Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਪਿੰਡ ਲੱਖਪੁਰ ਵਿਖੇ ਭਗਤ ਜਵਾਲਾ ਦਾਸ ਯਾਦਗਾਰੀ ਵਾਲੀਬਾਲ ਟੂਰਨਾਮੈਂਟ ਦੀ ਹੋਈ ਆਰੰਭਤਾ

ਪਿੰਡ ਲੱਖਪੁਰ ਵਿਖੇ ਭਗਤ ਜਵਾਲਾ ਦਾਸ ਯਾਦਗਾਰੀ ਵਾਲੀਬਾਲ ਟੂਰਨਾਮੈਂਟ ਦੀ ਹੋਈ ਆਰੰਭਤਾ

ਫਗਵਾੜਾ  ( ਲਾਲੀ ਦਾਦਰ )

*ਹੈੱਡ ਗ੍ਰੰਥੀ ਭਾਈ ਅੰਮ੍ਰਿਤਪਾਲ ਸਿੰਘ ਨੇ ਅਰਦਾਸ ਉਪਰੰਤ ਕੀਤਾ ਉਦਘਾਟਨ

25 ਫਰਵਰੀ : ਧੰਨ ਧੰਨ ਭਗਤ ਜਵਾਲਾ ਦਾਸ ਸਪੋਰਟਸ ਕਲੱਬ ਵਲੋਂ ਪਿੰਡ ਦੇ ਨੌਜਵਾਨਾ ਅਤੇ ਐਨ.ਆਰ.ਆਈ. ਸੁਰਿੰਦਰ ਸਿੰਘ ਯੂ.ਐਸ.ਏ., ਅਜੀਤ ਪਾਲ ਸਿੰਘ, ਬਲਦੇਵ ਸਿੰਘ ਕਨੇਡਾ, ਨਰਿੰਦਰ ਸਿੰਘ ਯੂ.ਕੇ., ਕੁਲਵਰਨ ਸਿੰਘ ਕਨੇਡਾ, ਸਤਿੰਦਰ ਸਿੰਘ ਕਨੇਡਾ ਦੇ ਸਹਿਯੋਗ ਨਾਲ ਪਿੰਡ ਲੱਖਪੁਰ ਤਹਿਸੀਲ ਫਗਵਾੜਾ ਜਿਲ੍ਹਾ ਕਪੂਰਥਲਾ ਵਿਖੇ ਕਰਵਾਏ ਜਾ ਰਹੇ ਬ੍ਰਹਮ ਗਿਆਨੀ ਭਗਤ ਜਵਾਲਾ ਦਾਸ ਜੀ ਦੀ ਯਾਦ ਨੂੰ ਸਮਰਪਿਤ ਵਾਲੀਬਾਲ ਟੂਰਨਾਮੈਂਟ 2023 ਦੀ ਆਰੰਭਤਾ ਅੱਜ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪਿੰਡ ਲੱਖਪੁਰ ਦੇ ਹੈੱਡ ਗ੍ਰੰਥੀ ਭਾਈ ਅੰਮ੍ਰਿਤਪਾਲ ਸਿੰਘ ਵਲੋਂ ਅਰਦਾਸ ਉਪਰੰਤ ਰਿਬਨ ਕੱਟ ਕੇ ਕਰਵਾਈ ਗਈ। ਇਸ ਮੌਕੇ ਉਹਨਾਂ ਦੇ ਨਾਲ ਦਵਿੰਦਰ ਸਿੰਘ ਲੱਖਪੁਰ ਪ੍ਰਧਾਨ, ਸੰਤੋਸ਼ ਸਿੰਘ ਲੱਖਪੁਰ, ਐਨ.ਆਰ.ਆਈ. ਅਜੀਤ ਪਾਲ ਸਿੰਘ ਅਤੇ ਬਾਬਾ ਕਰਨੈਲ ਸਿੰਘ ਨੇ ਖਿਡਾਰੀਆਂ ਨਾਲ ਜਾਣ-ਪਛਾਣ ਕੀਤੀ ਅਤੇ ਖੇਡ ਭਾਵਨਾ ਨਾਲ ਖੇਡਣ ਲਈ ਪ੍ਰੇਰਿਆ। ਉਹਨਾਂ ਕਲੱਬ ਦੇ ਇਸ ਉਪਰਾਲੇ ਦੀ ਵੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਨੌਜਵਾਨ ਪੀੜ੍ਹੀ ਦਾ ਰੁਝਾਨ ਖੇਡਾਂ ਵੱਲ ਲਿਆਉਣ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਇਹ ਇਕ ਵਧੀਆ ਉਪਰਾਲਾ ਹੈ। ਪ੍ਰਬੰਧਕਾਂ ਨੇ ਦੱਸਿਆ ਕਿ ਨਿਰੋਲ ਪਿੰਡ ਪੱਧਰ ਦੀ ਜੇਤੂ ਟੀਮ ਨੂੰ ਪਹਿਲਾ ਇਨਾਮ 21 ਹਜਾਰ ਰੁਪਏ ਨਗਦ ਦਿੱਤਾ ਜਾਵੇਗਾ। ਉਪ ਵਿਜੇਤਾ ਟੀਮ ਨੂੰ 15 ਹਜਾ ਰੁਪਏ ਨਗਦ ਭੇਂਟ ਕੀਤੇ ਜਾਣਗੇ। ਇਸ ਤੋਂ ਇਲਾਵਾ ਤੀਸਰੇ ਨੰਬਰ ਦੀ ਟੀਮ ਨੂੰ 7100 ਰੁਪਏ ਅਤੇ ਚੌਥੇ ਨੰਬਰ ਦੀ ਟੀਮ ਨੂੰ 5100 ਰੁਪਏ ਨਗਦ ਰਾਸ਼ੀ ਬਤੌਰ ਇਨਾਮ ਭੇਂਟ ਕੀਤੀ ਜਾਵੇਗੀ। ਟੂਰਨਾਮੈਂਟ ਦਾ ਫਾਈਨਲ ਮੁਕਾਬਲਾ ਐਤਵਾਰ 26 ਫਰਵਰੀ ਨੂੰ ਖੇਡਿਆ ਜਾਵੇਗਾ। ਇਸ ਮੌਕੇ ਰਾਮ ਸ਼ਰਨ ਪ੍ਰਧਾਨ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ, ਜਤਿੰਦਰ ਸਿੰਘ ਜੱਸੀ ਪੰਚ, ਰਮਨਦੀਪ ਸਿੰਘ ਨੰਬਰਦਾਰ, ਰਣਜੀਤ ਸਿੰਘ ਸੰਨੀ, ਸੁਖਵਿੰਦਰ ਸਿੰਘ, ਮਨਰਾਜ ਧਾਲੀਵਾਲ, ਗੁਰਵੀਨ ਧਾਲੀਵਾਲ, ਜਸਕਰਨ ਲੱਖਪੁਰ, ਕੁਲਵਿੰਦਰ ਸਿੰਘ, ਜਸਵਿੰਦਰ ਸਿੰਘ ਲੱਖਪੁਰ, ਦਲਵਿੰਦਰ ਸਿੰਘ, ਬਿੱਲਾ, ਰਾਹੁਲ, ਬਲਰਾਜ ਸਿੰਘ, ਪਲਵਿੰਦਰ ਸਿੰਘ ਭਿੰਦਾ ਲੱਖਪੁਰ, ਰਿੰਕੂ, ਮਨਜਿੰਦਰ ਸਿੰਘ, ਸੁਖਮਨ, ਹਨੀ, ਪ੍ਰੀਤ, ਮਨੀਸ਼ ਆਦਿ ਤੋਂ ਇਲਾਵਾ ਵੱਡੀ ਗਿਣਤੀ ‘ਚ ਖੇਡ ਪ੍ਰੇਮੀ ਹਾਜਰ ਸਨ।
ਤਸਵੀਰ ਸਮੇਤ।

error: copy content is like crime its probhihated