Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਜ਼ਿਲ੍ਹੇ ਵਿੱਚ ਵਿਕਾਸ ਕੰਮਾਂ ’ਚ ਕਿਸੇ ਤਰ੍ਹਾਂ ਦੀ ਕੁਤਾਹੀ ਨਹੀਂ ਕੀਤੀ ਜਾਵੇਗੀ ਬਰਦਾਸ਼ਤ : ਕਰਮਜੀਤ ਕੌਰ

ਜ਼ਿਲ੍ਹੇ ਵਿੱਚ ਵਿਕਾਸ ਕੰਮਾਂ ’ਚ ਕਿਸੇ ਤਰ੍ਹਾਂ ਦੀ ਕੁਤਾਹੀ ਨਹੀਂ ਕੀਤੀ ਜਾਵੇਗੀ ਬਰਦਾਸ਼ਤ : ਕਰਮਜੀਤ ਕੌਰ

ਹੁਸ਼ਿਆਰਪੁਰ  (ਬਿਊਰੋ) 

ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਦਿੱਤੇ ਨਿਰਦੇਸ਼

ਮੁਕੰਮਲ ਹੋ ਚੁੱਕੇ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਕਰਵਾਏ ਜਾਣ ਜਮ੍ਹਾਂ, ਨਿਰਮਾਣ ਅਧੀਨ ਕੰਮਾਂ ਦਾ ਵੀ ਵੇਰਵਾ ਦੇਣ ਅਧਿਕਾਰੀ

20 ਫਰਵਰੀ : ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਹੁਸ਼ਿਆਰਪੁਰ ਕਰਮਜੀਤ ਕੌਰ ਨੇ ਜ਼ਿਲ੍ਹੇ ਵਿਚ ਜ਼ਮੀਨੀ ਪੱਧਰ ’ਤੇ ਵਿਕਾਸ ਕੰਮਾਂ ਲਾਗੂ ਕਰਨ ਅਤੇ ਜਨਤਕ ਕੰਮਾਂ ਲਈ ਆਉਣ ਵਾਲੇ ਫੰਡਾਂ ਦੀ ਜਾਣਕਾਰੀ ਹਾਸਲ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕੰਮ ਤੈਅ ਸਮੇਂ ਅੰਦਰ ਮੁਕੰਮਲ ਕਰਵਾਉਣ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ ਦਿੱਤੇ ਕਿ ਉਹ ਮੁਕੰਮਲ ਹੋ ਚੁੱਕੇ ਵਿਕਾਸ ਕੰਮਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਜਮ੍ਹਾਂ ਕਰਵਾਉਣ ਅਤੇ ਨਾਲ ਹੀ ਨਿਰਮਾਣ ਅਧੀਨ ਕੰਮਾਂ ਦਾ ਵੇਰਵਾ ਦੇਣ।
ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਨੇ ਕਿਹਾ ਕਿ ਵਿਕਾਸ ਕੰਮਾਂ ਸਬੰਧੀ ਕਿਸੇ ਤਰ੍ਹਾਂ ਦੀ ਕੋਈ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਵਿਕਾਸ ਕੰਮਾਂ ਦਾ ਪੈਸਾ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਕੋਈ ਕਮੀ ਨਹੀਂ ਛੱਡੀ ਜਾਵੇਗੀ। ਮੀਟਿੰਗ ਵਿਚ ਉਪ ਅਰਥ ਅੰਕੜਾ ਤੇ ਸਲਾਹਕਾਰ ਰਵਿੰਦਰ ਪਾਲ ਦੱਤਾ ਤੋਂ ਇਲਾਵਾ ਸਮੂਹ ਬੀ.ਡੀ.ਪੀ.ਓਜ਼, ਨਗਰ ਕੌਂਸਲਾਂ ਦੇ ਕਾਰਜਕਾਰੀ ਅਧਿਕਾਰੀ, ਐਕਸੀਅਨ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।