Prime Punjab Times

Latest news
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ*
ADVERTISEMENT
You are currently viewing ਸ਼ਹੀਦ ਕਾਮਰੇਡ ਚੰਨਣ ਸਿੰਘ ਧੂਤ ਦੀ 36 ਵੀਂ ਬਰਸੀ 26 ਫਰਵਰੀ ਨੂੰ

ਸ਼ਹੀਦ ਕਾਮਰੇਡ ਚੰਨਣ ਸਿੰਘ ਧੂਤ ਦੀ 36 ਵੀਂ ਬਰਸੀ 26 ਫਰਵਰੀ ਨੂੰ

ਗੜ੍ਹਦੀਵਾਲਾ (ਚੌਧਰੀ) 
10 ਫਰਬਰੀ :  ਹਿੰਦੂ ਕਮਿਊਨਿਸਟ ਪਾਰਟੀ ਮਾਕਸਵਾਦੀ ਤਹਿਸੀਲ ਦਸੂਹਾ ਦੀ ਮੀਟਿੰਗ ਗੜ੍ਹਦੀਵਾਲਾ ਵਿਖੇ ਨਿਰਮਲ ਜੀਤ ਸਿੰਘ ਕੱਲੋਵਾਲ ਦੀ ਪ੍ਰਧਾਨਗੀ ਹੇਠ ਹੋਈ ।ਇਸ ਵਿੱਚ ਸੂਬਾਈ ਆਗੂ ਕਾਮਰੇਡ ਗੁਰਮੇਸ਼ ਸਿੰਘ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ ।ਉਨ੍ਹਾਂ ਮੌਜੂਦਾ ਰਾਜਨੀਤਕ ਹਾਲਤਾਂ ਬਾਰੇ ਬੋਲਦਿਆਂ ਕਿਹਾ ਹਿਡਨ ਵਰਗ ਦੀ ਰਿਪੋਰਟ ਨੇ ਅਡਾਨੀ ਸਮੂਹ ਦੀਆਂ ਦੌੜਾਂ ਲੱਗਾ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ਕਈ ਵਾਰ ਆਡਾਨੀ ਦੀਆਂ ਕੰਪਨੀਆਂ ਦੇ ਸ਼ੇਅਰਾਂ ਚ ਆਈ ਗਿਰਾਵਟ ਬਾਰੇ ਚਿੰਤਾ ਪ੍ਰਗਟ ਕੀਤੀ,ਪਰ ਪ੍ਰਧਾਨ ਮੰਤਰੀ ਮੋਦੀ ਵੱਲੋਂ ਇਸ ਬਾਰੇ ਚੁੱਪੀ ਬਹੁਤ ਕੁਝ ਦਰਸਾਉਂਦੀਆਂ ਐ। ਉਨ੍ਹਾਂ ਕਿਹਾ ਕੀ ਜਨਤਾ ਇਸ ਦੀ ਚੁੱਪ ਦਾ ਸਹੀ ਅਰਥ ਆਪ ਹੀ ਕੱਢ ਲਵੇਗੀ ।ਉਹਨਾਂ ਇਤਿਹਾਸਕ ਪਿੰਡ ਧੂਤ ਕਲਾਂ ਵਿਖੇ ਕਾਮਰੇਡ ਚਨਣ ਸਿੰਘ ਧੂਤ ਦੀ 36 ਵੀਂ ਬਰਸੀ ਨੂੰ ਸਫਲਤਾਪੂਰਵਕ  ਨੇਪਰੇ ਚਾੜ੍ਹਨ ਬਾਰੇ ਸਾਥੀਆਂ ਦੀਆਂ ਡਿਊਟੀਆਂ ਲਗਾਈਆਂ।  ਉਨ੍ਹਾਂ ਕਿਹਾ ਕਿ ਬਰਸੀ ਸਮਾਗਮ ਤੇ ਮਾਨਵਤਾ ਕਲਾ-ਮੰਚ ਨਗਰ, ਇੰਨਕਲਾਬੀ ਨਾਟਕ  ਕੋਰੀਓਗਰਾਫੀ ਤੇ ਦੇਸ਼ ਭਗਤੀ ਦੇ ਗੀਤ ਪੇਸ਼ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ  ਊਘੇ ਕਮਿਊਨਿਸਟ ਆਗੂ 26 ਫਰਵਰੀ ਨੂੰ ਕਾਮਰੇਡ ਚੰਨਣ ਸਿੰਘ ਧੂਤ ਦੀ ਮਨਾਰ ਤੇ ਸ਼ਰਧਾ ਸੁਮਨ ਭੇਂਟ ਕਰਨਗੇ ।ਅੱਜ ਦੀ ਮੀਟਿੰਗ ਵਿਚ ਗੁਰਮੇਸ ਸਿੰਘ,ਹਰਬੰਸ ਸਿੰਘ ਧੂਤ, ਰਣਜੀਤ ਸਿੰਘ ਚੌਹਾਨ ,ਅਜੀਤ ਸਿੰਘ ਸੈਨਪੁਰ ,ਸ਼ਿਵ ਕੁਮਾਰ ਟਾਂਡਾ,ਚਰਨਜੀਤ ਸਿੰਘ ਤੋਂਏ  ਅਮਰੀਕ ਸਿੰਘ  ਮਲਕੀਤ ਸਿੰਘ ਆਦਿ ਸ਼ਾਮਲ ਹੋਏ ।