Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਨੇ ਇੱਕ ਹੋਰ ਲਾਪਤਾ ਭੈਣ ਨੂੰ ਪਰਿਵਾਰ ਨਾਲ ਮਿਲਾਇਆ

ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਨੇ ਇੱਕ ਹੋਰ ਲਾਪਤਾ ਭੈਣ ਨੂੰ ਪਰਿਵਾਰ ਨਾਲ ਮਿਲਾਇਆ

ਗੜ੍ਹਦੀਵਾਲਾ (ਚੌਧਰੀ)

24 ਫਰਵਰੀ : ਅੱਜ ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਆਪਣੇ ਸਮਾਜ ਭਲਾਈ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਇੱਕ ਹੋਰ ਭੈਣ ਨੂੰ ਪਰਿਵਾਰ ਨਾਲ ਮਿਲਾਇਆ ਗਿਆ।ਇਸ ਬਾਰੇ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਇਹ ਭੈਣ ਕੁਝ ਸਮਾਂ ਪਹਿਲਾਂ ਪਿੰਡ ਹਰਦੋਥਲਾ ਤੋਂ ਲਾਵਾਰਸ ਹਾਲਤ ਵਿੱਚ ਮਿਲੀ ਸੀ।ਇਸ ਭੈਣ ਦੀ ਸੂਚਨਾ ਥਾਣਾ ਦਸੂਹਾ ਵਲੋਂ ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਨੂੰ ਦਿੱਤੀ ਗਈ ਅਤੇ ਇਸ ਭੈਣ ਨੂੰ ਸੁਸਾਇਟੀ ਵੱਲੋਂ ਚਲਾਏ ਜਾ ਰਹੇ ਗੁਰੂ ਆਸਰਾ ਸੇਵਾ ਘਰ ਪਿੰਡ ਬਾਹਗਾ ਵਿਖੇ ਭੇਜਿਆ ਗਿਆ।ਇਸ ਮੌਕੇ ਉਨਾਂ ਕਿਹਾ ਕਿ ਇਸ ਭੈਣ ਦੀ ਦਿਮਾਗੀ ਹਾਲਤ ਬਹੁਤ ਖਰਾਬ ਹੋਣ ਕਰਕੇ ਹਸਪਤਾਲ ਲਿਜਾਇਆ ਗਿਆ ਅਤੇ ਕੁਝ ਸਮਾਂ ਦਵਾਈ ਖਾਣ ਉਪਰੰਤ ਇਸ ਭੈਣ ਦੀ ਸਿਹਤ ਵਿੱਚ ਕੁਝ ਸੁਧਾਰ ਆਇਆ ।ਉਪਰੰਤ ਭੈਣ ਨੇ ਆਪਣੇ ਪਰਿਵਾਰ ਬਾਰੇ ਦਸਿਆ ਅਤੇ ਪੰਜਾਬ ਵਿਧਾਨ ਸਭਾ ਚੰਡੀਗੜ੍ਹ ਵਿਖੇ ਸੇਵਾ ਨਿਭਾ ਰਹੇ ਵੀਰ ਸੁਭਾਸ਼ ਸ਼ਰਮਾ ਦੀ ਮਦਦ ਨਾਲ ਇਸ ਭੈਣ ਦੇ ਪਰਿਵਾਰ ਦਾ ਪਤਾ ਲਗਾਇਆ ਗਿਆ ਅਤੇ ਰਾਬਤਾ ਕੀਤਾ ।ਅੱਜ ਇਸ ਭੈਣ ਦਾ ਬੇਟਾ ਅਨੁਰਾਗ ਤਿਵਾੜੀ ਇਸ ਨੂੰ ਲੈਣ ਗੁਰੂ ਆਸਰਾ ਸੇਵਾ ਘਰ ਵਿਖੇ ਆਇਆ ।ਭੈਣ ਨੂੰ ਸਹੀ ਸਲਾਮਤ ਉਸਦੇ ਬੇਟੇ ਅਨੁਰਾਗ ਤਿਵਾੜੀ ਦੇ ਸਪੁਰਦ ਕਰ ਦਿੱਤਾ ਗਿਆ।ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ,ਕੈਸ਼ੀਅਰ ਪਰਸ਼ੋਤਮ ਸਿੰਘ ਬਾਹਗਾ,ਮਨਿੰਦਰ ਸਿੰਘ,ਗੁਰਵਿੰਦਰ ਸਿੰਘ,ਜਸਵਿੰਦਰ ਸਿੰਘ,ਵਿਸ਼ਾਲ ਅਤੇ ਸੁਸਾਇਟੀ ਦੇ ਮੈਂਬਰ ਹਾਜਿਰ ਸਨ। ਪਰਿਵਾਰ ਵਲੋਂ ਸੋਸਾਇਟੀ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ।