Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਬੀ ਐਸ ਐਫ ਦੀ 113 ਬਟਾਲੀਅਨ ਨੂੰ ਮਿਲੀ ਵੱਡੀ ਸਫਲਤਾ,20 ਪੈਕਟ ਹੈਰੋਇਨ,2 ਪਿਸਤੌਲ ਅਤੇ 242 ਜਿੰਦਾ ਕਾਰਤੂਸ ਕੀਤੇ ਬਰਾਮਦ

ਬੀ ਐਸ ਐਫ ਦੀ 113 ਬਟਾਲੀਅਨ ਨੂੰ ਮਿਲੀ ਵੱਡੀ ਸਫਲਤਾ,20 ਪੈਕਟ ਹੈਰੋਇਨ,2 ਪਿਸਤੌਲ ਅਤੇ 242 ਜਿੰਦਾ ਕਾਰਤੂਸ ਕੀਤੇ ਬਰਾਮਦ

ਡੇਰਾ ਬਾਬਾ ਨਾਨਕ (ਅਵਿਨਾਸ਼ )

ਬੀਐਸਐਫ ਅਤੇ ਨਸ਼ਾ ਤਸਕਰਾਂ ਵਿਚਕਾਰ ਚੱਲੀ ਕਰੋਸ ਫਾਇਰਿੰਗ, ਨਸ਼ਾ ਤਸਕਰ ਸੰਘਣੀ ਧੂੰਦ ਦਾ ਫਾਇਦਾ ਲੈ ਕੇ ਹੋਏ ਫਰਾਰ

18 ਫਰਵਰੀ : ਡੇਰਾ ਬਾਬਾ ਨਾਨਕ ਸਥਿਤ ਭਾਰਤ-ਪਾਕਿਸਤਾਨ ਸਰਹੱਦ ਤੇ’113 ਬਟਾਲੀਅਨਚ ਦੇ ਦਾਇਰੇ ਅਧੀਨ ਆਉਂਦੇ ਖੇਤਰ ਵਿਚ ਸਵੇਰੇ 5:30 ਵਜੇ ਤਸਕਰਾਂ ਨੇ ਪਾਕਿਸਤਾਨ ਵਾਲੇ ਪਾਸੇ ਤੋਂ ਨਸ਼ਾ ਭੇਜਣ ਦੀ ਕੋਸ਼ਿਸ਼ ਕੀਤੀ ਤਾਂ ਸਰਹੱਦ ‘ਤੇ ਤਾਇਨਾਤ ਚੌਕਸ ਜਵਾਨਾਂ ਨੇ ਤਸਕਰਾਂ ਦੀ ਹਲਚਲ ਦੇਖ ਕੇ ਤੁਰੰਤ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਦੇ ਜਵਾਬ ‘ਚ ਪਾਕਿਸਤਾਨ ਵਾਲੇ ਪਾਸੇ ਤੋਂ ਵੀ ਗੋਲੀਬਾਰੀ ਕੀਤੀ ਗਈ। ਜੋ ਕਿ ਲਗਾਤਾਰ ਜਾਰੀ ਰਹੀ,ਇੱਥੇ ਕਾਫੀ ਧੂੰਧ ਪਈ ਹੋਈ ਸੀ ਅਤੇ ਗੋਲੀਬਾਰੀ ਦੂਜੇ ਪਾਸਿਓਂ ਥੋੜ੍ਹੀ ਹਲਕੀ ਹੋਣ ਤੇ ਬੀਐਸਐਫ ਦੀ ਜਵਾਨਾਂ ਵੱਲੋਂ ਭਾਰਤੀ ਸੀਮਾ ਖੇਤਰ ਦੇ ਅੰਦਰ ਕੁਝ ਸਮਾਂ ਅਤੇ ਇਕ ਵੱਡਾ ਪਾਈਪ ਪਿਆ ਵੇਖਿਆ ਗਿਆ। ਸੀਮਾ ਸੁਰੱਖਿਆ ਬਲ ਦੇ ਡੀਆਈਜੀ ਪ੍ਰਭਾਕਰ ਜੋਸ਼ੀ ਮੌਕੇ ਤੇ ਪਹੁੰਚ ਗਏ।ਡੀਆਈਜੀ ਬੀਐਸਐਫ ਪ੍ਰਭਾਕਰ ਜੋਸ਼ੀ ਤੋਂ ਪ੍ਰਾਪਤ ਤਾਜ਼ਾ ਜਾਣਕਾਰੀ ਅਨੁਸਾਰ ਤਸਕਰ ਧੁੰਦ ਦਾ ਫਾਇਦਾ ਉਠਾਉਂਦੇ ਹੋਏ ਵਾਪਸ ਪਾਕਿਸਤਾਨ ਭੱਜਣ ਵਿੱਚ ਕਾਮਯਾਬ ਹੋ ਗਏ ਹਨ ਅਤੇ ਇਹ ਨਹੀਂ ਕਿਹਾ ਜਾ ਸਕਦਾ ਹੈ ਕਿ ਗੋਲੀਬਾਰੀ ਦੌਰਾਨ ਉਨ੍ਹਾਂ ਵਿੱਚੋਂ ਕੋਈ ਜ਼ਖਮੀ ਹੋਇਆ ਹੈ ਜਾਂ ਨਹੀਂ। ਜਦੋਂਕਿ ਭਾਰਤੀ ਸਰਹੱਦ ਦੇ ਘੇਰੇ ਵਿੱਚ ਪਾਕਿਸਤਾਨੀ ਸਮੱਗਲਰਾਂ ਵੱਲੋਂ ਸੁੱਟੀ ਗਈ 20 ਪੈਕੇਟ ਹੈਰੋਇਨ, ਇੱਕ ਚੀਨ ਦਾ ਅਤੇ ਇੱਕ ਤੁਰਕੀ ਦਾ ਬਣਿਆ ਪਿਸਤੌਲ, 242 ਜਿੰਦਾ ਕਾਰਤੂਸ ਅਤੇ ਚਾਰ ਮੈਗਜ਼ੀਨ ਬਰਾਮਦ ਕੀਤੇ ਗਏ ਹਨ। ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ।