Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਪੰਜਾਬ ਵਿੱਚ ਕਾਨੂੰਨ ਨਾਮ ਦੀ ਕੋਈ ਚੀਜ਼ ਨਹੀਂ, ਲਾ ਐਂਡ ਆਰਡਰ ਪੂਰੀ ਤਰਾਂ ਫੇਲ : ਹੀਰਾ ਵਾਲੀਆ

ਪੰਜਾਬ ਵਿੱਚ ਕਾਨੂੰਨ ਨਾਮ ਦੀ ਕੋਈ ਚੀਜ਼ ਨਹੀਂ, ਲਾ ਐਂਡ ਆਰਡਰ ਪੂਰੀ ਤਰਾਂ ਫੇਲ : ਹੀਰਾ ਵਾਲੀਆ

ਬਟਾਲਾ (ਅਵਿਨਾਸ਼ ਸ਼ਰਮਾ, ਸੰਜੀਵ ਨੈਅਰ)

ਅਜਨਾਲਾ ਥਾਣੇ ਵਿੱਚ ਵਾਪਰੀ ਘਟਨਾ ਬਹੁਤ ਹੀ ਨਿੰਦਣਯੋਗ : ਰੰਜਨ ਮਲਹੋਤਰਾ

25 ਫਰਵਰੀ – ਭਾਰਤੀ ਜਨਤਾ ਪਾਰਟੀ ਬਟਾਲਾ ਜਿਲਾ ਦੇ ਪ੍ਰਧਾਨ ਹਰਸਿਮਰਨ ਸਿੰਘ ਹੀਰਾ ਵਾਲੀਆ ਨੇ ਭਾਜਪਾ ਦਫ਼ਤਰ ਬਟਾਲਾ ਵਿਖੇ ਆਪਣੇ ਸਾਥੀਆਂ ਸਮੇਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਭ੍ਰਿਸ਼ਟਾਚਾਰ ਅਤੇ ਲਾ ਐਂਡ ਆਰਡਰ ਨੂੰ ਕਾਬੂ ਕਰਨ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੂਰੀ ਤਰਾਂ ਫੇਲ ਸਾਬਤ ਹੋ ਰਹੇ ਹਨ ਇੱਕ ਸਾਲ ਪੂਰਾ ਵੀ ਨਹੀਂ ਹੋਇਆ ਦੋ ਮੰਤਰੀ ਅਤੇ ਇੱਕ ਵਿਧਾਇਕ ਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਗੰਭੀਰ ਰੂਪ ਵਿੱਚ ਘਿਰੇ ਹੋਏ ਹਨ। ਪਰੰਤੂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਹਨਾਂ ਨੂੰ ਪਾਰਟੀ ਵਿੱਚੋਂ ਕੱਢਣ ਦੀ ਬਜਾਏ ਸਿਰਫ ਖਾਨਾ ਪੁਰਤੀ ਕਰ ਰਹੇ ਹਨ। ਇਸ ਕਰਕੇ ਆਮ ਆਦਮੀ ਪਾਰਟੀ ਦਾ ਅਸਲੀ ਚੇਹਰਾ ਜਨਤਾ ਦੇ ਸਾਹਮਣੇ ਆ ਗਿਆ ਹੈ। ਪੰਜਾਬ ਵਿੱਚ ਕਾਨੂੰਨ ਨਾਮ ਦੀ ਕੋਈ ਚੀਜ਼ ਨਹੀਂ ਹੈ ਲਾ ਐਂਡ ਆਰਡਰ ਪੂਰੀ ਤਰਾਂ ਫੇਲ ਹੈ ਹਰ ਰੋਜ਼ ਲੁੱਟਾਂ ਖੋਹਾਂ ਅਤੇ ਵਿਅਕਤੀਆਂ ਨੂੰ ਮਾਰਿਆ ਅਤੇ ਵੱਡਿਆ ਜਾ ਰਿਹਾ ਹੈ। ਪਿਛਲੇ ਦਿਨੀਂ ਸੁਨਾਮ ਵਿੱਚ ਇਕ ਵੀਡੀਓ ਵਾਇਰਲ ਹੋਈ ਸੀ ਜਿਸ ਵਿੱਚ ਸ਼ਰੇਆਮ ਵਿਅਕਤੀ ਨੂੰ ਕੁੱਟਿਆ ਜਾਂਦਾ ਹੈ। ਜਿਸ ਨੂੰ ਦੇਖ ਕੇ ਪੰਜਾਬੀਆਂ ਨੂੰ ਸ਼ਰਮ ਸਾਰ ਹੋਣਾ ਪੈ ਰਿਹਾ ਹੈ ਅਤੇ ਆਮ ਲੋਕਾਂ ਵਿੱਚ ਡਰ, ਸਹਿਮ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਭਾਜਪਾ ਜਿਲਾ ਜਨਰਲ ਸਕੱਤਰ ਰੰਜਨ ਮਲਹੋਤਰਾ ਨੇ ਅੱਗੇ ਬੋਲਦਿਆਂ ਕਿਹਾ ਕਿ ਪਿਛਲੇ ਦਿਨੀਂ ਅਜਨਾਲਾ ਥਾਣੇ ਵਿੱਚ ਵਾਪਰੀ ਘਟਨਾ ਬਹੁਤ ਹੀ ਨਿੰਦਣਯੋਗ ਹੈ। ਪਰੰਤੂ ਇਸ ਘਟਨਾ ਨੂੰ ਲੈ ਕੇ ਪੰਜਾਬ ਸਰਕਾਰ ਦੇ ਕਿਸੇ ਵੀ ਮੰਤਰੀ ਜਾਂ ਅਫ਼ਸਰ ਦੀ ਕੋਈ ਵੀ ਟਿੱਪਣੀ ਨਹੀਂ ਹੈ। ਇਸ ਘਟਨਾ ਨੇ ਪੰਜਾਬ ਦੀ ਆਮ ਜਨਤਾ ਵਿੱਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਕਿਉਂਕਿ ਪੰਜਾਬ ਦੀ ਜਨਤਾ ਨੇ ਪਹਿਲਾ ਹੀ ਬਹੁਤ ਸਨਤਾਪ ਭੋਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਚਾਹੀਦਾ ਹੈ। ਉਹ ਲਾ ਐਂਡ ਆਰਡਰ ਦੀ ਸਥਿਤੀ ਨੂੰ ਸੰਭਾਲਣ ਤਾਂ ਕਿ ਪੰਜਾਬ ਦੇ ਮਾਹੌਲ ਨੂੰ ਖਰਾਬ ਹੋਣ ਤੋਂ ਬਚਾਇਆ ਜਾ ਸਕੇ। ਭਾਜਪਾ ਜਿਲਾ ਪ੍ਰਧਾਨ ਹੀਰਾ ਵਾਲੀਆ ਨੇ ਬੋਲਦਿਆਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਨਸ਼ੇ ਤੇ ਕਾਬੂ ਨਾ ਕੀਤਾ ਤਾਂ ਪੰਜਾਬ ਦੀ ਜਵਾਨੀ ਖਤਮ ਹੋ ਜਾਵੇਗੀ। ਜੇਕਰ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦਾ ਅਸਲ ਵਿੱਚ ਵਿਕਾਸ ਚਾਹੁੰਦੀ ਹੈ ਤਾਂ ਉਸਨੂੰ ਪਹਿਲ ਦੇ ਆਧਾਰ ਤੇ ਨਸ਼ਿਆਂ, ਭ੍ਰਿਸ਼ਟਾਚਾਰ ਅਤੇ ਲਾ ਐਂਡ ਆਰਡਰ ਦੀ ਸਥਿਤੀ ਨੂੰ ਕਾਬੂ ਕਰਨ ਦੀ ਜ਼ਰੂਰਤ ਹੈ ਜੋ ਕਿ ਪੰਜਾਬ ਦੇ ਆਮ ਲੋਕਾਂ ਦੀ ਮੁੱਖ ਮੰਗ ਹੈ। ਜੇਕਰ ਇਸੇ ਤਰਾ ਹੀ ਪੰਜਾਬ ਵਿੱਚ ਲਾ ਐਂਡ ਆਰਡਰ ਦੀ ਸਥਿਤੀ ਦਿਨ ਬੇ ਦਿਨ ਵਿਗੜਦੀ ਰਹੀ ਤਾਂ ਆਉਣ ਵਾਲਾ ਸਮੇਂ ਵਿੱਚ ਪੰਜਾਬ ਦਾ ਬਹੁਤ ਵੱਡਾ ਨੁਕਸਾਨ ਹੋ ਸਕਦਾ ਹੈ ਜਿਸਦੀ ਭਰਪਾਈ ਕਰਨੀ ਬਹੁਤ ਔਖੀ ਹੋਵੇਗੀ। ਜੇਕਰ ਨਸ਼ਿਆਂ, ਗੁੰਡਾਗਰਦੀ, ਲੁੱਟ ਖੋਹ ਦੇ ਖਿਲਾਫ਼ ਪੰਜਾਬ ਸਰਕਾਰ ਵਲੋਂ ਜਲਦੀ ਕੋਈ ਵੱਡਾ ਅਤੇ ਸਖਤ ਐਕਸ਼ਨ ਨਾ ਲਿਆ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਭਾਜਪਾ ਵਰਕਰ ਪੰਜਾਬ ਸਰਕਾਰ ਦੇ ਖਿਲਾਫ ਸੜਕਾਂ ’ਤੇ ਉਤਰਨ ਨੂੰ ਮਜ਼ਬੂਰ ਹੋਣਗੇ। ਇਸ ਮੌਕੇ ’ਤੇ ਜਿਲਾ ਜਨਰਲ ਸਕੱਤਰ ਰੰਜਨ ਮਲਹੋਤਰਾ, ਜਿਲਾ ਉਪ ਪ੍ਰਧਾਨ ਭਾਰਤ ਭੂਸ਼ਨ ਲੂਥਰਾ, ਮਨੋਹਰ ਲਾਲ, ਕ੍ਰਿਸ਼ਨ ਬਲਦੇਵ ਸੂਰੀ, ਸੁਰੇਸ਼ ਮਹਾਜਨ, ਅਜੇ ਰਿਸ਼ੀ, ਜਿਲਾ ਸਕੱਤਰ ਭਵਾਨੀ ਸਾਨਨ, ਕੰਚਨ ਚੌਹਾਨ, ਵਿਨੋਦ ਸ਼ਰਮਾ, ਕੈਸ਼ੀਅਰ ਬਿੱਟੂ ਮਹਾਜਨ, ਸਿਵਲ ਲਾਇਨ ਮੰਡਲ ਪ੍ਰਧਾਨ ਵਿਜੇ ਫੌਜੀ, ਯੁਵਾ ਮੋਰਚਾ ਜਿਲਾ ਪ੍ਰਧਾਨ ਪਾਰਸ ਬਾਂਬਾ, ਸੋਸ਼ਲ ਮੀਡੀਆ ਇੰਚਾਰਜ ਰੋਹਿਤ ਸ਼ੈਲੀ, ਜਿਲਾ ਪ੍ਰਧਾਨ ਐਸ.ਸੀ ਮੋਰਚਾ ਬਲਜਿੰਦਰ ਦਕੋਹਾ ਆਦਿ ਪਾਰਟੀ ਵਰਕਰ ਹਾਜ਼ਰ ਸਨ।

error: copy content is like crime its probhihated