Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਵਲੋਂ ਇਲਾਕੇ ਦੇ ਲੋੜਵੰਦ ਮਰੀਜ਼ਾਂ ਲਈ ਚੈਰੀਟੇਬਲ ਹਸਪਤਾਲ ਬਾਹਗਾ ਵਿਖੇ ਡਾਕਟਰੀ ਸੇਵਾਵਾਂ ਸ਼ੁਰੂ 

ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਵਲੋਂ ਇਲਾਕੇ ਦੇ ਲੋੜਵੰਦ ਮਰੀਜ਼ਾਂ ਲਈ ਚੈਰੀਟੇਬਲ ਹਸਪਤਾਲ ਬਾਹਗਾ ਵਿਖੇ ਡਾਕਟਰੀ ਸੇਵਾਵਾਂ ਸ਼ੁਰੂ 

ਗੜ੍ਹਦੀਵਾਲਾ (ਚੌਧਰੀ)

15 ਫਰਵਰੀ : ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਗੁਰ ਆਸਰਾ ਸੇਵਾ ਘਰ ਪਿੰਡ ਬਾਹਗਾ ਵਿਖੇ ਇੱਕ ਚੈਰੀਟੇਬਲ ਹਸਪਤਾਲ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਮੁੱਖ ਸੇਵਾਦਾਰ ਸ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਇਸ ਚੈਰੀਟੇਬਲ ਹਸਪਤਾਲ ਵਿਚ ਲੈਬਾਰਟਰੀ ਅਤੇ ਹੋਰ ਡਾਕਟਰੀ ਸਹੂਲਤਾਂ ਦੀ ਸ਼ੁਰੂਆਤ ਕੀਤੀ ਗਈ ਸੀ। ਉੱਥੇ ਅੱਜ ਡਾ ਗੁਰਜੋਤ ਸਿੰਘ ਪਾਬਲਾ MBBS DPM ਮਾਨਸਿਕ ਰੋਗਾਂ ਦੇ ਮਾਹਿਰ ਵਲੋਂ ਮਰੀਜ਼ਾਂ ਦਾ ਫ੍ਰੀ ਚੈਕਅੱਪ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਡਾ ਪਾਬਲਾ ਮਹੀਨੇ ਦੇ ਦੂਜੇ ਮੰਗਲਵਾਰ ਮਰੀਜਾਂ ਦਾ ਫ੍ਰੀ ਚੈਕਅੱਪ ਕਰਨਗੇ। ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋੜਵੰਦ ਮਰੀਜ ਹਰ ਮਹੀਨੇ ਦੇ ਦੂਜੇ ਮੰਗਲਵਾਰ ਹਸਪਤਾਲ ਵਿਖੇ ਪਹੁੰਚ ਕੇ ਸ਼ਾਮ 4 ਤੋਂ 5 ਵਜੇ ਤੱਕ ਮਿਲ ਕੇ ਆਪਣਾ ਚੈਕਅੱਪ ਕਰਵਾ ਸਕਦੇ ਹਨ। ਇਸ ਮੌਕੇ ਸ ਮਨਜੋਤ ਸਿੰਘ ਤਲਵੰਡੀ, ਕੈਸ਼ੀਅਰ ਪ੍ਰਸ਼ੋਤਮ ਸਿੰਘ ਬਾਹਗਾ, ਮਨਿੰਦਰ ਸਿੰਘ, ਗੁਰਵਿੰਦਰ ਸਿੰਘ, ਜਸਵਿੰਦਰ ਸਿੰਘ ਸਮੇਤ ਸੁਸਾਇਟੀ ਦੇ ਹੋਰ ਮੈਂਬਰ ਹਾਜਰ ਸਨ।