Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਐਡਮਿੰਟਨ ਦੀ ਸੰਗਤ ਵਲੋਂ ਕੌਮੀ ਇਨਸਾਫ ਮੋਰਚੇ ਲਈ ਰਾਸ਼ਨ ਸਮੱਗਰੀ ਤੇ ਪਾਣੀ ਦੀ ਗੱਡੀ ਭੇਜੀ

ਐਡਮਿੰਟਨ ਦੀ ਸੰਗਤ ਵਲੋਂ ਕੌਮੀ ਇਨਸਾਫ ਮੋਰਚੇ ਲਈ ਰਾਸ਼ਨ ਸਮੱਗਰੀ ਤੇ ਪਾਣੀ ਦੀ ਗੱਡੀ ਭੇਜੀ

ਗੜ੍ਹਦੀਵਾਲਾ (ਚੌਧਰੀ)

23 ਫਰਵਰੀ : ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਕੌਮੀ ਇਨਸਾਫ ਮੋਰਚੇ ਵਿੱਚ ਸੰਗਤਾਂ ਦੀ ਸਹੂਲਤ ਲਈ ਪੱਕੇ ਸ਼ੈਡ ਬਾਥਰੂਮ, ਚਾਹ ਦਾ ਲੰਗਰ ਅਤੇ ਗੁਰੂ ਦੀ ਰਸੋਈ ਸੰਸਥਾ ਨਾਲ ਮਿਲ ਕੇ ਪ੍ਰਸਾਦੇ ਦਾ ਲੰਗਰ ਚਲਾਇਆ ਜਾ ਰਿਹਾ ਹੈ। ਉੱਥੇ ਅੱਜ ਐਡਮਿੰਟਨ ਦੀ ਸੰਗਤ ਵਲੋਂ ਕੌਮੀ ਇਨਸਾਫ ਮੋਰਚੇ ਲਈ ਰਾਸ਼ਨ ਸਮੱਗਰੀ ਤੇ ਪਾਣੀ ਦੀ ਗੱਡੀ  ਭੇਜੀ ਗਈ। ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਸ ਮਨਜੋਤ ਸਿੰਘ ਤਲਵੰਡੀ, ਕੈਸ਼ੀਅਰ ਪਰਸ਼ੋਤਮ ਸਿੰਘ ਬਾਹਗਾ, ਦਲਜੀਤ ਸਿੰਘ ਲੰਬੜ ਕਨੇਡਾ, ਗੁਰਦੀਪ ਸਿੰਘ, ਮਨਿੰਦਰ ਸਿੰਘ, ਗੁਰਵਿੰਦਰ ਸਿੰਘ ਸਮੇਤ ਸੋਸਾਇਟੀ ਦੇ ਹੋਰ ਮੈਂਬਰ ਹਾਜਰ ਸਨ।