Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਪਿੰਡ ਢੰਡੋਲੀ ਵਿਖੇ ਸਜਾਈ 646ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼ੋਭਾ ਯਾਤਰਾ

ਪਿੰਡ ਢੰਡੋਲੀ ਵਿਖੇ ਸਜਾਈ 646ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼ੋਭਾ ਯਾਤਰਾ

ਫਗਵਾੜਾ  ( ਲਾਲੀ ਦਾਦਰ)

* ਏ.ਡੀ.ਸੀ. ਡਾ. ਨਯਨ ਜੱਸਲ ਨੇ ਨਿਭਾਈ ਉਦਘਾਟਨ ਦੀ ਰਸਮ

17 ਫਰਵਰੀ : ਸਤਿਗੁਰੂ ਰਦਿਵਾਸ ਮਹਾਰਾਜ ਜੀ ਦੇ 646ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼ੋਭਾ ਯਾਤਰਾ ਸ੍ਰੀ ਗੁਰੂ ਰਵਿਦਾਸ ਮੰਦਿਰ ਪਿੰਡ ਢੰਡੋਲੀ ਤਹਿਸੀਲ ਫਗਵਾੜਾ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਅੰਮ੍ਰਿਤ ਬਾਣੀ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੀ ਛਤਰ ਛਾਇਆ ਹੇਠ ਬਹੁਤ ਹੀ ਸ਼ਰਧਾ ਪੂਰਵਕ ਸਜਾਈ ਗਈ। ਜਿਸਦਾ ਉਦਘਾਟਨ ਅਰਦਾਸ ਉਪਰੰਤ ਏ.ਡੀ.ਸੀ. ਫਗਵਾੜਾ ਡਾ. ਨਯਨ ਜੱਸਲ ਵਲੋਂ ਕੀਤਾ ਗਿਆ। ਸ਼ੋਭਾ ਯਾਤਰਾ ਦੌਰਾਨ ਅੰਮ੍ਰਿਤ ਬਾਣੀ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੂੰ ਸੁੰਦਰ ਪਾਲਕੀ ਵਿੱਚ ਸੁਸ਼ੋਭਿਤ ਕੀਤਾ ਗਿਆ ਸੀ ਜਿਸਦਾ ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਅਤੇ ਨਤਮਸਤਕ ਹੋ ਕੇ ਅਸ਼ੀਰਵਾਦ ਲਿਆ। ਸ਼ੋਭਾ ਯਾਤਰਾ ਦਾ ਨਗਰ ਨਿਵਾਸੀਆਂ ਵਲੋਂ ਵੱਖ ਵੱਖ ਪੜਾਵਾਂ ਉੱਪਰ ਨਿੱਘਾ ਸਵਾਗਤ ਕੀਤਾ ਗਿਆ। ਸੰਗਤਾਂ ਦੀ ਸੇਵਾ ਵਿਚ ਚਾਹ ਪਕੌੜੇ, ਟਿੱਕੀਆਂ, ਜੂਸ ਅਤੇ ਫਲ ਫਰੂਟ ਦੀ ਸੇਵਾ ਵਰਤਾਈ ਗਈ। ਏ.ਡੀ.ਸੀ. ਨਯਨ ਜੱਸਲ ਨੇ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ ਉੱਥੇ ਹੀ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੀਆਂ ਸਿੱਖਿਆਵਾਂ ‘ਤੇ ਚੱਲਣ ਲਈ ਪ੍ਰੇਰਿਆ। ਇਸ ਮੌਕੇ ਗਾਇਕ ਸੋਮਨਾਥ ਐਂਡ ਪਾਰਟੀ ਸੁੰਨੜਾ ਰਾਜਪੂਤਾਂ, ਸਰਪੰਚ ਸਤਨਾਮ ਸਿੱਧੂ, ਪਰਮਜੀਤ ਸਿੱਧੂ, ਸੁਖਵਿੰਦਰ ਸਿੰਘ, ਤਨਵੀਰ ਸਿੱਧੂ ਵਲੋਂ ਵੱਖ ਵੱਖ ਪੜਾਵਾਂ ਦੌਰਾਨ ਗੁਰੂ ਮਹਾਰਾਜ ਦੀ ਮਹਿਮਾ ਦਾ ਗੁਣਗਾਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਪ੍ਰਬੰਧਕਾਂ ਨੇ ਦੱਸਿਆ ਕਿ 18 ਫਰਵਰੀ ਦਿਨ ਸ਼ਨੀਵਾਰ ਨੂੰ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ। ਇਸ ਮੌਕੇ ਸਾਬਕਾ ਸਰਪੰਚ ਮੰਗਤ ਰਾਮ, ਸੁਰਿੰਦਰ ਪਾਲ, ਬਲਜਿੰਦਰ ਕੰਗ, ਚਰਨ ਦਾਸ, ਵਿੱਕੀ, ਅਮਨਦੀਪ, ਚਮਨ ਲਾਲ, ਜਗਦੀਸ਼ ਲਾਲ, ਹਰਬੰਸ ਲਾਲ, ਰਾਮਪਾਲ, ਅਮਰੀਕ ਲਾਲ, ਡਾ. ਸਤੀਸ਼ ਸੁਮਨ, ਅਸ਼ੋਕ ਕੁਮਾਰ, ਕੁਲਦੀਪ, ਸੰਤੋਖ, ਕਰਮਜੀਤ ਕੰਗ ਤੋਂ ਇਲਾਵਾ ਹੋਰ ਸੰਗਤਾਂ ਹਾਜਰ ਸਨ।

ਤਸਵੀਰ 002, ਕੈਪਸ਼ਨ- ਪਿੰਡ ਢੰਡੋਲੀ ਵਿਖੇ 646ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼ੋਭਾ ਯਾਤਰਾ ਦਾ ਉਦਘਾਟਨ ਕਰਦੇ ਹੋਏ ਏ.ਡੀ.ਸੀ. ਡਾ. ਨਯਨ ਜੱਸਲ ਅਤੇ ਹਾਜਰੀਨ ਸੰਗਤ।