Prime Punjab Times

Latest news
ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ
ADVERTISEMENT
You are currently viewing ਖ਼ਾਲਸਾ ਕਾਲਜ,ਗੜ੍ਹਦੀਵਾਲਾ ਦੇ ਕਮਿਸਟਰੀ-ਵਿਭਾਗ ਵਲੋਂ ਰਾਸ਼ਟਰੀ ਸੈਮੀਨਾਰ ਦਾ ਆਯੋਜਨ

ਖ਼ਾਲਸਾ ਕਾਲਜ,ਗੜ੍ਹਦੀਵਾਲਾ ਦੇ ਕਮਿਸਟਰੀ-ਵਿਭਾਗ ਵਲੋਂ ਰਾਸ਼ਟਰੀ ਸੈਮੀਨਾਰ ਦਾ ਆਯੋਜਨ

ਗੜ੍ਹਦੀਵਾਲਾ (ਚੌਧਰੀ) 

17 ਫਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਮਾਨਯੋਗ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਪ੍ਰੇਰਨਾ ਸਦਕਾ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਮਿਸਟਰੀ-ਵਿਭਾਗ ਵਲੋਂ ‘ਇਨੋਵੇਸ਼ਨ ਇਨ ਕੈਮੀਕਲ ਐਂਡ ਇਨਵਾਇਰਮੈਂਟਲ ਸਾਇੰਸ’ ਵਿਸ਼ੇ ਉੱਪਰ ਇੱਕ ਰੋਜ਼ਾ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਆਏ ਹੋਏ ਵਿਦਵਾਨਾਂ ਅਤੇ ਮਹਿਮਾਨਾਂ ਦਾ ਰਸਮੀ ਸਵਾਗਤ ਕੀਤਾ ਅਤੇ ਜੀ ਆਇਆਂ ਆਖਿਆ।ਇਸ ਸੈਮੀਨਾਰ ਵਿੱਚ ਡਾ. ਨਰਿੰਦਰ ਸਿੰਘ (ਪ੍ਰੋਫ਼ੈਸਰ, ਆਈ.ਆਈ.ਟੀ. ਰੋਪੜ) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸੈਮੀਨਾਰ ਦੇ ਉਦਘਾਟਨੀ ਸੈਸ਼ਨ ਵਿੱਚ ਡਾ. ਰਾਬੀਆ ਨੇ ਕਾਲਜ ਬਾਰੇ ਮੁੱਢਲੀ ਜਾਣਕਾਰੀ ਦਿੱਤੀ।ਡਾ. ਨਰਿੰਦਰ ਸਿੰਘ ਨੇ ਆਪਣੇ ਕੁੰਜੀਵਤ ਭਾਸ਼ਣ ਵਿੱਚ ਵਿਦਿਆਰਥੀਆਂ ਨੂੰ ਪਾਣੀ ਅਤੇ ਮਿੱਟੀ ਅੰਦਰ ਹੋ ਰਹੇ ਰਸਾਇਣ ਪ੍ਰਦੂਸ਼ਣ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ।ਉਹਨਾਂ ਨੇ ਕਿਹਾ ਕਿ ਧਰਤੀ ਉੱਤੇ ਵੱਧ ਰਹੇ ਰਸਾਇਣ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਸਾਨੂੰ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ।ਉਹਨਾਂ ਨੇ ਰਸਾਇਣ ਪਦਾਰਥਾਂ ਦੇ ਚੱਲ ਰਹੇ ਨਜਾਇਜ਼ ਵਪਾਰ ਨੁੰ ਰੋਕਣ ਸੰਬੰਧੀ ਤਰੀਕਿਆਂ ਬਾਰੇ ਆਪਣੇ ਨਿੱਜੀ ਵਿਚਾਰਾਂ ਨੂੰ ਵੀ ਸਾਂਝਾ ਕੀਤਾ।ਡਾ. ਨਵਨੀਤ ਕੌਰ ਨੇ ‘ਸੁਪਰਾ- ਮੋਲੀਕਿਊਲ ਕਮਿਸਟਰੀ’ ਵਿਸ਼ੇ ਸੰਬੰਧੀ ਵਿਦਿਆਰਥੀਆਂ ਨਾਲ ਵਿਸਥਾਰ ਵਿੱਚ ਵਿਚਾਰ-ਚਰਚਾ ਕੀਤੀ।ਇਸ ਸ਼ੈਸ਼ਨ ਦੇ ਦੂਸਰੇ ਰਿਸੋਰਸ ਪਰਸਨ ਡਾ. ਜਨਦੀਪ ਸਿੰਘ (ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਫਗਵਾੜਾ) ਨੇ ‘ਕਲਿੱਕ ਕਮਿਸਟਰੀ ‘ਦੇ ਵਿਸ਼ੇ ਉੱਪਰ ਚਰਚਾ ਕਰਦਿਆਂ ਮੋਲੀਕਿਊਲ ਬਣਾਉਣ ਦੇ ਢੰਗ ਤਰੀਕਿਆਂ ਸੰਬੰਧੀ ਆਪਣੇ ਵਿਚਾਰ ਵਿਦਿਆਰਥੀਆਂ ਨਾਲ ਸਾਂਝੇ ਕੀਤੇ।ਇਹਨਾਂ ਤੋਂ ਇਲਾਵਾ ਡਾ. ਯੋਗੇਸ਼ ਕੁਮਾਰ (ਖ਼ਾਲਸਾ ਕਾਲਜ ਗੜ੍ਹਦੀਵਾਲਾ) , ਸ੍ਰੀ ਹਰਦੀਪ ਕੁਮਾਰ (ਅਧਿਆਪਕ , ਗੌਰਮਿੰਟ ਸੀਨੀ.ਸੈਕੰ.ਸਕੂਲ, ਮੁਕੇਰੀਆਂ ਅਤੇ ਪ੍ਰੋ. ਤਨੂ ਮਹਾਜਨ (ਡੀ.ਏ.ਵੀ. ਕਾਲਜ, ਜਲੰਧਰ) ਦੇ ਹੋਰ ਅਧਿਆਪਕਾਂ ਨੇ ਪੇਪਰ ਪੜ੍ਹੇ।ਇਸ ਮੌਕੇ ਪੋਸਟਰ ਅਤੇ ੳੋਰਲ ਪ੍ਰੈਜੈਨਟੇਸ਼ਨ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ।ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਸੈਮੀਨਾਰਾਂ ਮੌਕੇ ਬੁਲਾਏ ਜਾਂਦੇ ਵਿਦਵਾਨਾਂ ਦੇ ਡੂੰਘੇ ਗਿਆਨ ਨਾਲ ਜਿੱਥੇ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਹੁੰਦਾ ਹੈ ਉੱਥੇ ਅਜਿਹੇ ਸੈਮੀਨਰਾਂ ਤੋਂ ਗਿਆਨ ਪ੍ਰਾਪਤ ਕਰਕੇ ਵਿਦਿਆਰਥੀਆਂ ਨੂੰ ਵਿਗਿਆਨ ਅਤੇ ਮੈਡੀਕਲ ਖੇਤਰ ਵਰਗੇ ਕਿੱਤਿਆਂ ਵਿੱਚ ਅੱਗੇ ਵਧਣ ਦੇ ਮੌਕੇ ਵੀ ਪ੍ਰਦਾਨ ਹੁੰਦੇ ਹਨ।ਪ੍ਰੋਗਰਾਮ ਦੀ ਸਮਾਪਤੀ ਤੇ ਡਾ. ਪੰਕਜ਼ ਸ਼ਰਮਾ ਨੇ ਆਏ ਹੋਏ ਵਿਦਵਾਨਾਂ , ਮਹਿਮਾਨਾਂ , ਵਿਦਿਆਰਥੀਆਂ ਅਤੇ ਅਧਿਆਪਕ ਸਾਹਿਬਾਨ ਦਾ ਧੰਨਵਾਦ ਕੀਤਾ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।।