Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਕੇ.ਐਮ.ਐਸ ਕਾਲਜ ਦੇ ਮੰਜੁਲਾ ਸੈਣੀ ਫੈਸ਼ਨ ਡਿਜ਼ਾਇਨਿੰਗ ਵਿਭਾਗ ਵਿਖੇ 5 ਦਿਨਾਂ ਫੇਵਿਕ੍ਰਿਲ ਵਰਕਸ਼ਾਪ ਲਗਾਈ ਗਈ

ਕੇ.ਐਮ.ਐਸ ਕਾਲਜ ਦੇ ਮੰਜੁਲਾ ਸੈਣੀ ਫੈਸ਼ਨ ਡਿਜ਼ਾਇਨਿੰਗ ਵਿਭਾਗ ਵਿਖੇ 5 ਦਿਨਾਂ ਫੇਵਿਕ੍ਰਿਲ ਵਰਕਸ਼ਾਪ ਲਗਾਈ ਗਈ

ਦਸੂਹਾ (ਚੌਧਰੀ)

16 ਫਰਵਰੀ : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਦੇ ਮੰਜੁਲਾ ਸੈਣੀ ਫੈਸ਼ਨ ਡਿਜ਼ਾਇਨਿੰਗ ਵਿਭਾਗ ਵਿਖੇ 5 ਦਿਨਾਂ ਫੇਵਿਕ੍ਰਿਲ ਵਰਕਸ਼ਾਪ ਫੇਵਿਕ੍ਰਿਲ ਕੰਪਨੀ ਵੱਲੋਂ ਰੀਤੂ ਲਾਲ ਦੁਆਰਾ ਲਗਾਈ ਗਈ। ਇਸ ਵਰਕਸ਼ਾਪ ਵਿੱਚ ਵਿਦਿਆਰਥੀਆਂ ਨੂੰ ਰਚਨਾਤਮਕ ਤਰੀਕਿਆਂ ਨਾਲ ਰੰਗਾਂ ਦੀ ਵਰਤੋਂ, ਵੇਸਟ ਮਟੀਰੀਅਲ ਦੀ ਵਰਤੋਂ ਅਤੇ ਫੈਬਰਿਕ ਪੇਂਟਿੰਗਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਇਸ ਮੌਕੇ ਵਿਦਿਆਰਥੀਆਂ ਨੇ ਬੜੀ ਦਿਲਚਸਪੀ ਨਾਲ ਵਰਕਸ਼ਾਪ ਵਿੱਚ ਭਾਗ ਲਿਆ। ਇਸ ਮੌਕੇ ਚੇਅਰਮੈਨ ਚੌਧਰੀ ਕੁਮਾਰ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ ਅਤੇ ਐਚ.ਓ.ਡੀ ਰਾਜੇਸ਼ ਕੁਮਾਰ ਨੇ ਰੀਤੂ ਲਾਲ ਨੂੰ ਸਮ੍ਰਿਤੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਅਤੇ ਵਰਕਸ਼ਾਪ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਗਏ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਅਮਨਪ੍ਰੀਤ ਕੌਰ, ਮਨਜੀਤ, ਰਜਨੀਤ ਕੌਰ, ਸੰਦੀਪ ਕਲੇਰ, ਕਿਰਨਜੀਤ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ।