Prime Punjab Times

Latest news
ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ... DAV ਪਬਲਿਕ ਸਕੂਲ ਗੜਦੀਵਾਲਾ ਦੇ ਸੀ.ਬੀ.ਐਸ.ਈ ਬੋਰਡ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਖ਼ਾਲਸਾ ਕਾਲਜ ਵਿਖੇ 'ਭਾਰਤੀ ਗਿਆਨ ਪ੍ਰਣਾਲੀ' ਤਹਿਤ ਗਣਿਤ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ KMS ਕਾਲਜ ਦੇ ਬੀ.ਸੀ.ਏ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ. ਮਾਨਵ ਸੈਣੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ADVERTISEMENT
You are currently viewing ਖ਼ਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ਡਾ. ਐੰਮ.ਐੱਸ. ਰੰਧਾਵਾ ਅੱਠਵਾਂ ਯਾਦਗਾਰੀ ਵਿਰਾਸਤੀ ਮੇਲਾ ਕਰਵਾਇਆ ਗਿਆ

ਖ਼ਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ਡਾ. ਐੰਮ.ਐੱਸ. ਰੰਧਾਵਾ ਅੱਠਵਾਂ ਯਾਦਗਾਰੀ ਵਿਰਾਸਤੀ ਮੇਲਾ ਕਰਵਾਇਆ ਗਿਆ

ਗੜ੍ਹਦੀਵਾਲਾ (ਚੌਧਰੀ,ਯੋਗੇਸ਼ ਗੁਪਤਾ) 

28 ਫਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਮਾਨਯੋਗ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਲੋਂ ਹਰੇਕ ਸਾਲ ਦੀ ਤਰ੍ਹਾਂ ਇਸ ਸਾਲ ਵੀ ਕਾਲਜ ਦੇ ਸੰਸਥਾਪਕ ਡਾ. ਅੱੈਮ.ਐੱਸ. ਰੰਧਾਵਾ ਦੀ ਯਾਦ ਨੂੰ ਸਮਰਪਿਤ ਅੱਠਵਾਂ ਯਾਦਗਾਰੀ ਵਿਰਾਸਤੀ ਮੇਲਾ ਅੱਜ ਮਿੱਤੀ 28 ਫ਼ਰਵਰੀ, 2023 ਨੂੰ ਕਰਵਾਇਆ ਗਿਆ। ਸਮਾਗਮ ਦੀ ਆਰੰਭਤਾ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਵਲੋਂ ਧਾਰਮਿਕ ਗੀਤ ਨਾਲ ਕੀਤੀ ਗਈ।ਇਸ ਮੇਲੇ ਵਿੱਚ ਸ. ਵਰਿੰਦਰ ਸਿੰਘ ਬਾਜਵਾ (ਸਾਬਕਾ ਰਾਜ-ਸਭਾ ਮੈਂਬਰ) ਮੁੱਖ ਮਹਿਮਾਨ ਵਜੋਂ ਅਤੇ ਪ੍ਰੋ. ਜਗਜੀਤ ਕੌਰ ਬਾਜਵਾ (ਸੇਵਾ-ਮੁਕਤ ਵਾਈਸ ਪ੍ਰਿੰਸੀਪਲ, ਗੌਰਮਿੰਟ ਕਾਲਜ, ਹੁਸ਼ਿਆਰਪੁਰ) ਨੇ ਇਸ ਮੇਲੇ ਵਿੱਚ ਵਿਸ਼ੇਸ਼ ਮਹਿਮਾਨ ਦੇ ਤੌਰ ’ਤੇ ਸ਼ਿਰਕਤ ਕੀਤੀ।ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਰਸਮੀ ਸਵਾਗਤ ਕੀਤਾ ਅਤੇ ਉਹਨਾਂ ਨੂੰ ਜੀ ਆਇਆਂ ਆਖਿਆ।
ਕਾਲਜ ਵਲੋਂ ਹਰੇਕ ਸਾਲ ਇਸ ਮੇਲੇ ਮੌਕੇ ਕਿਸੇ ਉੱਘੀ ਸਖ਼ਸ਼ੀਅਤ ਦੀ ਸਮਾਜ ਅਤੇ ਸਾਹਿਤ ਪ੍ਰਤੀ ਦੇਣ ਨੂੰ ਦੇਖਦੇ ਹੋਏ ਡਾ. ਮਹਿੰਦਰ ਸਿੰਘ ਰੰਧਾਵਾ ਯਾਦਗਾਰੀ ਐਵਾਰਡ ਦਿੱਤਾ ਜਾਂਦਾ ਹੈ।ਇਸ ਸਾਲ ਇਹ ਐਵਾਰਡ ਸ. ਚੇਤਨ ਸਿੰਘ (ਸੇਵਾ-ਮੁਕਤ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ) ਨੂੰੁੰ ਦਿੱਤਾ ਗਿਆ। ਉਹਨਾਂ ਨੂੰ ਸਨਮਾਨ-ਚਿੰਨ੍ਹ ਅਤੇ ਪ੍ਰਸੰਸਾ-ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸ. ਚੇਤਨ ਸਿੰਘ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਡਾ. ਐੱਮ.ਐੱਸ. ਰੰਧਾਵਾ ਇੱਕ ਕੁਸ਼ਲ ਅਫ਼ਸਰ, ਖੇਤੀਬਾੜੀ ਮਾਹਿਰ, ਵਧੀਆ ਲੇਖਕ, ਕਲਾ-ਪਾਰਖੂ ਅਤੇ ਵਧੀਆ ਪ੍ਰਬੰਧਕ ਸਨ। ਉਨਾਂ ਕਿਹਾ ਕਿ ਉਹਨਾਂ ਦੀ ਯਾਦ ਨੂੰ ਸਮਰਪਿਤ ਮੇਲੇ ਦਾ ਮਨੋਰਥ ਤਾਂ ਹੀ ਸਫ਼ਲ ਸਿੱਧ ਹੋਵੇਗਾ ਜੇਕਰ ਉਹਨਾਂ ਦੀਆਂ ਪਾਈਆਂ ਪਿਰਤਾਂ ਨੂੰ ਅਗਾਂਹ ਤੋਰਿਆ ਜਾਵੇ।ਪ੍ਰੋ. ਮਲਿਕਾ ਮੰਡ ਨੇ ਸ. ਚੇਤਨ ਸਿੰਘ ਦੇ ਜੀਵਨ ਅਤੇ ਪ੍ਰਾਪਤੀਆਂ ਬਾਰੇ ਸੰਖੇਪ ਜਾਣਕਾਰੀ ਦਿੱਤੀ।ਮੇਲੇ ਦੇ ਮੁੱਖ ਮਹਿਮਾਨ ਸ. ਵਰਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਡਾ. ਮਹਿੰਦਰ ਸਿੰਘ ਰੰਧਾਵਾ ਤੇ ਸਾਨੂੰ ਹਮੇਸ਼ਾਂ ਮਾਣ ਰਹੇਗਾ, ਜਿਹਨਾਂ ਨੇ ਇਸ ਕਾਲਜ ਦਾ ਨੀਂਹ ਪੱਥਰ ਰੱਖਿਆ ਸੀ।ਸ਼੍ਰੌਮਣੀ ਕਮੇਟੀ ਮੈਂਬਰ ਜਥੇਦਾਰ ਤਾਰਾ ਸਿੰਘ ਨੇ ਕਿਹਾ ਕਿ ਕਾਲਜ ਵੱਲੋਂ ਸ. ਮਹਿੰਦਰ ਸਿੰਘ ਰੰਧਾਵਾ ਦੀ ਯਾਦ ਵਿੱਚ ਕਰਵਾਇਆ ਜਾਂਦਾ ਇਹ ਮੇਲਾ ਇੱਕ ਸ਼ਲਾਘਾਯੋਗ ਕਦਮ ਹੈ।
ਇਸ ਮੇਲੇ ਵਿੱਚ ਭਾਸ਼ਾ ਵਿਭਾਗ (ਪੰਜਾਬ), ਚੇਤਨਾ ਪ੍ਰਕਾਸ਼ਨ (ਲੁਧਿਆਣਾ) ਅਤੇ ਗੁਰਦੁਆਰਾ ਰਾਮਪੁਰ ਸ੍ਰੀ ਖੇੜਾ ਸਾਹਿਬ ਨੇ ਸਾਹਿਤ, ਸੱਭਿਆਚਾਰ, ਇਤਿਹਾਸ ਅਤੇ ਧਾਰਮਿਕ ਪੁਸਤਕਾਂ ਦੀ ਪ੍ਰਦਰਸ਼ਨੀ ਲਗਾਈ।ਕਾਲਜ ਦੇ ਐਗਰੀਕਲਚਰ ਵਿਭਾਗ ਵਲੋਂ ਫੈਪਰੋ ਫਾਰਮਜ਼ ਪੋ੍ਰਡਿਊਸ ਪ੍ਰਮੋਸ਼ਨ ਸੋਸਾਇਟੀ, ਕੰਗਮਾਈ (ਘੁਗਿਆਲ) , ਮਨਜੀਤ ਫਰੂਟ ਨਰਸਰੀ (ਭੂੰਗਾ) ਦੇ ਸਹਿਯੋਗ ਨਾਲ ਵੱਖ-ਵੱਖ ਉਤਪਾਦਾਂ ਅਤੇ ਫੁੱਲ-ਬੂਟਿਆਂ ਦੀ ਪ੍ਰਦਰਸ਼ਨੀ ਲਗਾਈ ਗਈ।ਕਾਲਜ ਦੇ ਵੱਖੋ-ਵੱਖਰੇ ਵਿਭਾਗਾਂ ਵੱਲੋਂ ਵੀ ਪ੍ਰਦਰਸ਼ਨੀਆਂ ਲਗਾਈਆ ਗਈਆਂ।
ਇਸ ਮੇਲੇ ਵਿੱਚ ਕਾਲਜ ਦੀ ਗਿੱਧਾ ਟੀਮ ਨੇ ਗਿੱਧੇ ਦੀ ਪੇਸ਼ਕਾਰੀ ਨਾਲ ਦਰਸ਼ਕਾਂ ਅਤੇ ਸਰੋਤਿਆਂ ਨੂੰ ਅਨੰਦਿਤ ਕੀਤਾ।ਇਸਦੇ ਨਾਲ ਹੀ ਰਵਾਇਤੀ ਪਹਿਰਾਵਾ ਮੁਕਾਬਲਾ, ਬੇਬੀ-ਸ਼ੋਅ, ਫੈਂਸੀ-ਡਰੱੈਸ, ਫਲਾਵਰ-ਸ਼ੋਅ ਅਤੇ ਹੈਰੀਟੇਜ ਸੰਬੰਧਿਤ ਵੱਖ-ਵੱਖ ਆਈਟਮਾਂ (ਮਹਿੰਦੀ-ਡਿਜ਼ਾਇਨਿੰਗ, ਛਿੱਕੂ-ਮੇਕਿੰਗ, ਪਰਾਂਦਾ-ਮੇਕਿੰਗ, ਇੰਨੂੰ-ਮੇਕਿੰਗ, ਨਾਲਾ-ਮੇਕਿੰਗ, ਖਿੱਦੋ-ਮੇਕਿੰਗ,ਪੀੜੀ-ਮੇਕਿੰਗ,ਰੱਸਾ-ਵੱਟਣਾ ਅਤੇ ਟੋਕਰੀ-ਮੇਕਿੰਗ) ਆਦਿ ਮੁਕਾਬਲੇ ਕਰਵਾਏ ਗਏ।।ਇਹਨਾਂ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ।
ਸ. ਬਿਕਰਮਜੀਤ ਸਿੰਘ ਮੱਲੀ ਨੇ ਕਾਲਜ ਨੂੰ ਸਾਫ਼ ਪਾਣੀ ਦੀ ਸੁਵਿਧਾ ਲਈ ਵਾਟਰ ਕੂਲਰ ਦਾਨ ਕੀਤਾ।ਡਾ. ਮਹਿੰਦਰ ਸਿੰਘ ਰੰਧਾਵਾ ਦੀ ਯਾਦ ਵਿੱਚ ਕਾਲਜ ਦੇ ਦੋ ਲੋੜਵੰਦ ਵਿਦਿਆਰਥੀਆਂ ਅਰਸ਼ਦੀਪ ਕੌਰ (ਐੱਮ.ਕਾਮ) ਅਤੇ ਮੁਸਕਾਨ (ਐੱਮ.ਐੱਸ.ਸੀ.) ਨੂੰ ਡਾ. ਮਹਿੰਦਰ ਸਿੰਘ ਰੰਧਾਵਾ ਯਾਦਗਾਰੀ ਵਜ਼ੀਫ਼ੇ ਦੇ ਰੂਪ ਵਿੱਚ 5100-5100 ਰੁਪਏ ਦੇ ਚੈੱਕ ਭੇਂਟ ਕੀਤੇ ਗਏ।
ਇਸ ਮੇਲੇ ਵਿੱਚ ਜਥੇਦਾਰ ਤਾਰਾ ਸਿੰਘ ਸੱਲਾਂ,ਸ. ਸੰਦੀਪ ਸਿੰਘ ਸੀਕਰੀ (ਸੈਨੇਟਰ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ) ਪ੍ਰਿੰਸੀਪਲ ਤਰਸੇਮ ਸਿੰਘ ਧੁੱਗਾ, ਬਿਕਰਮਜੀਤ ਸਿੰਘ ਮੱਲੀ,ਸ. ਗੁਰਦੀਪ ਸਿੰਘ ਕਾਲਕਟ, ਸ. ਸੁਰਿੰਦਰ ਸਿੰਘ ਨੇਕੀ, ਸ. ਜਗਤਾਰ ਸਿੰਘ (ੳ.ਐੱਸ.ਏ.),ਪ੍ਰਿੰਸੀਪਲ ਬਲਜੀਤ ਸਿੰਘ ਬੱਲੀ, ਡਾ. ਕੇਵਲ ਸਿੰਘ, ਪ੍ਰੋ. ਸ਼ਾਮ ਸਿੰਘ ਤੋਂ ਇਲਾਵਾ ਇਲਾਕੇ ਦੇ ਹੋਰ ਪਤਵੰਤੇ ਸੱਜਣਾਂ ਨੇ ਮੇਲੇ ਵਿੱਚ ਸ਼ਿਰਕਤ ਕੀਤੀ।ਇਸ ਮੌਕੇ ’ਤੇ ਮੁੱਖ ਮਹਿਮਾਨ ਦੁਆਰਾ ਲੱਕੀ ਡਰਾਅ ਵੀ ਕੱਢਿਆ ਗਿਆ।ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਸਮਾਗਮ ਵਿੱਚ ਪਹੁੰਚੇ ਮਹਿਮਾਨਾਂ ਦਾ ਕਾਲਜ ਸਨਮਾਨ-ਚਿੰਨ੍ਹ ਦੇ ਕੇ ਸਨਮਾਨ ਕੀਤਾ।ਉਹਨਾਂ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਡਾ.ਐੱਮ,.ਐੱਸ. ਰੰਧਾਵਾ ਨੇ ਇੱਕ ਉੱਚ ਅਫ਼ਸਰ ਦੇ ਤੌਰ ’ਤੇ ਬੇਮਿਸਾਲ ਕੰਮ ਕੀਤਾ। ਉਹ ਅਣਥੱਕ ਅਤੇ ਮਿਹਨਤੀ ਅਧਿਕਾਰੀ ਸਨ। ਸਾਨੂੰ ਉਹਨਾਂ ਦੇ ਪਾਏ ਪੂਰਨਿਆਂ ਤੇ ਚੱਲਦਿਆਂ ਜੀਵਨ ਵਿੱਚ ਮਿਹਨਤ, ਲਗਨ ਤੇ ਦ੍ਰਿੜਤਾ ਨਾਲ ਅੱਗੇ ਵੱਧਣਾ ਚਾਹੀਦਾ ਹੈ।ਮੰਚ ਸੰਚਾਲਨ ਦੀ ਜਿੰਮੇਵਾਰੀ ਪ੍ਰੋ. ਗੁਰਪਿੰਦਰ ਸਿੰਘ ਅਤੇ ਪ੍ਰੋ. ਮਲਿਕਾ ਮੰਡ ਨੇ ਬਾਖ਼ੂਬੀ ਨਿਭਾਈ।ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

error: copy content is like crime its probhihated