Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਪਿੰਡ ਗੁਲਾਬਗੜ੍ਹ ਵਿਖੇ ਕਰਵਾਇਆ 646ਵੇਂ ਗੁਰਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ

ਪਿੰਡ ਗੁਲਾਬਗੜ੍ਹ ਵਿਖੇ ਕਰਵਾਇਆ 646ਵੇਂ ਗੁਰਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ

ਫਗਵਾੜਾ  (ਲਾਲੀ ਦਾਦਰ )

* ਮਿਸ਼ਨਰੀ ਗਾਇਕ ਵਿੱਕੀ ਬਹਾਦਰਕੇ ਨੇ ਸੰਗਤਾਂ ਨੂੰ ਕੀਤਾ ਨਿਹਾਲ

19 ਫਰਵਰੀ :  ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਪਿੰਡ ਗੁਲਾਬਗੜ੍ਹ ਦੀ ਪ੍ਰਬੰਧਕ ਕਮੇਟੀ ਵਲੋਂ ਗੁਰੂ ਸਾਹਿਬ ਦੇ 646ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਗ੍ਰਾਮ ਪੰਚਾਇਤ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਤੇ ਉੁਤਸ਼ਾਹ ਪੂਰਵਕ ਕਰਵਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਭਾਈ ਭੁਪਿੰਦਰ ਸਿੰਘ ਢੱਡਿਆਂ ਵਾਲਿਆਂ ਨੇ ਕਥਾ ਕੀਰਤਨ ਰਾਹੀਂ ਗੁਰੂ ਰਵਿਦਾਸ ਮਹਾਰਾਜ ਦੇ ਜੀਵਨ ਸਫਰ ਬਾਰੇ ਚਾਨਣਾ ਪਾਇਆ। ਉਪਰੰਤ ਮਿਸ਼ਨਰੀ ਕਲਾਕਾਰ ਵਿੱਕੀ ਬਹਾਦਰਕੇ ਐਂਡ ਮਿਊਜੀਕਲ ਗਰੁੱਪ ਨੇ ਗੁਰੂ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਪ੍ਰਬੰਧਕਾਂ ਵਲੋਂ ਸਮੂਹ ਸੰਗਤਾਂ ਨੂੰ ਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਉਹਨਾਂ ਦੇ ਦਰਸਾਏ ਮਾਰਗ ਉਪਰ ਚੱਲਣ ਲਈ ਪ੍ਰੇਰਿਆ ਗਿਆ। ਸੇਵਾਦਾਰਾਂ ਵਲੋਂ ਚਾਹ ਪਕੌੜੇ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਪਿੰਡ ਦੀਆਂ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬਾਨ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਸਮੂਹ ਪ੍ਰਬੰਧਕ ਕਮੇਟੀ, ਸੇਵਾਦਾਰ ਅਤੇ ਪਿੰਡ ਦੇ ਪਤਵੰਤੇ ਹਾਜਰ ਸਨ।

ਕੈਪਸ਼ਨ- ਪਿੰਡ ਗੁਲਾਬਗੜ੍ਹ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ਦੇ ਵੱਖ-ਵੱਖ ਦ੍ਰਿਸ਼।