Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਬਾਰਵੀਂ ਕਲਾਸ ਦੇ ਵਿਦਿਆਰਥੀਆਂ ਲਈੇ ਵਿਦਾਇਗੀ ਪਾਰਟੀ ਦਾ ਆਯੋਜਨ

ਬਾਰਵੀਂ ਕਲਾਸ ਦੇ ਵਿਦਿਆਰਥੀਆਂ ਲਈੇ ਵਿਦਾਇਗੀ ਪਾਰਟੀ ਦਾ ਆਯੋਜਨ

ਗੜ੍ਹਦੀਵਾਲਾ (ਚੌਧਰੀ) 

11 ਫਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਮਾਨਯੋਗ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਅਤੇ ਸਕੂਲ ਦੇ ਇੰਚਾਰਜ ਪ੍ਰੋ. ਅਰਚਨਾ ਠਾਕੁਰ ਦੇ ਸਹਿਯੋਗ ਨਾਲ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ।। ਇਸ ਮੌਕੇ ਵਿਦਿਆਰਥੀਆਂ ਨੇ ਗਿੱਧਾ, ਭੰਗੜਾ, ਗੀਤ ਗਾ ਕੇ ਰੰਗਾ-ਰੰਗ ਪ੍ਰੋਗਰਾਮ ਨਾਲ ਖੂਬ ਰੰਗ ਬੰਨਿ੍ਹਆ ਅਤੇ ਬਾਰਵੀਂ ਕਲਾਸ ਪਾਸ ਕਰਕੇ ਜਾ ਰਹੇ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹਾਂ ਦੇ ਰੂਪ ਵਿੱਚ ਤੋਹਫ਼ੇ ਭੇਂਟ ਕੀਤੇ।ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਜਿੱਥੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਉੱਥੇ ਉਨਾਂ ਨੇ ਵਿਦਿਆਰਥੀਆਂ ਨੰੂੰੂ ਮਿਹਨਤ, ਲਗਨ ਅਤੇ ਦ੍ਰਿੜ ਇਰਾਦੇ ਨਾਲ ਜ਼ਿੰਂਦਗੀ ਵਿੱਚ ਅੱਗੇ ਵਧਦੇ ਰਹਿਣ ਦੀ ਪ੍ਰੇਰਨਾ ਵੀ ਦਿੱਤੀ। ਪ੍ਰੋ. ਅਰਚਨਾ ਠਾਕੁਰ ਨੇ ਵੀ ਵਿਦਿਆਰਥੀਆਂ ਨੂੰ ਸ਼ੁੱਭ-ਇਛਾਵਾਂ ਦਿੱਤੀਆਂ ਅਤੇ ਸਿੱਖਿਆ ਪ੍ਰਾਪਤ ਕਰਕੇ ਉੱਚ-ਅਹੁਦਿਆਂ ਤੱਕ ਪਹੁੰਚਣ ਦੀ ਕਾਮਨਾ ਕੀਤੀ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।
ਪ੍ਰਿੰਸੀਪਲ