Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਕੌਮੀ ਇਨਸਾਫ ਮੋਰਚੇ ‘ਚ ਸੇਵਾ ਲਈ ਲੰਗਰ ਦੀ ਸ਼ੈਡ ਲਈ ਟੀਨਾਂ ਤੇ ਹੋਰ ਸਮੱਗਰੀ ਦੀ ਗੱਡੀ ਗੜ੍ਹਦੀਵਾਲਾ ਤੋਂ ਰਵਾਨਾ

ਕੌਮੀ ਇਨਸਾਫ ਮੋਰਚੇ ‘ਚ ਸੇਵਾ ਲਈ ਲੰਗਰ ਦੀ ਸ਼ੈਡ ਲਈ ਟੀਨਾਂ ਤੇ ਹੋਰ ਸਮੱਗਰੀ ਦੀ ਗੱਡੀ ਗੜ੍ਹਦੀਵਾਲਾ ਤੋਂ ਰਵਾਨਾ

ਗੜ੍ਹਦੀਵਾਲਾ (ਚੌਧਰੀ )

18 ਫਰਵਰੀ : ਬਾਬਾ ਦੀਪ ਸਿੰਘ ਸੇਵਾਦਲ ਐਂਡ ਵੈਲਫ਼ੇਅਰ ਸੁਸਾਇਟੀ ਵੱਲੋਂ ਕੌਮੀ ਇਨਸਾਫ ਮੋਰਚੇ ਵਿੱਚ ਲੰਗਰਾਂ ਦੀਆਂ ਸੇਵਾਵਾਂ ਲਗਾਤਾਰ ਚੱਲ ਰਹੀਆਂ ਹਨ। ਉਥੇ ਲੰਗਰ ਵਿੱਚ ਟੀਨਾਂ ਦੀਆਂ ਪੱਕੀਆਂ ਸ਼ੈਡ ਤਿਆਰ ਕਰਨ ਲਈ ਭਾਈ ਘਨਈਆ ਸੇਵਾ ਸਿਮਰਨ ਸੁਸਾਇਟੀ ਵੱਲੋਂ ਐਡਮਿੰਟਨ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਤਿੰਨਾਂ ਦੀ ਸੇਵਾ ਅਤੇ ਹੋਰ ਰਾਸ਼ਨ ਸਮੱਗਰੀ ਦੀ ਗੱਡੀ ਗੜ੍ਹਦੀਵਾਲਾ ਤੋਂ ਰਵਾਨਾ ਕੀਤੀ ਗਈ। ਇਸ ਮੌਕੇ ਮਨਦੀਪ ਸਿੰਘ ਨੇ ਕਿਹਾ ਕਿ ਇਨ੍ਹਾਂ ਸੇਵਾਵਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਮੋਰਚੇ ਵਿੱਚ ਕਿਸੇ ਸਾਮਾਨ ਦੀ ਲੋੜ ਪੈਂਦੀ ਹੈ ਤਾਂ ਭਾਈ ਘਨਈਆ ਸੇਵਾ ਸਿਮਰਨ ਸੁਸਾਇਟੀ ਬਾਬਾ ਦੀਪ ਸਿੰਘ ਸੇਵਾਦਲ ਐਂਡ ਵੈਲਫ਼ੇਅਰ ਸੁਸਾਇਟੀ ਦਾ ਸਹਿਯੋਗ ਦੇਵੇਗੀ। ਇਸ ਮੌਕੇ ਮਨਜੋਤ ਸਿੰਘ ਤਲਵੰਡੀ, ਭਾਈ ਮਨਦੀਪ ਸਿੰਘ, ਕੈਸ਼ੀਅਰ ਪ੍ਰਸ਼ੋਤਮ ਸਿੰਘ, ਮਨਿੰਦਰ ਸਿੰਘ, ਗੁਰਵਿੰਦਰ ਸਿੰਘ, ਕਮਲਜੀਤ ਸਿੰਘ ਭਟੋਆ, ਜਸਵਿੰਦਰ ਸਿੰਘ, ਮਨਪ੍ਰੀਤ ਸਿੰਘ ਤੇ ਹੋਰ ਸੁਸਾਇਟੀ ਦੇ ਮੈਂਬਰ ਹਾਜ਼ਰ ਸਨ।