Prime Punjab Times

Latest news
ਵਿਵੇਕ ਗੁਪਤਾ ਪੰਜਾਬ ਟ੍ਰੇਡਰਜ਼ ਕਮਿਸ਼ਨ (ਐਕਸਾਈਜ਼ ਐਂਡ ਟੈਕਸੇਸ਼ਨ) ਹਲਕਾ ਉੜਮੁੜ ਦੇ ਮੈਂਬਰ ਨਿਯੁਕਤ BBMB ਵੱਲੋਂ ਹਰ ਸਾਲ ਦੀ ਤਰਾਂ ਬਾਰਿਸ਼ ਰੁੱਤ ਤੋਂ ਪਹਿਲਾਂ ਅਗੇਤੀਆਂ ਤਿਆਰੀਆਂ ਲਈ ਬੈਠਕ ਤੇਜ਼ ਹਨੇਰੀ ਕਾਰਨ ਚਲਦੀ ਕਾਰ ਤੇ ਡਿੱਗਿਆ ਸਫੇਦੇ ਦਾ ਟਹਿਣਾ, ਵੱਡਾ ਹਾਦਸਾ.... ਭੁਪਿੰਦਰ ਸਿੰਘ ਬਾਜਵਾ ਬਣੇ ਜਾਣੋ ਕਿਸ ਸ਼ਹਿਰ 'ਚ ਨਗਰ ਨਿਗਮ ਦੇ ਨਵੇਂ ਮੇਅਰ ਹੁਸ਼ਿਆਰਪੁਰ 'ਚ ਖੋਲਿਆ ਗਿਆ 'ਆਧਾਰ ਸੇਵਾ ਕੇਂਦਰ' ਬੀ.ਕਾੱਮ ਦੇ ਮੋਹਿਤ ਕੁਮਾਰ ਨੂੰ "ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ" ਲਈ ਚੁਣਿਆ ਗਿਆ- ਪ੍ਰਿੰਸੀਪਲ ਡਾ. ਮਾਨਵ ... ਸੋਸਾਇਟੀ ਵਲੋਂ 122 ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ ਡਾਕਟਰਾਂ ਨੇ SSP ਡਾ. ਮਹਿਤਾਬ ਸਿੰਘ ਨਾਲ ਕੀਤੀ ਮੁਲਾਕਾਤ, ਹਸਪਤਾਲਾਂ ਦੀ ਸੁਰੱਖਿਆ ਮਜ਼ਬੂਤ ਕਰਨ ਦੀ ਕੀਤੀ ਮੰਗ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਵਿਖੇ ਫੌਜ ‘ਚ ਅਫ਼ਸਰ ਬਣਨ ਦੀ ਕੋਚਿੰਗ ਦਾ ਪਹਿਲਾ ਬੈਚ ਜ... ​ਸੰਕਟ ਵਿੱਚ ਪੰਜਾਬ ਦੇ ਏਡਿਡ ਸਕੂਲ ਅਧਿਆਪਕਾਂ ਦੇ ਸੁਰੱਖਿਅਤ ਭਵਿੱਖ ਅਤੇ ਅਸਤਿਤਵ ਲਈ ਸਰਕਾਰੀ ਸਕੂਲਾਂ ਵਿੱਚ ਪੂਰਨ ਵਿਲੈ ...
ADVERTISEMENT
You are currently viewing CBSE ਦੀ ਦਸਵੀਂ ਤੇ ਬਾਹਰਵੀਂ ਜਮਾਤ ਦੀ ਅਨੁਪੂਰਕ ਪ੍ਰੀਖਿਆ ਸਬੰਧੀ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਧਾਰਾ 144 ਲਗਾਉਣ ਦੇ ਹੁਕਮ ਕੀਤੇ ਜਾਰੀ

CBSE ਦੀ ਦਸਵੀਂ ਤੇ ਬਾਹਰਵੀਂ ਜਮਾਤ ਦੀ ਅਨੁਪੂਰਕ ਪ੍ਰੀਖਿਆ ਸਬੰਧੀ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਧਾਰਾ 144 ਲਗਾਉਣ ਦੇ ਹੁਕਮ ਕੀਤੇ ਜਾਰੀ

ਹੁਸ਼ਿਆਰਪੁਰ (ਬਿਊਰੋ) 

ਜ਼ਿਲ੍ਹੇ ਦੇ 13 ਪ੍ਰੀਖਿਆ ਕੇਂਦਰਾਂ ਵਿਚ 15 ਫਰਵਰੀ ਤੋਂ 5 ਅਪ੍ਰੈਲ ਤੱਕ ਲਈ ਜਾਵੇਗੀ ਪ੍ਰੀਖਿਆ

13 ਫਰਵਰੀ : ਚੇਅਰਪਰਸਨ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ, ਦਿੱਲੀ ਵਲੋਂ ਜਾਰੀ ਪੱਤਰ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਕੋਮਲ ਮਿੱਤਲ ਨੇ 15 ਫਰਵਰੀ ਤੋਂ 5 ਅਪ੍ਰੈਲ 2023 ਤੱਕ ਚੱਲਣ ਵਾਲੀ ਸੀ.ਬੀ.ਐਸ.ਈ ਦੀ ਦਸਵੀਂ ਤੇ ਬਾਹਰਵੀਂ ਜਮਾਤ ਦੀ ਅਨੁਪੂਰਕ ਪ੍ਰੀਖਿਆ ਦੌਰਾਨ ਜ਼ਿਲ੍ਹੇ ਦੇ ਸਮੂਹ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਸੀ.ਆਰ.ਪੀ.ਸੀ ਦੀ ਧਾਰਾ 144 ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਜਾਰੀ ਹੁਕਮਾਂ ਵਿਚ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਸੀ.ਬੀ.ਐਸ.ਈ. ਦੀ ਦਸਵੀਂ ਤੇ ਬਾਹਰਵੀਂ ਦੀ ਇਹ ਅਨੁਪੂਰਕ ਪ੍ਰੀਖਿਆ 15 ਫਰਵਰੀ ਤੋਂ 5 ਅਪ੍ਰੈਲ 2023 ਤੱਕ ਜ਼ਿਲ੍ਹੇ ਦੇ 13 ਪ੍ਰੀਖਿਆ ਕੇਂਦਰਾਂ ਵਿਚ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਆਮ ਦੇਖਣ ਵਿਚ ਆਇਆ ਹੈ ਕਿ ਪ੍ਰੀਖਿਆ ਦੌਰਾਨ ਵਿਦਿਆਰਥੀਆਂ ਦੇ ਰਿਸ਼ਤੇਦਾਰ ਅਤੇ ਹੋਰ ਵਿਅਕਤੀ ਆਦਿ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਇਕੱਤਰ ਹੋ ਜਾਂਦੇ ਹਨ, ਜਿਸ ਕਾਰਨ ਅਣਸੁਖਾਵੀਂ ਘਟਨਾ ਹੋਣ ਦੀ ਖਦਸ਼ਾ ਰਹਿੰਦਾ ਹੈ ਅਤੇ ਪ੍ਰੀਖਿਆ ਦੀ ਪਵਿੱਤਰਤਾ ਵੀ ਭੰਗ ਹੁੰਦੀ ਹੈ। ਇਨ੍ਹਾਂ ਸਾਰੀਆਂ ਗੱਲਾਂ ਨੂੰ ਧਿਆਨ ਵਿਚ ਰੱਖਦੇ ਹੋਏ ਫੌਜਦਾਰੀ ਸੰਘਤਾ ਸੰਘ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਉਨ੍ਹਾਂ ਜ਼ਿਲ੍ਹੇ ਦੀ ਹਦੂਦ ਅੰਦਰ ਸਾਰੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

error: copy content is like crime its probhihated