Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਖ਼ਲਸਾ ਕਾਲਜ,ਗੜ੍ਹਦੀਵਾਲਾ ਵਿਖੇ ਜੀ-20 ਵਿਸ਼ੇ ਤੇ ‘ਪੋਸਟਰ-ਮੇਕਿੰਗ ਮੁਕਾਬਲੇ

ਖ਼ਲਸਾ ਕਾਲਜ,ਗੜ੍ਹਦੀਵਾਲਾ ਵਿਖੇ ਜੀ-20 ਵਿਸ਼ੇ ਤੇ ‘ਪੋਸਟਰ-ਮੇਕਿੰਗ ਮੁਕਾਬਲੇ

ਗੜ੍ਹਦੀਵਾਲਾ (ਚੌਧਰੀ) 

24 ਫਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਮਾਨਯੋਗ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਅਰਥ-ਸ਼ਾਸਤਰ ਵਿਭਾਗ ਵੱਲੋਂ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੁਆਰਾ ਦਿੱਤੇ ਗਏ ਨਿਰਦੇਸ਼ਾ ਅਨੁਸਾਰ ਜੀ-20 ਸੰਮੇਲਨ ਸੰਬੰਧੀ ਚਲ ਰਹੇ ਕਾਰਜਕ੍ਰਮਾਂ ਦੀ ਲੜੀ ਵਿੱਚ ਪੋਸਟਰ ਬਨਾਉਣ ਦਾ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ 15 ਵਿਦਿਆਰਥੀਆਂ ਨੇ ਜੀ-20 ਵਿਸ਼ੇ ਤੇ ਆਧਾਰਿਤ ਵੱਖ-ਵੱਖ ਥੀਮ ਦਰਸਾਉਂਦੇ ਪੋਸਟਰ ਬਣਾਏ। ਇਸ ਮੁਕਾਬਲੇ ਵਿੱਚ ਅੰਜਲੀ (ਬੀ.ਸੀ.ਏ. ਸਮੈਸਟਰ ਛੇਵਾਂ) ਨੇ ਪਹਿਲਾ ਸਥਾਨ , ਗੁਰਨੂਪ ਕੌਰ (ਬੀ.ਐਸ-ਸੀ. ਸਮੈਸਟਰ ਚੌਥਾ) ਨੇ ਦੂਜਾ ਸਥਾਨ, ਕੋਮਲ (ਬੀ.ਕਾਮ ਸਮੈਸਟਰ ਛੇਵਾਂ) ਨੇ ਤੀਜਾ ਸਥਾਨ ਹਾਸਲ ਕੀਤਾ।
ਇਸ ਮੌਕੇ ਪ੍ਰੋ. ਮਲਿਕਾ, ਪ੍ਰੋ. ਨਰਿੰਦਰ ਕੌਰ ਅਤੇ ਪ੍ਰੋ. ਮੁਨੀਸ਼ ਦੇਵ ਨੇ ਜੱਜਾਂ ਦੀ ਭੂਮਿਕਾ ਨਿਭਾਈ। ਵਾਈਸ ਪ੍ਰਿੰਸੀਪਲ ਡਾ. ਮਲਕੀਤ ਸਿੰਘ ਨੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕਰਦੇ ਹੋਏ ਉਹਨਾਂ ਨੁੰ ਵੱਖ-ਵੱਖ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿਭਾਗ ਦੇ ਮੁੱਖੀ ਪ੍ਰੋ. ਜਸਪ੍ਰੀਤ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਅਜਿਹੇ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।