Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਟੈਗਿੰਗ ਦਾ ਮਾਮਲਾ ਸਾਹਮਣੇ ਆਇਆ ਤਾਂ ਡੀਲਰ ਵਿਰੁੱਧ ਕੀਤੀ ਜਾਵੇਗੀ ਸਖਤ ਕਾਰਵਾਈ : ਡਿਪਟੀ ਕਮਿਸ਼ਨਰ

ਟੈਗਿੰਗ ਦਾ ਮਾਮਲਾ ਸਾਹਮਣੇ ਆਇਆ ਤਾਂ ਡੀਲਰ ਵਿਰੁੱਧ ਕੀਤੀ ਜਾਵੇਗੀ ਸਖਤ ਕਾਰਵਾਈ : ਡਿਪਟੀ ਕਮਿਸ਼ਨਰ

ਗੜ੍ਹਦੀਵਾਲਾ (ਬਿਊਰੋ) 

ਖੇਤੀ ਇਨਪੁਟ ਡੀਲਰ ਕਿਸੇ ਵੀ ਤਰ੍ਹਾਂ ਦੀ ਟੈਗਿੰਗ ਕਰਨ ਤੋਂ ਕਰਨ ਗੁਰੇਜ਼

22 ਫਰਵਰੀ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜ਼ਿਲ੍ਹੇ ਦੇ ਸਮੂਹ ਇਨਪੁਟ ਡੀਲਰਾਂ ਨੂੰ ਕੋਈ ਵੀ ਖਾਦ, ਬੀਜ ਜਾਂ ਕੀੜੇਮਾਰ ਦਵਾਈਆਂ ਨਾਲ ਕਿਸੇ ਵੀ ਤਰ੍ਹਾਂ ਦੀ ਟੈਗਿੰਗ ਕਰਨ ਤੋਂ ਗੁਰੇਜ਼ ਕਰਨ ਦੀ ਸਖਤ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਖੇਤੀ ਇਨਪੁਟ ਡੀਲਰ ਵਲੋਂ ਕਿਸੇ ਤਰ੍ਹਾਂ ਦੀ ਟੈਗਿੰਗ ਦਾ ਮਾਮਲਾ ਪਾਇਆ ਗਿਆ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਮਿਆਰੀ ਖਾਦ, ਬੀਜ, ਕੀੜੇਮਾਰ ਦਵਾਈਆਂ ਦੀ ਸਪਲਾਈ ਯਕੀਨੀ ਬਣਾਉਣ ’ਤੇ ਜ਼ੋਰ ਦਿੰਦਿਆਂ ਖੇਤੀਬਾੜੀ ਵਿਭਾਗ ਨੂੰ ਸਖਤੀ ਨਾਲ ਇਸ ਨੂੰ ਲਾਗੂ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਸਮੇਂ-ਸਮੇਂ ਸਿਰ ਕੈਂਪਾਂ ਰਾਹੀਂ ਇਨਪੁਟਸ ਖਰੀਦਣ ਸਮੇਂ ਬਿੱਲ ਜ਼ਰੂਰੀ ਲੈਣ ਸਬੰਧੀ ਜਾਗਰੂਕ ਕੀਤਾ ਜਾਂਦਾ ਹੈ। ਇਸ ਦੇ ਨਾਲ ਹੀ ਵਿਭਾਗ ਵਲੋਂ ਖਾਦ, ਬੀਜ ਅਤੇ ਕੀੜੇਮਾਰ ਦਵਾਈਆਂ ਦੇ ਵਿਕਰੇਤਾਵਾਂ ਦੀ ਕੁਆਲਿਟੀ ਕੰਟਰੋਲ ਤਹਿਤ ਚੈਕਿੰਗ ਕੀਤੀ ਜਾਂਦੀ ਹੈ ਅਤੇ ਸੈਂਪਲ ਵੀ ਭਰੇ ਜਾਂਦੇ ਹਨ।
ਇਸੇ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਦੇਵ ਸਿੰਘ ਨੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀ ਸਬੰਧੀ ਕੋਈ ਵੀ ਇਨਪੁਟ ਖਰੀਦਣ ਸਮੇਂ ਡੀਲਰ ਵਲੋਂ ਇਸ ਦਾ ਬਿੱਲ ਲੈਣਾ ਯਕੀਨੀ ਬਣਾਇਆ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਟੈਗਿੰਗ ਸਬੰਧੀ ਸ਼ਿਕਾਇਤ ਹੋਣ ’ਤੇ ਨਜ਼ਦੀਕੀ ਬਲਾਕ ਖੇਤੀਬਾੜੀ ਅਫ਼ਸਰ ਦੇ ਧਿਆਨ ਵਿਚ ਲਿਖਤੀ ਲਿਆਂਦਾ ਜਾਵੇ, ਤਾਂ ਜੋ ਸਬੰਧਤ ਡੀਲਰ ਵਿਰੁੱਧ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਸਕੇ। ਡਾ. ਗੁਰਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਜ਼ਿਲ੍ਹਾ ਵਿਕਾਸ ਕੋਆਰਡੀਨੇਟਰ ਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਦੌਰਾਨ ਕੇਂਦਰੀ ਉਦਯੋਗ ਅਤੇ ਵਣਜ ਰਾਜ ਮੰਤਰੀ ਸੋਮ ਪ੍ਰਕਾਸ਼ ਨੂੰ ਖਾਦਾਂ ਦੀ ਨਿਰਵਿਘਨ ਅਤੇ ਸਮੇਂ ਸਿਰ ਕਿਸਾਨਾਂ ਨੂੰ ਉਪਲਬੱਧ ਕਰਵਾਉਣ ਲਈ ਜ਼ਿਲ੍ਹੇ ਵਿਚ ਹੀ ਖਾਦਾਂ ਦੀ ਪਹੁੰਚ ਲਈ ਰੈਕ ਦੀ ਉਪਲਬੱਧਤਾ ਕਰਵਾਉਣ ਦੀ ਬੇਨਤੀ ਕੀਤੀ ਹੈ।