Prime Punjab Times

Latest news
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਤਿਉਹਾਰਾਂ ਮੌਕੇ ਪਟਾਖੇ ਤੇ ਆਤਿਸ਼ਬਾਜ਼ੀ ਚਲਾਉਣ ਲਈ ਸਮਾਂ ਨਿਰਧਾਰਿਤ ਨਈ ਰੋਸ਼ਨੀ ਸਕੀਮ ਤਹਿਤ NCC ਯੂਨਿਟ ਵੱਲੋਂ ਮਹਿਲਾ ਸਸ਼ਕਤੀਕਰਨ ਸਬੰਧੀ ਗਤੀਵਿਧੀਆਂ ਤਿਉਹਾਰਾਂ ਦੇ ਮੱਦੇਨਜ਼ਰ ਪਟਾਕੇ ਵੇਚਣ ਲਈ ਦਿੱਤੇ ਜਾਣਗੇ ਆਰਜ਼ੀ ਲਾਇਸੰਸ : ਜ਼ਿਲ੍ਹਾ ਮੈਜਿਸਟ੍ਰੇਟ DC ਨੇ ਲਿਵਾਸਾ ਹਸਪਤਾਲ ਦੀ ਮੋਬਾਈਲ ਕੈਂਸਰ ਸਕ੍ਰੀਨਿੰਗ ਬੱਸ ਨੂੰ  ਫਲੈਗ ਆਫ ਕੀਤਾ ਵਸੂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਦਿਲਕਸ਼ ਸਿੰਘ ਨੇ ਜਿੱਤਿਆ ਸਿਲਵਰ ਮੈਡਲ ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਲਈ ਲੈਕਚਰ ਕਰਵਾਇਆ ਗਿਆ ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ
ADVERTISEMENT
You are currently viewing ਡਾ.ਉਬਰਾਏ ਵੱਲੋਂ ਆਪਣੀ ਕਮਾਈ ਦਾ 98 ਫੀਸਦੀ ਹਿੱਸਾ ਕੀਤਾ ਜਾ ਰਿਹਾ ਹੈ ਗਰੀਬਾਂ, ਲੋੜਵੰਦਾਂ ਤੇ ਖਰਚ : ਵਿਧਾਇਕ ਸ਼ੈਰੀ ਕਲਸੀ

ਡਾ.ਉਬਰਾਏ ਵੱਲੋਂ ਆਪਣੀ ਕਮਾਈ ਦਾ 98 ਫੀਸਦੀ ਹਿੱਸਾ ਕੀਤਾ ਜਾ ਰਿਹਾ ਹੈ ਗਰੀਬਾਂ, ਲੋੜਵੰਦਾਂ ਤੇ ਖਰਚ : ਵਿਧਾਇਕ ਸ਼ੈਰੀ ਕਲਸੀ

ਬਟਾਲਾ (ਅਵਿਨਾਸ਼ ਸ਼ਰਮਾ,ਸੰਜੀਵ ਨੈਅਰ)

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜਿਲ੍ਹਾ ਗੁਰਦਾਸਪੁਰ ਨੇ ਕੈਂਪ ਲਗਾ ਕੇ ਵੰਡੀਆਂ ਪੈਨਸ਼ਨਾਂ

22 ਫਰਵਰੀ : ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਅਤੇ ਸੰਸਾਰ ਪ੍ਰਸਿੱਧ ਸਮਾਜ ਸੇਵੀ ਸ਼ਖਸੀਅਤ ਡਾ. ਐੱਸ ਪੀ ਸਿੰਘ ਓਬਰਾਏ ਦੀ ਯੋਗ ਸਰਪ੍ਰਸਤੀ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਅਤੇ ਟੀਮ ਮੈਂਬਰਾਂ ਵੱਲੋਂ ਗਰੀਬ, ਲੋੜਵੰਦਾਂ ਨੂੰ ਪੈਨਸ਼ਨਾਂ ਦੇ ਚੈੱਕ ਵੰਡਣ ਦੇ ਲਈ ਸ਼ਿਵ ਬਟਾਲਵੀ ਆਡੀਟੋਰੀਅਮ ਵਿਚ ਵਿਸ਼ੇਸ਼ ਕੈਂਪ ਲਗਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਬਟਾਲਾ ਹਲਕੇ ਦੇ ਆਪ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਪਹੁੰਚੇ। ਜਦ ਕਿ ਵਿਸ਼ੇਸ਼ ਮਹਿਮਾਨ ਵਜੋਂ ਜਿਲ੍ਹਾ ਪਲੈਨਿੰਗ ਬੋਰਡ ਦੇ ਸਾਬਕਾ ਚੇਅਰਮੈਨ ਤੇ ਟਰੱਸਟ ਦੇ ਅਡਵਾਈਜ਼ਰ ਡਾ. ਸਤਨਾਮ ਸਿੰਘ ਨਿੱਝਰ ਅਤੇ ਨਗਰ ਸੁਧਾਰ ਟਰਸਟ ਬਟਾਲਾ ਦੇ ਚੇਅਰਮੈਨ ਨਰੇਸ਼ ਗੋਇਲ ਸ਼ਾਮਲ ਹੋਏ। ਇਸ ਮੌਕੇ ਲੋੜਵੰਦਾਂ ਨੂੰ ਪੈਨਸ਼ਨਾਂ ਦੇ ਚੈਕ ਭੇਂਟ ਕਰਦਿਆ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਡਾ ਐੱਸ ਪੀ ਸਿੰਘ ਓਬਰਾਏ ਵੱਲੋਂ ਆਪਣੀ ਨੇਕ ਕਿਰਤ ਕਮਾਈ ਦਾ 98 ਫੀਸਦੀ ਹਿੱਸਾ ਗਰੀਬਾਂ, ਲੋੜਵੰਦਾਂ ਦੀ ਭਲਾਈ ਵਾਸਤੇ ਖਰਚ ਕੀਤਾ ਜਾ ਰਿਹਾ ਹੈ। ਜਦ ਕਿ ਮਨੁੱਖਤਾ ਨੂੰ ਬਚਾਉਣ ਅਤੇ ਇਨਸਾਨੀਅਤ ਦੀਆਂ ਕਦਰਾਂ ਕੀਮਤਾਂ ਨੂੰ ਉੱਚਾ ਚੁੱਕਣ ਦੇ ਲਈ ਡਾ ਐੱਸ ਪੀ ਸਿੰਘ ਉਬਰਾਏ ਵੱਲੋਂ ਦੇਸ਼-ਵਿਦੇਸ਼ ਦੇ ਅੰਦਰ ਬਹੁਤ ਹੀ ਨੇਕ ਤੇ ਸ਼ਲਾਘਾਯੋਗ ਕਾਰਜ ਕੀਤੇ ਜਾ ਰਹੇ ਹਨ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਡਾ. ਉਬਰਾਏ ਦੀ ਅਗਵਾਈ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਤੇ ਉਹਨਾਂ ਦੀ ਸਮੁੱਚੀ ਟੀਮ ਬਹੁਤ ਹੀ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾਅ ਰਹੀ ਹੈ। ਇਸ ਮੌਕੇ ਟਰੱਸਟ ਦੇ ਜਨਰਲ ਸੈਕਟਰੀ ਹਰਮਿੰਦਰ ਸਿੰਘ ਬੱਬੂ, ਵਿੱਤ ਸਕੱਤਰ ਰਜਿੰਦਰ ਸਿੰਘ ਹੈਪੀ, ਸਲਾਹਾਕਾਰ ਸਲਵਿੰਦਰ ਸਿੰਘ ਬਿਟੂ ਰੰਧਾਵਾ, ਸਲਾਹਕਾਰ ਜਗਜੀਤ ਸਿੰਘ ਰਾਜਨ, ਸਲਾਹਕਾਰ ਰਜਿੰਦਰ ਸਿੰਘ ਰਾਜੂ ਸਰਪੰਚ, ਮੈਂਬਰ ਕੇਵਲ ਕੁਮਾਰ, ਮੈਂਬਰ ਰੋਹਿਤ ਕੁਮਾਰ, ਵਿਧਾਇਕ ਸ਼ੈਰੀ ਕਲਸੀ ਦੇ ਪੀ ਏ ਨਿੱਕੂ ਹੰਸਪਾਲ, ਗਗਨਦੀਪ ਸਿੰਘ, ਮਾਣਿਕ ਮਹਿਤਾ, ਕੌਂਸਲਰ ਕਾਕੇ ਸ਼ਾਹ , ਕੌਂਸਲਰ ਬਲਵਿੰਦਰ ਸਿੰਘ, ਰਾਕੇਸ਼ ਤੁਲੀ ਤੇ ਹੋਰ ਵੀ ਆਗੂ ਹਾਜਰ ਸਨ।
ਕੈਪਸ਼ਨ….
ਲੋੜਵੰਦਾਂ ਨੂੰ ਪੈਨਸ਼ਨਾਂ ਵੰਡਦੇ ਹੋਏ ਵਿਧਾਇਕ ਸ਼ੈਰੀ ਕਲਸੀ, ਡਾ. ਨਿੱਝਰ , ਚੇਅਰਮੈਨ ਨਰੇਸ਼ ਗੋਇਲ, ਪ੍ਰਧਾਨ ਰਵਿੰਦਰ ਸਿੰਘ ਮਠਾਰੂ ਹੋਰ ਆਗੂ।