Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing 380 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਦੋ ਨੌਜਵਾਨ ਪੁਲਿਸ ਅੜਿੱਕੇ

380 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਦੋ ਨੌਜਵਾਨ ਪੁਲਿਸ ਅੜਿੱਕੇ

ਗੜਸ਼ੰਕਰ (PPT NEWS) 

12 ਫਰਵਰੀ : 380 ਗ੍ਰਾਮ ਨਸ਼ੀਲੇ ਪਾਊਡਰ ਸਮੇਤ 2 ਨੌਜਵਾਨਾਂ ਨੂੰ ਗੜਸ਼ੰਕਰ ਪੁਲਿਸ ਨੇ ਕੀਤਾ ਕਾਬੂ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਅਮਨਦੀਪ ਸਿੰਘ ਉਰਫ ਭਾਂਡਾ ਪੁੱਤਰ
ਬਲਕਾਰ ਸਿੰਘ ਵਾਸੀ ਸਲਾਰੀਆ ਥਾਣਾ ਮੁਕੇਰੀਆਂ ਤੇ ਹਰਵਿੰਦਰ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਬਾਰਾਪੁਰ
ਥਾਣਾ ਗੜਸ਼ੰਕਰ ਵਜੋਂ ਹੋਈ ਹੈ।

ਸਰਤਾਜ ਸਿੰਘ ਚਾਹਲ ਆਈ.ਪੀ.ਐਸ.ਐਸ.ਐਸ.ਪੀ ਸਾਹਿਬ ਹੁਸ਼ਿਆਰਪੁਰ ਜੀ ਵਲੋ ਨਸ਼ੇ ਦੇ ਤਸਕਰਾਂ ਦੇ ਖਿਲਾਫ ਵਿੱਢੀ ਮੁਹਿੰਮ ਤਹਿਤ ਦਲਜੀਤ ਸਿੰਘ ਖੱਖ ਉਪ ਕਪਤਾਨ ਪੁਲਿਸ ਸਬ ਡਵੀਜਨ ਗੜ੍ਹਸ਼ੰਕਰ ਦੀ ਹਦਾਇਤ ਅਨੁਸਾਰ ਇੰਸਪੈਕਟਰ ਕਰਨੈਲ ਸਿੰਘ ਮੁੱਖ ਅਫਸਰ ਥਾਣਾ ਗੜ੍ਹਸ਼ੰਕਰ ਦੀ ਨਿਗਰਾਨੀ ਹੇਠ ਏ.ਐਸ.ਆਈ. ਕੁਲਵਿੰਦਰ ਸਿੰਘ ਪੀ.ਪੀ.ਬੀਨੇਵਾਲ ਥਾਣਾ ਗੜ੍ਹਸ਼ੰਕਰ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਦੇ ਦੌਰਾਨ ਪਿੰਡ ਬਾਰਾਪੁਰ ਸਾਇਡ ਤੋ ਮੋਟਰਸਾਇਕਲ ਪਲਟੀਨਾ ਨੰਬਰੀ PB-32-J-4307 ਪਰ ਸਵਾਰ ਹੋ ਕੇ ਆ ਰਹੇ ਦੋ ਵਿਅਕਤੀ ਅਮਨਦੀਪ ਸਿੰਘ ਉਰਫ ਭਾਂਡਾ ਪੁਤਰ ਬਲਕਾਰ ਸਿੰਘ ਵਾਸੀ ਸਲਾਰੀਆਂ ਕਲਾਂ ਥਾਣਾ ਮੁਕੇਰੀਆਂ ਹਾਲ ਵਾਸੀ ਚੱਕ ਰੌਤਾਂ ਥਾਣਾ ਗੜ੍ਹਸ਼ੰਕਰ ਅਤੇ ਹਰਵਿੰਦਰ ਸਿੰਘ ਉਰਫ ਕਾਲਾ ਪੁਤਰ ਨਿਰਮਲ ਸਿੰਘ ਵਾਸੀ ਬਾਰਾਪੁਰ ਵਾਸੀ ਥਾਣਾ ਗੜ੍ਹਸ਼ੰਕਰ ਨੂੰ ਸ਼ੱਕ ਦੀ ਬਿਨ੍ਹਾ ਤੇ ਰੋਕ ਕੇ ਚੈੱਕ ਕਰਨ ਤੇ ਅਮਨਦੀਪ ਸਿੰਘ ਉਰਫ ਭਾਡਾ ਪਾਸੋਂ 170 ਗ੍ਰਾਮ ਨਸ਼ੀਲਾ ਪਦਾਰਥ ਅਤੇ ਹਰਵਿੰਦਰ ਸਿੰਘ ਉਰਫ ਕਾਲਾ ਪਾਸੋਂ 210 ਗ੍ਰਾਮ ਨਸ਼ੀਲਾ ਪਦਾਰਥ ਬ੍ਰਾਮਦ ਹੋਣ ਤੇ ਮੁੱਕਦਮਾ ਨੰਬਰ 20 ਮਿਤੀ 11-02-2023 ਅ/ਧ 22-61-85 NDPS ACT ਥਾਣਾ ਗੜਸ਼ੰਕਰ ਦਰਜ ਰਜਿਸਟਰ ਕਰਵਾ ਕੇ ਗ੍ਰਿਫਤਾਰ ਕੀਤਾ ਅਤੇ ਦੋਸ਼ੀਆ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿਛ ਕੀਤੀ ਜਾਵੇਗੀ ਕਿ ਉਕਤ ਦੋਸ਼ੀ ਇਹ ਨਸ਼ੀਲਾ ਪਦਾਰਥ ਕਿਸ ਪਾਸੋ ਖਰੀਦ ਕਰਦੇ ਹਨ ਅਤੇ ਅੱਗੇ ਕਿਹੜੇ ਕਿਹੜੇ ਵਿਅਕਤੀਆ ਨੂੰ ਵੇਚਦੇ ਹੈ ।