Prime Punjab Times

Latest news
ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ* ਸਰਕਾਰੀ ਅਦਾਰਿਆਂ ਅੰਦਰ 27 ਅਗਸਤ ਦੇ ਪੰਜਾਬ ਮਹਾਂਬੰਦ ਨੂੰ ਦਸੂਹਾ ਵਿੱਚ ਮਿਲਿਆ ਭਰਵਾਂ ਹੁੰਗਾਰਾ ਰੱਖੜੀ ਮੁਕਾਬਲੇ ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਦਿਖਾਇਆ ਹੁਨਰ ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਵਿੱਚ ਪੰਜਾਬੀ ਭਾਸ਼ਾ ਦਾ ਸਥਾਨ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ KMS ਕਾਲਜ ਵਿਖੇ "ਟੈਲੇਂਟ ਹੰਟ ਫਿਏਸਟਾ 2026" ਦੌਰਾਨ ਵਿਦਿਆਰਥੀਆਂ ਨੇ ਵਿਖਾਈ ਸੱਭਿਆਚਾਰ ਦੀ ਝਲਕ  ਸੰਯੁਕਤ ਮੁਲਾਜ਼ਮ ਮੋਰਚੇ ਦੇ ਹੱਕ 'ਚ ਖਾਲਸਾ ਕਾਲਜ ਗੜ੍ਹਦੀਵਾਲਾ ਦੇ ਯੂਨੀਅਨ ਮੈਂਬਰਾਂ ਵਲੋਂ ਰੋਸ ਧਰਨਾ  *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ. 26 ਸੂਬਾ ਕਮੇਟੀ ਦੇ ਫ਼ੈਸਲੇ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੀ ਹੋ... ਗੜ੍ਹਦੀਵਾਲਾ ਜ਼ੋਨ ਦੀ ਅੰਡਰ-17 ਬੀਚ ਵਾਲੀਬਾਲ ਟੀਮ ਵਿੱਚ ਨਵਜੋਤ ਸਿੰਘ ਨੇ ਜ਼ਿਲ੍ਹਾ ਪੱਧਰ 'ਤੇ ਪਹਿਲਾ ਸਥਾਨ ਪ੍ਰਾਪਤ ਕੀਤ... ਖ਼ਾਲਸਾ ਕਾਲਜ ਵਿਖੇ ਪੋਸਟ ਗ੍ਰੈਜੂਏਟ ਕਲਾਸਾਂ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ ਬੀਬੀਐਮਬੀ ਹਸਪਤਾਲ ਵੱਲੋਂ ਸਵਾਇਨ ਫਲੂ ਤੋਂ ਬਚਾਅ ਬਾਰੇ ਐਡਵਾਈਜਰੀ ਜਾਰੀ
ADVERTISEMENT
You are currently viewing ਡਿਪਟੀ ਕਮਿਸ਼ਨਰ ਨੇ ‘ਵਿਰਸਾ ਹੁਸ਼ਿਆਰਪੁਰ ਦਾ’ ਮੇਲੇ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਨੇ ‘ਵਿਰਸਾ ਹੁਸ਼ਿਆਰਪੁਰ ਦਾ’ ਮੇਲੇ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਹੁਸ਼ਿਆਰਪੁਰ (ਬਿਊਰੋ) 

3 ਤੋਂ 7 ਮਾਰਚ ਨੂੰ ਹੁਸ਼ਿਆਰਪੁਰ ਦੇ ਲਾਜਵੰਤੀ ਆਊਟਡੋਰ ਸਟੇਡੀਅਮ ’ਚ ਲੱਗੇਗਾ ‘ਵਿਰਸਾ ਹੁਸ਼ਿਆਰਪੁਰ ਦਾ’ ਮੇਲਾ
ਪ੍ਰਸਿੱਧ ਗਾਇਕ ਸਤਿੰਦਰ ਸਰਤਾਜ ਆਪਣੀ ਗਾਇਕੀ ਨਾਲ ਕਰਨਗੇ ਦਰਸ਼ਕਾਂ ਦਾ ਮਨੋਰੰਜਨ
ਵਿਰਾਸਤੀ ਮੇਲੇ ’ਚ ਹੁਸ਼ਿਆਰਪੁਰ ਦੀ ਦਸਤਕਾਰੀ, ਸ਼ਿਲਪਕਲਾ ਅਤੇ ਸਭਿਆਚਾਰ ਨੂੰ ਕੀਤਾ ਜਾਵੇਗਾ ਉਤਸ਼ਾਹਿਤ
4 ਮਾਰਚ ਨੂੰ ਲਿਟਰੇਚਰ ਫੈਸਟੀਵਲ ਦੇ ਨਾਲ ਹੋਵੇਗਾ ਹੁਸ਼ਿਆਰਪੁਰ ਦੀ ਨਵੀਂ ਲਾਇਬ੍ਰੇਰੀ ਦਾ ਉਦਘਾਟਨ

22 ਫਰਵਰੀ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ 3 ਤੋਂ 7 ਮਾਰਚ ਨੂੰ ਸੈਰ ਸਪਾਟਾ ਵਿਭਾਗ ਪੰਜਾਬ ਦੇ ਸਹਿਯੋਗ ਨਾਲ ‘ਵਿਰਸਾ ਹੁਸ਼ਿਆਰਪੁਰ ਦਾ’ ਮੇਲੇ ਦਾ ਆਯੋਜਨ ਲਾਜਵੰਤੀ ਮਲਟੀਪਰਪਜ਼ ਆਊਟਡੋਰ ਸਟੇਡੀਅਮ ’ਚ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦੀ ਅਮੀਰ ਵਿਰਾਸਤ ਦੀ ਝਲਕ ਪੇਸ਼ ਕਰਨ ਵਾਲੇ ਇਸ ਮੇਲੇ ਵਿਚ ਜ਼ਿਲ੍ਹੇ ਨਾਲ ਸਬੰਧਤ ਦਸਤਕਾਰੀ ਅਤੇ ਸ਼ਿਲਪਕਲਾ ਨੂੰ ਉਤਸ਼ਾਹਿਤ ਕਰਨ ਲਈ ਕਾਰੀਗਰਾਂ ਦੇ ਵੱਖ-ਵੱਖ ਸਟਾਲ ਲਗਾਏ ਜਾਣਗੇ। ਇਸ ਦੇ ਨਾਲ ਹੀ ਸੈਲਫ ਹੈਲਪ ਗਰੁੱਪਾਂ ਦੇ ਉਤਪਾਦਾਂ ਨੂੰ ਵੀ ਮੇਲੇ ਵਿਚ ਸਥਾਨ ਦਿੱਤਾ ਜਾਵੇਗਾ। ਉਹ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਚ ‘ਵਿਰਸਾ ਹੁਸ਼ਿਆਰਪੁਰ ਦਾ’ ਮੇਲੇ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਦਲਜੀਤ ਕੌਰ, ਐਸ.ਡੀ.ਐਮ. ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ, ਐਸ.ਪੀ (ਹੈਡਕੁਆਟਰ) ਮਨਜੀਤ ਕੌਰ ਅਤੇ ਸਹਾਇਕ ਕਮਿਸ਼ਨਰ (ਜ) ਵਿਓਮ ਭਾਰਦਵਾਜ, ਡੀ.ਐਫ.ਓ. ਹੁਸ਼ਿਆਰਪੁਰ ਅਮਨੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ‘ਵਿਰਸਾ ਹੁਸ਼ਿਆਰਪੁਰ ਦਾ’ ਮੇਲੇ ਵਿਚ 5 ਮਾਰਚ ਨੂੰ ਪ੍ਰਸਿੱਧ ਗਾਇਕ ਸਤਿੰਦਰ ਸਰਤਾਜ ਆਪਣੀ ਗਾਇਕੀ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨਗੇ। ਇਸ ਤੋਂ ਇਲਾਵਾ ਮੇਲੇ ਵਿਚ ਰੋਜ਼ਾਨਾ ਸਭਿਆਚਾਰਕ ਪ੍ਰੋਗਰਾਮ ਦਾ ਆਯੋਜਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੇਲੇ ਦਾ ਮੁੱਖ ਥੀਮ ਇਥੋਂ ਦੇ ਪਲਾਸਟਿਕ ਇਨਲੇ ਵਰਕ, ਰਵਾਇਤੀ ਨਾਚ, ਕੁਦਰਤੀ ਉਤਪਾਦ ਰਹਿਣਗੇ, ਜਿਸ ਵਿਚ ਵੱਖ-ਵੱਖ ਕਾਰੀਗਰਾਂ, ਗਰੁੱਪਾਂ ਤੇ ਸੰਸਥਾਵਾਂ ਨੂੰ ਸ਼ਾਮਿਲ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੇਲੇ ਵਿਚ ਫੂਡ ਸਟਾਲਾਂ ਦਾ ਵੀ ਵਿਸ਼ੇਸ਼ ਤੌਰ ’ਤੇ ਪ੍ਰਬੰਧ ਕੀਤਾ ਜਾ ਰਿਹਾ ਹੈ, ਜਿਸ ਵਿਚ ਹੁਸ਼ਿਆਰਪੁਰ ਦੇ ਮਸ਼ਹੂਰ ਸਵਾਦੀ ਪਕਵਾਨਾਂ ਤੋਂ ਇਲਾਵਾ ਹੋਰ ਫੂਡ ਸਟਾਲ ਵੀ ਲਗਾਏ ਜਾਣਗੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਇਸ ਵਿਰਸਾ ਮੇਲੇ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ।
ਕੋਮਲ ਮਿੱਤਲ ਨੇ ਮੇਲੇ ਦੀਆਂ ਤਿਆਰੀਆਂ ਸਬੰਧੀ ਬਣਾਈ ਗਈ ਵੱਖ-ਵੱਖ ਕਮੇਟੀਆ ਦੀਆਂ ਤਿਆਰੀਆਂ ਦੀ ਸਮੀਖਿਆ ਕਰਦਿਆਂ ਇਸ ਮੇਲੇ ਨੂੰ ਸਫ਼ਲ ਬਣਾਉਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਸੁਰੱਖਿਆ, ਟ੍ਰੈਫਿਕ, ਪੀਣ ਵਾਲੇ ਪਾਣੀ, ਪਖਾਨੇ, ਮੈਡੀਕਲ ਸੇਵਾ, ਸੀ.ਸੀ.ਟੀ.ਵੀ. ਕੈਮਰੇ ਅਤੇ ਹੋਰ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ 4 ਮਾਰਚ ਨੂੰ ਬੀ.ਡੀ.ਪੀ.ਓ. ਦਫ਼ਤਰ (ਨਜ਼ਦੀਕ ਰੈਡ ਕਰਾਸ ਦਫ਼ਤਰ) ਦੇ ਸਾਹਮਣੇ ਬਣ ਰਹੀ ਲਾਇਬ੍ਰੇਰੀ ਦਾ ਵੀ ਉਦਘਾਟਨ ਲਿਟਰੇਚਰ ਫੈਸਟੀਵਲ ਨਾਲ ਕੀਤਾ ਜਾਵੇਗਾ, ਜਿਸ ਵਿਚ ਜ਼ਿਲ੍ਹੇ ਦੇ ਪ੍ਰਮੁੱਖ ਲੇਖਕਾਂ, ਸਾਹਿਤਕਾਰਾਂ ਨੂੰ ਬੁਲਾਇਆ ਜਾਵੇਗਾ। ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।