Prime Punjab Times

Latest news
ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਬੀ.ਬੀ.ਐਮ.ਬੀ. ਹਸਪਤਾਲ ਨੂੰ ਪੀ.ਜੀ.ਆਈ. ਚੰਡੀਗੜ੍ਹ ਦੀ ਤਰਜ਼ 'ਤੇ ਅਪਗ੍ਰ... ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ...
ADVERTISEMENT
You are currently viewing 5 ਮਾਰਚ ਨੂੰ ਹੋਣ ਵਾਲੀ ‘ਸਤਿੰਦਰ ਸਰਤਾਜ ਨਾਈਟ’ ਲਈ ਪੰਜ ਥਾਵਾਂ ’ਤੇ ਟਿਕਟਾਂ ਉਪਲਬੱਧ

5 ਮਾਰਚ ਨੂੰ ਹੋਣ ਵਾਲੀ ‘ਸਤਿੰਦਰ ਸਰਤਾਜ ਨਾਈਟ’ ਲਈ ਪੰਜ ਥਾਵਾਂ ’ਤੇ ਟਿਕਟਾਂ ਉਪਲਬੱਧ

ਹੁਸ਼ਿਆਰਪੁਰ (ਬਿਊਰੋ) 
28 ਫਰਵਰੀ : ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਵੱਲੋਂ ਸੈਰ ਸਪਾਟਾ ਵਿਭਾਗ ਪੰਜਾਬ ਦੇ ਸਹਿਯੋਗ ਨਾਲ 3 ਤੋਂ 7 ਮਾਰਚ ਤੱਕ ਕਰਵਾਏ ਜਾ ਰਹੇ ‘ਵਿਰਸਾ ਹੁਸ਼ਿਆਰਪੁਰ ਦਾ’ ਮੇਲੇ ਤਹਿਤ 5 ਮਾਰਚ ਨੂੰ ਲਾਜਵੰਤੀ ਸਟੇਡੀਅਮ ਹੁਸ਼ਿਆਰਪੁਰ ਵਿਖੇ ਸ਼ਾਮ 7 ਵਜੇ ਹੋਣ ਵਾਲੀ ਸਤਿੰਦਰ ਸਰਤਾਜ ਨਾਈਟ ਲਈ ਪੰਜ ਥਾਵਾਂ ਤੋਂ ਟਿਕਟਾਂ ਖਰੀਦੀਆਂ ਜਾ ਸਕਦੀਆਂ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ 2500 ਰੁਪਏ, 1000 ਰੁਪਏ ਅਤੇ 500 ਰੁਪਏ ਵਾਲੀਆਂ ਟਿਕਟਾਂ ਮਿੰਨੀ ਸਕੱਤਰੇਤ, ਹੁਸ਼ਿਆਰਪੁਰ ਵਿਖੇ ਸਥਿਤ ਸੇਵਾ ਕੇਂਦਰ ਦੇ ਕਾਊਂਟਰ ਨੰਬਰ-1 ਤੋਂ ਖ਼ਰੀਦੀਆਂ ਜਾ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ 500 ਰੁਪਏ ਵਾਲੀਆਂ ਟਿਕਟਾਂ ਲਾਜਵੰਤੀ ਸਟੇਡੀਅਮ ਸਥਿਤ ਜ਼ਿਲ੍ਹਾ ਖੇਡ ਅਫ਼ਸਰ ਹੁਸਿੋਆਰਪੁਰ ਦੇ ਦਫ਼ਤਰ, ਐਸ. ਡੀ. ਐਮ ਦਫ਼ਤਰ ਹੁਸ਼ਿਆਰਪੁਰ, ਨਗਰ ਨਿਗਮ ਦਫ਼ਤਰ ਹੁਸ਼ਿਆਰਪੁਰ ਅਤੇ ਆਈ. ਟੀ. ਆਈ ਹੁਸ਼ਿਆਰਪੁਰ (ਜਲੰਧਰ ਰੋਡ) ਸਥਿਤ ਸੇਵਾ ਕੇਂਦਰ ਤੋਂ ਹਾਸਲ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਸਤਿੰਦਰ ਸਰਤਾਜ ਨਾਈਟ ਦੀਆਂ ਟਿਕਟਾਂ ਉਪਰੋਕਤ ਥਾਵਾਂ ’ਤੇ 4 ਮਾਰਚ ਤੱਕ ਉਪਲਬੱਧ ਹੋਣਗੀਆਂ। ਉਨ੍ਹਾਂ ਕਿਹਾ ਕਿ ਟਿਕਟਾਂ ਸਬੰਧੀ ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰਬਰ 98217-13735 ਉੱਤੇ ਸੰਪਰਕ ਕੀਤਾ ਜਾ ਸਕਦਾ ਹੈ।

error: copy content is like crime its probhihated