Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing 1 ਪਿਸਟਲ 32 ਬੋਰ ਸਮੇਤ 02 ਰੋਂਦ ਜਿੰਦਾ ਅਤੇ 1120 ਨਸ਼ੀਲੀਆਂ ਸਮੇਤ ਦੋ ਨੌਜਵਾਨਾਂ ਨੂੰ ਪੁਲਿਸ ਨੇ ਕੀਤਾ ਕਾਬੂ 

1 ਪਿਸਟਲ 32 ਬੋਰ ਸਮੇਤ 02 ਰੋਂਦ ਜਿੰਦਾ ਅਤੇ 1120 ਨਸ਼ੀਲੀਆਂ ਸਮੇਤ ਦੋ ਨੌਜਵਾਨਾਂ ਨੂੰ ਪੁਲਿਸ ਨੇ ਕੀਤਾ ਕਾਬੂ 

ਗੜ੍ਹਦੀਵਾਲਾ (ਚੌਧਰੀ) 

8 ਫਰਵਰੀ :  ਸਰਤਾਜ ਸਿੰਘ ਚਾਹਲ IPS ਸੀਨੀਅਰ ਪੁਲਿਸ ਕਪਤਾਨ, ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ ਪਰ ਮਨਪ੍ਰੀਤ ਸਿੰਘ ਦਿਲੋਂ PPS ਪੁਲਿਸ ਕਪਤਾਨ ਤਫਤੀਸ਼ ਹੁਸ਼ਿਆਰਪੁਰ ਅਤੇ ਪਰਮਿੰਦਰ ਸਿੰਘ PPS ਉਪ ਪੁਲਿਸ ਕਪਤਾਨ ਤਫਤੀਸ਼ ਹੁਸ਼ਿਆਰਪੁਰ ਦੀ ਨਿਗਰਾਨੀ ਹੇਠ ਇੰਸਪੈਕਟਰ ਬਲਵਿੰਦਰ ਪਾਲ ਇੰਚਾਰਜ ਸੀ.ਆਈ.ਏ ਸਟਾਫ ਹੁਸ਼ਿਆਰਪੁਰ ਦੇ ਅਧੀਨ ਵਿਸ਼ੇਸ਼ ਟੀਮ ਵਲੋਂ ਜਿਲਾ ਹੁਸ਼ਿਆਰਪੁਰ ਏਰੀਆ ਮਾੜੇ ਅਨਸਰਾਂ ਵਿਰੁਧ ਵਿੱਢੀ ਗਈ ਮੁਹਿੰਮ ਤਹਿਤ 2 ਵਿਅਕਤੀਆਂ ਨੂੰ ਕਾਬੂ ਕਰਕੇ ਉਹਨਾਂ ਪਾਸੋਂ  01ਪਿਸਟਲ 32 ਬੋਰ ਸਮੇਤ 2 ਰੋਂਦ ਜਿੰਦਾ 32 ਬੋਰ ਅਤੇ 1120 ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।

ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਵਲੋਂ ਪ੍ਰੈਸ ਨੂੰ ਪ੍ਰੈੱਸ ਨੋਟ ਜਾਰੀ ਕਰਦੇ ਹੋਏ ਦੱਸਿਆ ਕਿ ਮਿਤੀ 06.02,2023 ਨੂੰ ਵਿਸ਼ਾਲ ਪੁੱਤਰ ਰਜਿੰਦਰ ਕੁਮਾਰ ਵਾਸੀ ਮੁਹੱਲਾ ਭਗਤ ਨਗਰ ਥਾਣਾ ਮਾਡਲ ਟਾਊਨ, ਹੁਸ਼ਿਆਰਪੁਰ ਆਪਣੇ ਕਿਸੇ ਕੰਮ ਕਾਰ ਦੇ ਸਬੰਧ ਵਿਚ ਭੰਗੀ ਚੋਅ ਦੇ ਬੰਨੋ ਬੰਨ ਹੁੰਦੇ ਹੋਏ ਟਾਂਡਾ ਚੌਂਕ ਨਵੀ ਸਬਜ਼ੀ ਮੰਡੀ ਵੱਲ ਆ ਰਿਹਾ ਸੀ ਤਾਂ ਉਸਨੂੰ ਤਿੰਨ ਵਿਅਕਤੀਆਂ ਨੇ ਘੇਰ ਕੇ ਪਿਸਟਲ ਦੀ ਨੋਕ ਤੇ ਉਸ ਪਾਸੋਂ ਸੋਨੇ ਦੀ ਚੇਨ ਦੀ ਖੋਹ ਕੀਤੀ ਸੀ ਜਿਸਤੇ ਤੁਰੰਤ ਹਰਕਤ ਵਿੱਚ ਆਉਂਦੇ ਹੋਏ ਪੂਰੇ ਸ਼ਹਿਰ ਵਿੱਚ ਨਾਕਾਬੰਦੀ ਤੇ ਚੈਕਿੰਗ ਸ਼ੁਰੂ ਕੀਤੀ ਅਤੇ ਦੌਰਾਨੇ ਚੈਕਿੰਗ ਇਚਾਰਜ ਸੀ.ਆਈ.ਏ ਸਟਾਫ ਦੀ ਨਿਗਰਾਨੀ ਹੇਠ ਵਿਸ਼ੇਸ਼ ਪੁਲਿਸ ਟੀਮ ਵੱਲੋਂ ਖੋਰ ਕਰਨ ਵਾਲੇ 2 ਵਿਅਕਤੀ ਗੁਰਵਿੰਦਰ ਸਿੰਘ ਉਰਫ ਗੋਬਿੰਦਾ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਪੱਖਾਂ ਥਾਣਾ ਟਾਂਡਾ ਜਿਲਾ ਹੁਸ਼ਿਆਰਪੁਰ ਅਤੇ ਹਰਵਿੰਦਰ ਸਿੰਘ ਉਰਫ ਬਿੰਦਰ ਪੁੱਤਰ ਸੰਤੋਖ ਸਿੰਘ ਵਾਸੀ ਪਿੰਡ ਕਾਠੇ ਅਧਿਕਾਰੇ ਥਾਣਾ ਬੁਲੋਵਾਲ ਜਿਲਾ ਹੁਸ਼ਿਆਰਪੁਰ ਨੂੰ ਕਾਬੂ ਕਰਕੇ ਉਹਨਾਂ ਪਾਸੋਂ ਇੱਕ ਪਿਸਟਲ 32 ਬੋਰ ਸਮੇਤ 2 ਰੋਂਦ ਜਿੰਦਾ 32 ਬੋਰ ਅਤੇ 1120 ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਵਿਚ ਸਫਲਤਾ ਹਾਸਲ ਕਰਕੇ ਦੋਸ਼ੀਆਂ ਖਿਲਾਫ ਮੁਕੱਦਮਾ ਨੰ 45 ਮਿਤੀ 6.02.2023 ਅ / ਧ 379- ਬੀ 34 ਭ.ਦ ਥਾਣਾ ਮਾਡਲ ਟਾਊਨ ਹੁਸ਼ਿਆਰਪੁਰ, ਮੁਕੱਦਮਾ ਨੰ 46 ਮਿਤੀ 06-02-2023 ਅ / ਧ 22/61/85 ਐਨ.ਡੀ.ਪੀ.ਐਸ. ਐਕਟ ਥਾਣਾ ਮਾਡਲ ਟਾਉਨ ਹੁਸ਼ਿਆਰਪੁਰ ਅਤੇ ਮੁਕੱਦਮਾ ਨੰ. 47 ਮਿਤੀ 06-02-2023 ਅ / ਧ 25-54-59) ਅਸਲਾ ਐਕਟ ਥਾਣਾ ਮਾਡਲ ਟਾਉਨ ਹੁਸ਼ਿਆਰਪੁਰ ਦਰਜ ਕੀਤਾ ਗਏ ਹਨ। ਦੋਸ਼ੀਆਂ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਪਾਸੋਂ ਪੁੱਛ ਗਿੱਛ ਜਾਰੀ ਹੈ ।ਮੁਲਜ਼ਮ ਗੁਰਵਿੰਦਰ ਸਿੰਘ ਉਰਫ ਗੋਬਿੰਦਾ ਦੇ ਖਿਲਾਫ ਪਹਿਲਾਂ ਵੀ ਥਾਣਾ ਤਲਵਾੜਾ ਚ ਮੁਕਦਮਾ ਦਰਜ ਹੈ।