Prime Punjab Times

Latest news
ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ
ADVERTISEMENT
You are currently viewing ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ 4 ਕਾਬੂ

ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ 4 ਕਾਬੂ

ਗੁਰਦਾਸਪੁਰ (ਅਸ਼ਵਨੀ) 

25 ਫਰਵਰੀ – ਪੁਲਿਸ ਜਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਵੱਖ-ਵੱਖ ਪੁਲਿਸ ਸਟੇਸ਼ਨਾ ਦੀ ਪੁਲੀਸ ਵਲੋ 4 ਵਿਅਕਤੀਆ ਨੂੰ 10 ਗ੍ਰਾਮ ਹੈਰੋਇਨ ਅਤੇ 15 ਹਜ਼ਾਰ ਮਿਲੀ ਲੀਟਰ ਨਾਜਾਇਜ ਸ਼ਰਾਬ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ।

ਸਬ ਇੰਸਪੈਕਟਰ ਵਰਿੰਦਰ ਪਾਲ ਪੁਲਿਸ ਸਟੇਸ਼ਨ ਸਿਟੀ ਗੁਰਦਾਸਪੁਰ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਸੁੱਕੇ ਤਲਾਬ ਵਾਲੀ ਗੱਲੀ ਨੇੜੇ ਬਿਜਲੀ ਘਰ ਦਫ਼ਤਰ ਨੇੜੇ ਤੋਂ ਜਗਦੀਪ ਸਿੰਘ ਉਰਫ ਹੈਪੀ ਵਾਸੀ ਗੁਰਦਾਸਪੁਰ ਅਤੇ ਵਿਸ਼ੇਸ਼ ਕੁਮਾਰ ਉਰਫ ਲੱਡੂ ਵਾਸੀ ਬਾਬੋਵਾਲ ਨੂੰ ਸ਼ੱਕ ਪੈਣ ਉੱਪਰ ਕਾਬੂ ਕਰਕੇ ਚੈੱਕ ਕੀਤਾ ਤਾਂ ਦੋਵਾਂ ਪਾਸੋ 5-5 ਗ੍ਰਾਮ ਹੈਰੋਇਨ ਬਰਾਮਦ ਹੋਈ ।
ਸਹਾਇਕ ਸਬ ਇੰਸਪੈਕਟਰ ਗੁਰਨਾਮ ਸਿੰਘ ਪੁਲਿਸ ਸਟੇਸ਼ਨ ਦੀਨਾ ਨਗਰ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਗਸ਼ਤ ਕਰਦੇ ਹੋਏ ਮੁੱਖਬਰ ਖਾਸ ਦੀ ਸੂਚਨਾ ਤੇ ਪਿੰਡ ਗੋਹਤ ਖ਼ੁਰਦ ਦੇ ਪ੍ਰਾਈਮਰੀ ਸਕੂਲ ਨੇੜੇ ਰੇਡ ਕਰਕੇ ਅਸ਼ਵਨੀ ਕੁਮਾਰ ਵਾਸੀ ਗੋਹਤ ਖੁਰਦ ਨੂੰ 75 ਸੋ ਮਿਲੀ ਲੀਟਰ ਨਾਜਇਜ ਸ਼ਰਾਬ ਸਮੇਤ ਕਾਬੂ ਕੀਤਾ ।
ਸਹਾਇਕ ਸਬ ਇੰਸਪੈਕਟਰ ਮਨਜੀਤ ਸਿੰਘ ਪੁਲਿਸ ਸਟੇਸ਼ਨ ਕਾਹਨੂੰਵਾਨ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਗਸ਼ਤ ਕਰਦੇ ਹੋਏ ਮੁੱਖਬਰ ਖਾਸ ਦੀ ਸੂਚਨਾ ਤੇ ਦਰਸ਼ਨਾਂ ਉਰਫ ਭੋਲਾ ਵਾਸੀ ਪਨਿਆੜ ਦੇ ਘਰ ਰੇਡ ਕਰਕੇ ਦਰਸ਼ਨਾਂ ਨੂੰ 75 ਸੋ ਮਿਲੀ ਲੀਟਰ ਨਾਜਇਜ ਸ਼ਰਾਬ ਸਮੇਤ ਕਾਬੂ ਕੀਤਾ ।

error: copy content is like crime its probhihated