂ ਦੇ ਤੰਬਾਕੂ ਪਦਾਰਥ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਅਤੇ ਆਪਣੇ ਦੋਸਤਾਂ ਮਿੱਤਰਾਂ ਰਿਸ਼ਤੇਦਾਰਾਂ ਨੂੰ ਵੀ ਇਸਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨਾ ਚਾਹੀਦਾ ਹੈ ।ਉਨ੍ਹਾਂ ਦੱਸਿਆ ਕਿ ਤੰਬਾਕੂ ਦੀ ਰੋਕਥਾਮ ਲਈ ਸਰਕਾਰ ਵਲੋਂ ਕੋਟਪਾ ਐਕਟ 2003 ਵੀ ਲਾਗੂ ਕੀਤਾ ਗਿਆ ਹੈ ਜਿਸ ਦੇ ਤਹਿਤ ਧਾਰਾ ਨੰ 4 ਅਨੁਸਾਰ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਤੇ ਧਾਰਾ ਨੰਬਰ 5 ਤਹਿਤ ਸਿਗਰਟ ਅਤੇ ਹੋਰ ਤੰਬਾਕੂ ਉਤਪਾਦਾਂ ਤੇ ਸਿੱਧੇ ਅਸਿੱਧੇ ਇਸ਼ਤਿਹਾਰ ਬਾਜ਼ੀ ਤੇ ਰੋਕ , ਧਾਰਾ ਨੰ 6 ਏ ਤਹਿਤ 18 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਨੂੰ ਸਿਗਰਟ ਜਾਂ ਹੋਰ ਤੰਬਾਕੂ ਉਤਪਾਦਾਂ ਦੀ ਵਿਕਰੀ ਤੇ ਰੋਕ, ਧਾਰਾ 6 ਬੀ ਕਿਸੇ ਵੀ ਸਿੱਖਿਅਕ ਅਦਾਰੇ ਦੀ ਬਾਹਰਲੀ ਦੀਵਾਰ ਤੋਂ 100 ਗਜ਼ ਦੇ ਘੇਰੇ ਅੰਦਰ ਸਿਗਰੇਟ ਅਤੇ ਹੋਰ ਤੰਬਾਕੂ ਉਤਪਾਦਾਂ ਦੀ ਵਿਕਰੀ ਤੇ ਰੋਕ, ਧਾਰਾ ਨੰ 7 ਬਿਨਾਂ ਸਿਹਤ ਚਿਤਾਵਨੀ ਦੇ ਸਿਗਰੇਟ ਅਤੇ ਹੋਰ ਤੰਬਾਕੂ ਉਤਪਾਦਾਂ ਦੀ ਵਿਕਰੀ ਤੇ ਰੋਕ । ਕੀਤਾ । ਇਸ ਮੋਕੇ ਤੇ ਹੈਲਥ ਇੰਸਪੈਕਟਰ ਗੁਰਮੁੱਖ ਸਿੰਘ , ਹਰਪਾਲ ਸਿੰਘ , ਮਲਕੀਅਤ ਸਿੰਘ ਸਿਹਤ ਵਰਕਰ, ਪ੍ਰਦੀਪ ਕੁਮਾਰ, ਅਨੀਤਾ ਦੇਵੀ ਆਦਿ ਹਾਜ਼ਰ ਸਨ ।