Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਸੰਤ ਨਿਰੰਕਾਰੀ ਸਤਿਸੰਗ ਭਵਨ ਸੈਕਟਰ-15 ਡੀ ਚੰਡੀਗੜ੍ਹ ਵਿੱਚ ਖੂਨਦਾਨ ਕੈਂਪ ਦਾ ਆਯੋਜਨ

ਸੰਤ ਨਿਰੰਕਾਰੀ ਸਤਿਸੰਗ ਭਵਨ ਸੈਕਟਰ-15 ਡੀ ਚੰਡੀਗੜ੍ਹ ਵਿੱਚ ਖੂਨਦਾਨ ਕੈਂਪ ਦਾ ਆਯੋਜਨ

ਹੁਸ਼ਿਆਰਪੁਰ / ਚੰਡੀਗੜ੍ਹ (ਚੌਧਰੀ) 

12 ਫਰਵਰੀ : ਮਨੁੱਖਤਾ ਦੇ ਕਲਿਆਣ ਲਈ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੇ ਪਾਵਨ ਅਸ਼ੀਰਵਾਦ ਅਤੇ ਉਨ੍ਹਾਂ ਦੇ ਮਾਰਗ-ਦਰਸ਼ਨ ਨਾਲ ਬ੍ਰਾਂਚ ਸੈਕਟਰ-15 ਡੀ ਏਰੀਆ ਦੇ ਸਤਿਸੰਗ ਭਵਨ ਵਿੱਚ ਸੰਤ ਨਿਰੰਕਾਰੀ ਚੈਰੀਟੇਬਲ ਫਾਉਂਡੇਸ਼ਨ (ਸੰਤ ਨਿਰੰਕਾਰੀ ਮਿਸ਼ਨ ਦਾ ਸਮਾਜਿਕ ਵਿਭਾਗ) ਵੱਲੋਂ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ।ਜਿਸ ਵਿਚ ਮਿਸ਼ਨ ਦੇ 137 ਭਗਤਾਂ ਵਲੋਂ ਨਿਰਸਵਾਰਥ ਭਾਵ ਨਾਲ ਖੂਨਦਾਨ ਕੀਤਾ ਗਿਆ। ਖੂਨ ਇਕੱਠਾ ਲਈ ਪੀਜੀਆਈ ਹਸਪਤਾਲ ਦੇ ਬਲੱਡ ਬੈਂਕ ਦੀ ਟੀਮ ਵਿਸ਼ੇਸ ਤੌਰ ਤੇ ਪਹੁੰਚੀ ਹੋਈ ਸੀ।
ਇਸ ਕੈਂਪ ਦਾ ਉਦਘਾਟਨ  ਐਚ ਐਸ ਚਾਵਲਾ  ਮੈਂਬਰ ਇੰਚਾਰਜ ਚੰਡੀਗੜ੍ਹ ਪੰਜਾਬ ਹਿਮਾਚਲ ਪ੍ਰਦੇਸ਼ ਉਤਰਾਖੰਡ ਜੰਮੂ ਕਸ਼ਮੀਰ ਨੇ ਆਪਣੇ ਕਰ ਕਮਲਾ ਨਾਲ ਕੀਤਾ । ਉਨ੍ਹਾਂ ਖੂਨਦਾਨ ਕੈਂਪ ਵਿੱਚ ਸ਼ਾਮਲ ਹੋਏ ਸਾਰੇ ਖੂਨਦਾਨੀਆਂ ਨੂੰ ਉਤਸ਼ਾਹਿਤ ਕੀਤਾ ਅਤੇ ਜਨ ਕਲਿਆਣ ਨੂੰ ਸਮਰਪਿਤ ਆਪਣੀ ਨਿਰਸਵਾਰਥ ਸੇਵਾ ਅਤੇ ਯੋਗਦਾਨ ਦੀ ਸ਼ਲਾਘਾ ਕੀਤੀ। ਇਸ ਮੌਕੇ ਤੇ ਉਨ੍ਹਾਂ ਕਿਹਾ ਕਿ ਨਿਰੰਕਾਰੀ ਮਿਸ਼ਨ ਵਿੱਚ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਬ੍ਰਹਮ ਗਿਆਨ ਪ੍ਰਦਾਨ ਕਰਕੇ ਮਾਨਵ ਨੂੰ ਮਾਨਵ ਨਾਲ ਜੋੜਨ ਦਾ ਕੰਮ ਕਰ ਰਹੇ ਹਨ। ਇਸ ਦੇ ਇਲਾਵਾ ਸੈਕਟਰ 15 ਦੇ ਮੁਖੀ ਐਸ ਐਸ ਬੰਗਾ ਜੀ ਨੇ ਸ੍ਰੀ ਚਾਵਲਾ ਜੀ ਮੈਂਬਰ ਇੰਚਾਰਜ ਬਰਾਂਚਜ ਅਤੇ ਜੋਨਲ ਇੰਚਾਰਜ, ਸੰਯੋਜਕ, ਮੁਖੀਆਂ, ਖੇਤਰੀ ਸੰਚਾਲਕ, ਸੇਵਾਦਲ ਅਧਿਕਾਰੀਆਂ ਅਤੇ ਖੂਨਦਾਨ ਕੈਂਪ ਵਿੱਚ ਹਾਜਰ ਸਾਰੇ ਮੋਹਤਵਾਰਾਂ, ਖੂਨਦਾਨੀਆਂ ਡਾਕਟਰ ਤੇ ਉਨ੍ਹਾਂ ਦੀ ਟੀਮ ਦਾ ਦਿਲ ਦੀਆਂ ਗਹਿਰਾਈਆਂ ਨਾਲ ਧੰਨਵਾਦ ਕੀਤਾ। ਚੰਡੀਗੜ੍ਹ ਜ਼ੋਨ ਦੇ ਇੰਚਾਰਜ ਸ਼੍ਰੀ ਓ. ਪੀ ਨਿਰੰਕਾਰੀ ਜੀ ਨੇ ਦੱਸਿਆ ਕਿ ਸੰਤ ਨਿਰੰਕਾਰੀ ਮਿਸ਼ਨ ਖੂਨਦਾਨ ਕਰਨ ਵਿੱਚ ਸਮੁਚੇ ਦੇਸ਼ ਵਿੱਚ ਮੋਹਰੀ ਰਿਹਾ ਹੈ। ਮਿਸ਼ਨ ਵਲੋਂ ਹੁਣ ਤੱਕ 7471 ਖੂਨਦਾਨ ਕੈਂਪਾਂ ਦਾ ਆਯੋਜਨ ਕਰਕੇ 12,31,578 ਯੂਨਿਟ ਖੂਨ ਇਕੱਠਾ ਕੀਤਾ ਜਾ ਚੁੱਕਾ ਹੈ। ਇਸੇ ਲੜੀ ਵਿਚ ਅੱਜ ਚੰਡੀਗੜ੍ਹ ਜੋਨ ਵਿਚ ਚਾਰ ਖੂਨਦਾਨ ਕੈਂਪ ਲੱਗ ਰਹੇ ਹਨ।
ਸੰਤ ਨਿਰੰਕਾਰੀ ਮਿਸ਼ਨ ਅਧਿਆਤਮਿਕ ਤਰੱਕੀ ਦੇ ਨਾਲ ਨਾਲ ਸਮਾਜ ਕਲਿਆਣ ਦੀ ਗਤੀਵਿਧੀਆਂ ਜਿਨ੍ਹਾਂ ਵਿੱਚ ਖੂਨਦਾਨ ਕੈਂਪ, ਸਫਾਈ ਅਭਿਆਨ, ਰੁੱਖ ਲਗਾਓ ਮੁਹਿੰਮ, ਮਹਿਲਾ ਅਤੇ ਬਾਲ ਵਿਕਾਸ ਸਸ਼ਕਤੀਕਰਨ ਲਈ ਸੁਚਾਰੂ ਰੂਪ ਨਾਲ ਚਲਾਈਆਂ ਜਾ ਰਹੀਆਂ ਯੋਜਨਾਵਾਂ, ਮੁਫਤ ਅੱਖਾਂ ਦੇ ਜਾਂਚ ਕੈਂਪ ਅਤੇ ਕੁਦਰਤੀ ਆਫਤਾਵਾਂ ਵਿੱਚ ਜਰੂਰਤਮੰਦਾਂ ਦੀ ਸਹਾਇਤਾ ਆਦਿ ਸੇਵਾਵਾਂ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾ ਰਿਹਾ ਹੈ ਤਾਂ ਜੋ ਸਮਾਜ ਦਾ ਸਮੁੱਚਾ ਵਿਕਾਸ ਹੋ ਸਕੇ।