Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਜਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਵੱਲੋਂ ਤਲਵਾੜਾ ਦੇ ਸਕੂਲਾਂ ਦਾ ਅਚਨਚੇਤ ਨਿਰੀਖਣ

ਜਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਵੱਲੋਂ ਤਲਵਾੜਾ ਦੇ ਸਕੂਲਾਂ ਦਾ ਅਚਨਚੇਤ ਨਿਰੀਖਣ

ਤਲਵਾੜਾ / ਦਸੂਹਾ (ਚੌਧਰੀ)

25 ਫ਼ਰਵਰੀ : ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਸ. ਹਰਭਗਵੰਤ ਸਿੰਘ ਜਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.) ਹੁਸ਼ਿਆਰਪੁਰ ਵੱਲੋਂ ਤਲਵਾੜਾ ਦੇ ਵੱਖ ਵੱਖ ਸਕੂਲਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਤਹਿਤ ਉਨ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੈਕਟਰ 1, ਸਰਕਾਰੀ ਮਾਡਲ ਹਾਈ ਸਕੂਲ ਸੈਕਟਰ 2, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੈਕਟਰ 3 ਅਤੇ ਮੈਰੀਟੋਰੀਅਸ ਸਕੂਲ ਤਲਵਾੜਾ ਵਿੱਚ ਸਮੁੱਚੇ ਕੰਮਕਾਜ ਦਾ ਮੁਆਇਨਾ ਕੀਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਸਕੂਲਾਂ ਵਿੱਚ ਉਨ੍ਹਾਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਆਧੁਨਿਕ ਸਹੂਲਤਾਂ ਅਤੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ ਅਤੇ ਸਿੱਖਿਆ ਦੇ ਜੀਵਨ ਵਿੱਚ ਮਹੱਤਵ ਤੇ ਰੌਸ਼ਨੀ ਪਾਈ। ਪ੍ਰਿੰ. ਗੁਰਾਂਦਾਸ, ਪ੍ਰਿੰ. ਪੂਨਮ ਸ਼ਰਮਾ, ਲੈਕ. ਕਵਿਤਾ ਕਾਲਰਾ, ਹਰਮੀਤ ਕੌਰ ਤੋਂ ਇਲਾਵਾ ਸਮਰਜੀਤ ਸਿੰਘ ਜਿਲ੍ਹਾ ਮੀਡੀਆ ਕੁਆਡੀਨੇਟਰ, ਯੋਵੇਸ਼ਵਰ ਸਲਾਰੀਆ ਜਿਲ੍ਹਾ ਸ਼ੋਸ਼ਲ ਮੀਡੀਆ ਕੁਆਡੀਨੇਟਰ ਆਦਿ ਹਾਜਰ ਸਨ।

ਫੋਟੋ : ਹਰਭਗਵੰਤ ਸਿੰਘ ਜਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.) ਹੁਸ਼ਿਆਰਪੁਰ ਤਲਵਾੜਾ ਦੇ ਮੈਰੀਟੋਰੀਅਸ ਸਕੂਲ ਵਿਖੇ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹੋਏ, ਨਾਲ਼ ਖੜ੍ਹੇ ਹਨ ਪ੍ਰਿੰ. ਪੂਨਮ ਸ਼ਰਮਾ ਤੇ ਹੋਰ।