Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਕੈਰੀਅਰ ਇੰਹਾਂਸਮੈਂਟ ਵਿਸ਼ੇ ’ਤੇ ਵਿਸ਼ੇਸ਼ ਲੈਕਚਰ

ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਕੈਰੀਅਰ ਇੰਹਾਂਸਮੈਂਟ ਵਿਸ਼ੇ ’ਤੇ ਵਿਸ਼ੇਸ਼ ਲੈਕਚਰ

ਗੜ੍ਹਦੀਵਾਲਾ (ਚੌਧਰੀ) 

16 ਫਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਮਾਨਯੋਗ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਪ੍ਰੇਰਨਾ ਸਦਕਾ ਮਿਤੀ 16/02/2023 ਨੁੰ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਕੈਰੀਅਰ ਇੰਹਾਂਸਮੈਂਟ ਸੈੱਲ ਅਤੇ ਅੰਗਰੇਜ਼ੀ ਵਿਭਾਗ ਦੇ ਸਹਿਯੋਗ ਨਾਲ ਵਿਦਿਆਰਥੀਆਂ ਦੇ ਹੁਨਰ ਅਤੇ ਵਿਅਕਤੀਗਤ ਨੂੰ ਨਿਖਾਰਨ ਲਈ ਇੱਕ ਵਿਸੇਸ਼ ਲੈਕਚਰ ਕਰਵਾਇਆ ਗਿਆ, ਜਿਸ ਵਿੱਚ ਰਿਆਤ ਬਾਹਰਾ ਗੁਰੱਪ ਆਫ਼ ਇੰਸਟੀਟਿਊਟ, ਹੁਸ਼ਿਆਰਪੁਰ ਦੇ ਅਧਿਆਪਕ ਸਾਹਿਬਾਨ ਡਾ. ਕੁਲਦੀਪ ਵਾਲੀਆ ਅਤੇ ਡਾ. ਗੁਰਪ੍ਰੀਤ ਸਿੰਘ ਬੇਦੀ ਨੇ ਵਿਦਿਆਰਥੀਆਂ ਨੂੰ ਆਪਣੇ ਹੁਨਰ ਨੂੰ ਪਛਾਣਨ, ਆਪਣੀਆ ਖ਼ੂਬੀਆਂ ਨੁੰ ਨਿਖਾਰਨ ਅਤੇ ਆਪਣੇ ਵਿਅਕਤੀਗਤ ਨੁੰ ਸੰਵਾਰਨ ਦੇ ਵੱਖ-ਵੱਖ ਤਰੀਕਿਆਂ ਨਾਲ ਜਾਣੂੰ ਕਰਵਾਦਿਆਂ ਉਹਨਾਂ ਨੂੰ ਆਪਣੀ ਮੰਜ਼ਿਲ ਤੇ ਪਹੁੰਚਣ ਦੀ ਪ੍ਰੇਰਨਾ ਦਿੱਤੀ। ਉਹਨਾਂ ਨੇ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਵਿਦਿਆਰਥੀਆਂ ਲਈ ਉਪਲਬਧ ਕਿੱਤਿਆਂ ਬਾਰੇ ਜਾਣਕਾਰੀ ਦਿੱਤੀ।ਉਹਨਾਂ ਕਿਹਾ ਕਿ ਪੜ੍ਹਾਈ ਪੂਰੀ ਕਰਨ ਉਪਰੰਤ ਵਿਦਿਆਰਥੀਆਂ ਨੁੰ ਸਿਰਫ਼ ਨੌਕਰੀ ਹਾਸਲ ਕਰਨ ਵੱਲ ਹੀ ਧਿਆਨ ਨਹੀਂ ਦੇਣਾ ਚਾਹੀਦਾ ਸਗੋਂ ਉਹ ਹੋਰ ਬਹੁਤ ਸਾਰੇ ਕਿੱਤੇ ਅਪਣਾ ਕੇ ਆਪਣਾ ਜੀਵਨ ਪੱਧਰ ਉੱਚਾ ਚੁੱਕ ਸਕਦੇ ਹਨ। ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਾਲਜ ਪਹੁੰਚੇ ਉਪਰੋਕਤ ਅਧਿਆਪਕ ਸਾਹਿਬਾਨ ਦਾ ਧੰਨਵਾਦ ਕੀਤਾ ਅਤੇ ਉਹਨਾਂ ਨੁੰ ਕਾਲਜ ਯਾਦਗਾਰੀ ਚਿੰਨ੍ਹ ਨਾਲ ਸਨਮਾਨਿਤ ਕੀਤਾ। ਇਸ ਮੌਕੇ ਕਾਲਜ ਦੇ ਅਧਿਆਪਕ ਡਾ. ਪੰਕਜ਼ ਸ਼ਰਮਾ, ਪ੍ਰੋ. ਮਲਿਕਾ ਅਤੇ ਪ੍ਰੋ. ਦਲਜੀਤ ਕੌਰ ਵੀ ਹਾਜ਼ਰ ਸਨ।