Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing ਤ੍ਰਿਪੁਰਾ ‘ਚ ਨਿਰਪੱਖ ਚੋਣਾਂ ਕਰਵਾਉਣ ਲਈ ਤਸੀਲਦਾਰ ਰਾਹੀਂ ਰਾਸ਼ਟਰਪਤੀ ਨੂੰ ਭੇਜਿਆ ਮੰਗ ਪੱਤਰ

ਤ੍ਰਿਪੁਰਾ ‘ਚ ਨਿਰਪੱਖ ਚੋਣਾਂ ਕਰਵਾਉਣ ਲਈ ਤਸੀਲਦਾਰ ਰਾਹੀਂ ਰਾਸ਼ਟਰਪਤੀ ਨੂੰ ਭੇਜਿਆ ਮੰਗ ਪੱਤਰ

ਦਸੂਹਾ / ਗੜ੍ਹਦੀਵਾਲਾ (ਚੌਧਰੀ) 

 9 ਫਰਵਰੀ :  ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ  ਤਹਿਸੀਲ ਦਸੂਹਾ ਵੱਲੋਂ  ਤ੍ਰਿਪੁਰਾ ‘ਚ ਨਿਰਪੱਖ ਚੋਣਾਂ ਕਰਵਾਉਣ ਲਈ ਨਾਇਬ ਤਸੀਲਦਾਰ ਰਾਹੀਂ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜਿਆ। ਪੱਤਰਕਾਰਾਂ ਨੂੰ ਲਿਖਤੀ ਬਿਆਨ ਰਾਹੀਂ ਸੂਬਾਈ ਆਗੂ ਕਾਮਰੇਡ ਗੁਰਮੇਸ਼ ਸਿੰਘ ਨੇ ਬੋਲਦਿਆਂ ਕਿਹਾ ਬੀਜੇਪੀ ਸਰਕਾਰ ਦੇ ਲੱਠਮਾਰਾਂ ਵੱਲੋਂ ਲਗਾਤਾਰ ਆਤੰਕ ਮਚਾ ਰੱਖਿਆ ਹੈ। ਅਸੈਂਬਲੀ ਚੋਣਾਂ ਦੇ ਐਲਾਨ ਨਾਲ ਹੀ ਸੀ ਪੀ ਐੱਮ ਦੇ ਵਰਕਰਾਂ ਲੀਡਰਾਂ ਦੇ ਘਰਾਂ ਅਤੇ ਦਫ਼ਤਰਾਂ ਤੇ ਸਾੜਫੂਕ ਤੇ ਦਹਿਸ਼ਤ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ। ਹੁਣ ਦੂਸਰੀਆਂ ਪਾਰਟੀਆਂ ਤੇ ਵੀ ਅਤੇ ਉਨ੍ਹਾਂ ਦੇ ਵਰਕਰਾਂ ਤੇ ਵੀ ਹਮਲੇ ਕੀਤੇ ਜਾ ਰਹੇ ਹਨ ।ਇਸ ਸਮੇਂ ਨਿਰਪੱਖ ਚੋਣਾਂ ਕਰਵਾਉਣ ਦੇ ਅਧਾਰ ਬਹੁਤ ਘੱਟ ਰਹੇ ਹਨ। ਸੰਵਿਧਾਨ ਨੂੰ ਮੁੱਖ ਰੱਖਦੇ ਹੋਏ ਅਸੀਂ ਮੰਗ ਕਰਦੇ ਹਾਂ ਕਿ ਬੀਜੇਪੀ ਦੇ ਲੱਠਮਾਰਾਂ ਵੱਲੋਂ ਮਚਾਇਆ ਹੁੜਦੰਗ ਬੰਦ ਕੀਤਾ ਜਾਵੇ ਅਤੇ ਚੋਣ ਕਮਿਸ਼ਨ ਨੂੰ ਨਿਰਪੱਖ ਚੋਣਾਂ ਕਰਵਾਉਣ ਲਈ  ਸੇਧਤ ਕਰੇ ।ਸਵਿਧਾਨਿਕ ਸੰਸਥਾਵਾਂ ਤੇ ਕੇਂਦਰੀ ਦੀ ਦੁਰਵਰਤੋਂ ਬੰਦ ਕੀਤੀ ਜਾਵੇ ।ਅੱਜ ਦੇ ਇਸ ਵਫਦ ਵਿਚ ਗਰਮੇਸ਼ ਸਿੰਘ  ਰਣਜੀਤ ਸਿੰਘ ਚੌਹਾਨ , ਸਿਵ ਕੁਮਾਰ ਟਾਂਡਾ, ਹਰਬੰਸ ਸਿੰਘ ਧੂਤ, ਚਰਨਜੀਤ ਸਿੰਘ ਤੋਏ,ਆਜੀਤ ਸਿੰਘ, ਨਿਰਮਲਜੀਤ ਸਿੰਘ ਕਲੋਵਾਲ ,ਢੀਗਰਾ ਆਦਿ ਹਾਜ਼ਰ ਸਨ।