Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਖੁੱਲੀਆਂ ਤੇ ਬਿਨਾਂ ਲੇਵਲ ਸਿਗਰਟਾਂ ਵੇਚਣ ਵਾਲੇ ਦੁਕਾਨਦਾਰਾਂ ਦੇ ਚਲਾਨ ਕੱਟੇ

ਖੁੱਲੀਆਂ ਤੇ ਬਿਨਾਂ ਲੇਵਲ ਸਿਗਰਟਾਂ ਵੇਚਣ ਵਾਲੇ ਦੁਕਾਨਦਾਰਾਂ ਦੇ ਚਲਾਨ ਕੱਟੇ

ਬਟਾਲਾ (ਅਵਿਨਾਸ਼ ਸ਼ਰਮਾ, ਸੰਜੀਵ ਨੈਅਰ)

28 ਫਰਵਰੀ : ਸਿਵਲ ਸਰਜਨ ਗੁਰਦਾਸਪੁਰ ਡਾ. ਸ਼੍ਰੀਮਤੀ ਕੁਲਵਿੰਦਰ ਕੌਰ ਦੀਆਂ ਹਦਾਇਤਾਂ ਤੇ ਸੀਨੀਅਰ ਮੈਡੀਕਲ਼ ਅਫ਼ਸਰ ਪ੍ਰਾਇਮਰੀ ਹੈਲਥ ਸੈਂਟਰ ਭੁੱਲਰ ਡਾ. ਸ਼੍ਰ. ਬਿਕਰਮਜੀਤ ਸਿੰਘ ਦੀ ਰਹਿਨੁਮਾਈ ਹੇਠ ਸ੍. ਤਰਸੇਮ ਸਿੰਘ ਹੈਲਥ ਇੰਸਪੈਕਟਰ ਦੀ ਅਗਵਾਈ ਵਿੱਚ ਸ਼ਹਿਰ ਬਟਾਲਾ ਤੇ ਆਲੇ – ਦੁਆਲੇ ਪਿੰਡਾਂ ਵਿਚ ਪਬਲਿਕ ਪਲੇਸ ਤੇ ਸਿਗਰਟਨੋਸ਼ੀ ਕਰਨ ਵਾਲੇ ਵਿਅਕਤੀਆਂ ਅਤੇ ਖੁੱਲੀਆ ਤੇ ਬਿਨਾਂ ਲੇਵਲ ਸਿਗਰਟਾਂ ਵੇਚਣ ਵਾਲੇ ਦੁਕਾਨਦਾਰਾਂ ਦੇ ਚਲਾਨ ਕੱਟੇ ਗਏ ਤੇ ਮੌਕੇ ਹੀ ਜੁਰਮਾਨਾ ਵਸੂਲਿਆ ਗਿਆ ਅਤੇ ਅੱਗੇ ਤੋਂ ਅਜਿਹਾ ਨਾਂ ਕਰਨ ਦੀ ਚਿਤਾਵਨੀ ਦੇ ਕਿ ਛੱਡ ਦਿੱਤਾ ਗਿਆ, ਇਸ ਦੇ ਨਾਲ ਹੀ ਬਜ਼ਾਰ ਵਿੱਚ ਫ਼ਲ – ਫਰੂਟ ਵੇਚਣ ਵਾਲੀਆਂ ਦੁਕਾਨਾਂ ਚੈੱਕ ਕੀਤੀਆਂ ਗਈਆਂ ਦੁਕਾਨਾਂ ਤੇ ਜਿਆਦਾ ਪੱਕਾ ਤੇ ਗਲਿਆਂ – ਸੜ੍ਹਿਆ ਫ਼ਲ ਮਿਲਣ ਤੇ ਮੌਕੇ ਤੇ ਹੀ ਨਸ਼ਟ ਕਰਵਾਇਆ ਗਿਆ, ਅੱਗੇ ਤੋਂ ਅਜਿਹਾ ਫ਼ਲ ਨਾ ਵੇਚਣ ਲਈ ਕਿਹਾ ਗਿਆ ਤੇ ਸਾਫ਼ – ਸਫ਼ਾਈ ਵੱਲ ਵਿਸ਼ੇਸ ਧਿਆਨ ਦੇਣ ਲਈ ਕਿਹਾ ਗਿਆ l

ਇਸ ਮੌਕੇ ਸ੍ਰੀ ਹਰਦੇਵ ਸਿੰਘ ਹੈਲਥ ਇੰਸਪੈਕਟਰ,ਪ੍ਰਤਾਪ ਸਿੰਘ ਹੈਲਥ ਇੰਸਪੈਕਟਰ,ਸ੍ਰ. ਲਖਬੀਰ ਸਿੰਘ ਐਚ. ਆਈ,ਸ੍ਰ. ਪ੍ਰਤਾਪ ਸਿੰਘ ਐਚ. ਆਈ,ਸ੍ਰ. ਸੰਤੋਖ ਸਿੰਘ ਐਚ. ਆਈ, ਸ੍ਰੀ. ਜਸ਼ਪਾਲ ਰਾਏ ਐਚ. ਆਈ,ਸ੍ਰ. ਕੁਲਦੀਪ ਸਿੰਘ, ਕਾਬਲ ਸਿੰਘ , ਤੇ ਹੋਰ ਸਿਹਤ ਕਰਮਚਾਰੀ ਹਾਜ਼ਰ ਸਨ l