Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਫਗਵਾੜਾ-ਜਲੰਧਰ ਰੋਡ ਉੱਪਰ ਹੋਇਆ ਪੰਜਾਬ ਕਿੰਗ ਫੂਡ ਹੱਬ ਦਾ ਉਦਘਾਟਨ

ਫਗਵਾੜਾ-ਜਲੰਧਰ ਰੋਡ ਉੱਪਰ ਹੋਇਆ ਪੰਜਾਬ ਕਿੰਗ ਫੂਡ ਹੱਬ ਦਾ ਉਦਘਾਟਨ

ਫਗਵਾੜਾ  ( ਲਾਲੀ ਦਾਦਰ )

19 ਫਰਵਰੀ : ਪੰਜਾਬ ਕਿੰਗ ਫੂਡ ਹੱਬ ਦਾ ਉਦਘਾਟਨ ਅੱਜ ਫਗਵਾੜਾ-ਜਲੰਧਰ ਜੀਟੀ ਰੋਡ ਉੱਪਰ ਸਥਿਤ ਡੀ.ਏ.ਵੀ.ਕਾਲਜ ਦੇ ਸਾਹਮਣੇ ਕੀਤਾ ਗਿਆ। ਸਵੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦੇ ਹੋਏ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਪਾਠ ਦੇ ਭੋਗ ਉਪਰੰਤ ਭਾਈ ਜਗਰੂਪ ਸਿੰਘ ਮਹੇੜੂ ਦੇ ਰਾਗੀ ਜੱਥੇ ਵਲੋਂ ਸੰਗਤਾਂ ਸ਼ਬਦ ਕੀਰਤਨ ਰਾਹੀਂ ਨਿਹਾਲ ਕੀਤਾ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜੋਗਿੰਦਰ ਸਿੰਘ ਮਾਨ, ਜਥੇਦਾਰ ਸਰਵਣ ਸਿੰਘ ਕੁਲਾਰ, ਬਲਾਕ ਸੰਮਤੀ ਫਗਵਾੜਾ ਦੇ ਚੇਅਰਮੈਨ ਗੁਰਦਿਆਲ ਸਿੰਘ ਭੁੱਲਾਰਾਈ, ਪੰਚਾਇਤ ਯੂਨੀਅਨ ਬਲਾਕ ਫਗਵਾੜਾ ਦੇ ਪ੍ਰਧਾਨ ਗੁਲਜਾਰ ਸਿੰਘ ਅਕਾਲਗੜ੍ਹ ਅਤੇ ਸੀਨੀਅਰ ਕਿਸਾਨ ਆਗੂ ਕੁਲਵਿੰਦਰ ਸਿੰਘ ਕਾਲਾ ਸਰਪੰਚ ਅਠੌਲੀ ਨੇ ਹੱਬ ਦੇ ਮਾਲਕ ਸੁਖਵਿੰਦਰ ਸਿੰਘ ਕਾਲਾ ਸਰਪੰਚ ਮਹੇੜੂ ਨੂੰ ਸ਼ੁੱਭ ਇੱਛਾਵਾਂ ਦਿੱਤੀਆਂ ਅਤੇ ਪ੍ਰਮਾਤਮਾ ਅੱਗੇ ਉਹਨਾਂ ਦੀ ਕਮਾਈ ਵਿਚ ਬਰਕਤ ਪਾਉਣ ਦੀ ਅਰਦਾਸ ਕੀਤੀ। ਪੰਜਾਬ ਕਿੰਗ ਫੂਡ ਹੱਬ ਦੇ ਮਾਲਕ ਸੁਖਵਿੰਦਰ ਸਿੰਘ ਕਾਲਾ ਨੇ ਦੱਸਿਆ ਕਿ ਇੱਥੇ ਵਧੀਆ ਕੁਆਲਿਟੀ ਦੇ ਵੇਜੀਟੇਰੀਅਨ ਅਤੇ ਨਾਨ ਵੈਜੀਟੇਰੀਅਨ ਫਾਸਟ ਫੂਡ ਦਾ ਖਾਸ ਪ੍ਰਬੰਧ ਕੀਤਾ ਗਿਆ ਹੈ। ਗ੍ਰਾਹਕਾਂ ਦੇ ਬੈਠਣ ਲਈ ਏ.ਸੀ. ਹਾਲ ਤੇ ਸਾਫ ਸੁਥਰੇ ਵਾਸ਼ ਰੂਮ ਉਪਲੱਬਧ ਕਰਵਾਏ ਗਏ ਹਨ। ਜਲਦੀ ਹੀ ਰਿਹਾਇਸ਼ੀ ਕਮਰਿਆਂ ਦੀ ਸਹੂਲਤ ਵੀ ਦਿੱਤੀ ਜਾਵੇਗੀ। ਇਸ ਮੌਕੇ ਕਮਲ ਧਾਲੀਵਾਲ, ਦਲਜੀਤ ਸਿੰਘ ਰਾਜੂ ਦਰਵੇਸ਼ ਪਿੰਡ, ਤੀਰਥ ਸੰਧੂ ਮਹੇੜੂ, ਸੰਜੀਵ ਬੁੱਗਾ ਸਾਬਕਾ ਕੌਂਸਲਰ, ਵਰੁਣ ਬੰਗੜ, ਵਿੱਕੀ ਰਾਣੀਪੁਰ, ਬਲਜਿੰਦਰ ਸਿੰਘ, ਤਲਵਿੰਦਰ ਸਿੰਘ, ਸਤਵਿੰਦਰ ਸਿੰਘ, ਰਵਿੰਦਰ ਸਿੰਘ, ਬਲਵੀਰ ਵਡਾਲਾ, ਸਰਬਜੀਤ ਸੰਧੂ, ਤੀਰਥ ਸਿੰਘ ਨੰਬਰਦਾਰ, ਕੁਲਦੀਪ ਸਿੰਘ, ਪਰਮਜੀਤ ਸਿੰਘ, ਕੁਲਵੀਰ ਸਿੰਘ, ਕੇਹਰ ਸਿੰਘ, ਮਨਜਿੰਦਰ ਸਿੰਘ, ਸਤਿੰਦਰ ਸਿੰਘ, ਪਰਮਜੀਤ ਕੌਰ, ਪ੍ਰੀਤਮ ਕੌਰ, ਰਜਨੀ ਬਾਲਾ ਆਦਿ ਹਾਜਰ ਸਨ।
ਕੈਪਸ਼ਨ- ਫਗਵਾੜਾ-ਜਲੰਧਰ ਰੋਡ ਉੱਪਰ ਪੰਜਾਬ ਕਿੰਗ ਫੂਡ ਹੱਬ ਦੇ ਉਦਘਾਟਨ ਮੌਕੇ ਕੀਰਤਨ ਕਰਦਾ ਭਾਈ ਜਗਰੂਪ ਸਿੰਘ ਮਹੇੜੂ ਦਾ ਜੱਥਾ ਅਤੇ ਹਾਜਰੀਨ ਸੰਗਤ।