Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਵਲੋਂ ਨੌਜਵਾਨ ਦੇ ਇਲਾਜ ਲਈ ਪਹਿਲਕਦਮੀ

ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਵਲੋਂ ਨੌਜਵਾਨ ਦੇ ਇਲਾਜ ਲਈ ਪਹਿਲਕਦਮੀ

ਗੜ੍ਹਦੀਵਾਲਾ (ਚੌਧਰੀ) 

27 ਫਰਵਰੀ : ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਨੂੰ ਇੱਕ ਹੋਰ ਵੀਰ ਦੀ ਸੇਵਾ ਦਾ ਮੌਕਾ ਮਿਲਿਆ।ਇਸ ਮੌਕੇ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਇਹ ਵੀਰ ਪਿੰਡ ਧੂਤ ਕਲਾਂ ਤੋਂ ਲਾਵਾਰਸ ਹਾਲਤ ਵਿਚ ਮਿਲਿਆ ।ਇਸ ਵੀਰ ਦੀ ਹਾਲਤ ਬਹੁਤ ਖਰਾਬ ਸੀ ।ਉਹਨਾਂ ਨੇ ਦਸਿਆ ਕਿ ਇਸ ਵੀਰ ਬਾਰੇ ਸੁਸਾਇਟੀ ਨੂੰ ਜਾਣਕਾਰੀ ਜਸਕਰਨ ਸਿੰਘ ਪੁੱਤਰ ਰਵਿੰਦਰ ਸਿੰਘ ਵਾਸੀ ਪਿੰਡ ਧੂਤ ਕਲਾਂ ਨੇ ਦਿੱਤੀ ਸੀ। ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਦੀ ਟੀਮ ਵੱਲੋਂ ਇਸ ਵੀਰ ਨੂੰ ਗੁਰੂ ਆਸਰਾ ਸੇਵਾ ਘਰ ਪਿੰਡ ਬਾਹਗਾ ਵਿਖੇ ਲਿਆਂਦਾ ਗਿਆ।ਇਸ ਵੀਰ ਦੇ ਗੁਪਤ ਅੰਗ ਤੇ ਗਰਮ ਪਾਣੀ ਪਾਇਆ ਹੋਇਆ ਸੀ।ਇਸ ਵੀਰ ਨੂੰ ਪੁੱਛਣ ਤੇ ਇਸਨੇ ਆਪਣਾ ਨਾਮ ਬਾਬੁਲ ਪੁੱਤਰ ਦਿਨੇਸ਼ ਦੱਸਿਆ।ਇਸ ਮੌਕੇ ਉਹਨਾਂ ਨੇ ਦੱਸਿਆ ਕਿ ਇਹ ਵੀਰ ਗੁਜਰਾਂ ਦੇ ਬਾੜੇ ਵਿਚੋਂ ਨਿਕਲਿਆ ਲਗਦਾ ਹੈ ਅਤੇ ਇਸ ਵੀਰ ਦੀ ਹਾਲਤ ਬਹੁਤ ਖਰਾਬ ਹੈ। ਇਸ ਵੀਰ ਨੂੰ ਸੁਸਾਇਟੀ ਵੱਲੋਂ ਇਲਾਜ ਕਰਵਾਉਣ ਲਈ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਹੜੇ ਲੋਕ ਬੰਦੁਆਂ ਮਜ਼ਦੂਰਾਂ ਨੂੰ ਰੱਖਦੇ ਹਨ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।ਉਹਨਾਂ ਕਿਹਾ ਕਿ ਇਸ ਵੀਰ ਦਾ ਸਾਰਾ ਇਲਾਜ ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵੱਲੋਂ ਕਰਵਾਇਆ ਜਾਵੇਗਾ ।ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ, ਪਰਸ਼ੋਤਮ ਸਿੰਘ ਬਾਹਗਾ, ਮਨਿੰਦਰ ਸਿੰਘ, ਗੁਰਵਿੰਦਰ ਸਿੰਘ, ਜਸਵਿੰਦਰ ਸਿੰਘ ਅਤੇ ਹੋਰ ਮੈਂਬਰ ਹਾਜਿਰ ਸਨ।