Prime Punjab Times

Latest news
ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ ਪੀਐਚਸੀ ਭੂੰਗਾ ਵਿਖੇ ਵਿਸ਼ਵ ਅਬਾਦੀ ਜਾਗਰੂਕਤਾ ਦਿਵਸ ਮਨਾਇਆ ਗਿਆ
ADVERTISEMENT
You are currently viewing ਕਮਲਜੀਤ ਸਿੰਘ ਰਾਜਪੁਰ ਭਾਈਆਂ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਕਨਵੀਨਰ ਨਿਯੁਕਤ 

ਕਮਲਜੀਤ ਸਿੰਘ ਰਾਜਪੁਰ ਭਾਈਆਂ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਕਨਵੀਨਰ ਨਿਯੁਕਤ 

ਹੁਸ਼ਿਆਰਪੁਰ / ਗੜ੍ਹਦੀਵਾਲਾ (ਚੌਧਰੀ) 

28 ਫਰਵਰੀ : ਅੱਜ ਹੁਸ਼ਿਆਰਪੁਰ ਵਿਖੇ ਸ਼ਹੀਦ ਊਧਮ ਸਿੰਘ ਪਾਰਕ ਵਿੱਚ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਪੰਜਾਬ ਦੀ ਭਰਵੀਂ ਮੀਟਿੰਗ ਕਾਮ ਜਗਦੀਸ਼ ਸਿੰਘ ਚੋਹਕਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਦੇ ਫੈਸਲੇ ਦੀ ਜਾਣਕਾਰੀ ਦਿੰਦਿਆਂ ਸਾਥੀ ਕਮਲਜੀਤ ਸਿੰਘ ਰਾਜਪੁਰ ਭਾਈਆਂ ਨੇ ਦੱਸਿਆ ਕਿ ਜਥੇਬੰਦੀ ਦੀਆਂ ਸਰਗਰਮੀਆਂ ਨੂੰ ਪੂਰੇ ਜ਼ਿਲ੍ਹੇ ਵਿੱਚ ਵਧਾਉਣ ਲਈ ਗੰਭੀਰ ਵਿਚਾਰਾਂ ਕੀਤੀਆਂ ਤੇ ਉਸ ਲਈ ਪੰਜ ਮੈਂਬਰੀ ਕਮੇਟੀ ਜਿਸ ਵਿਚ ਸਾਥੀ ਕਮਲਜੀਤ ਸਿੰਘ ਰਾਜਪੁਰ ਭਾਈਆ, ਨਿਰਵੈਰ ਸਿੰਘ, ਸ਼ਿਵ ਕੁਮਾਰ ਟਾਂਡਾ, ਸ਼ੇਰ ਜੰਗ ਬਹਾਦਰ ਸਿੰਘ ਮਾਹਿਲਪੁਰ ਕਮੇਟੀ ਬਣਾਈ ਗਈ। ਜਿਸ ਨੇ ਮੀਟਿੰਗ ਕਰਕੇ ਸਰਵ ਸੰਮਤੀ ਨਾਲ ਕਮਲਜੀਤ ਸਿੰਘ ਰਾਜਪੁਰ ਭਾਈਆਂ ਨੂੰ ਜ਼ਿਲ੍ਹਾ ਕਨਵੀਨਰ ਨਿਯੁਕਤ ਕੀਤਾ ਗਿਆ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ 23 ਮਾਰਚ, ਸ਼ਹੀਦ-ਏ-ਆਜ਼ਮ ਸ.ਭਗਤ ਸਿੰਘ, ਰਾਜਗੁਰੂ, ਸੁਖਦੇਵ, ਹੋਰਾਂ ਦਾ ਸ਼ਹੀਦੀ ਦਿਵਸ ਅਤੇ ਕਾਮ ਹਰਕਿਸ਼ਨ ਸਿੰਘ ਸੁਰਜੀਤ ਜਿਨ੍ਹਾਂ ਨੇ 23 ਮਾਰਚ, 1932 ਨੂੰ ਡੀ.ਸੀ. ਦਫਤਰ ਤੋਂ ਯੂਨੀਅਨ ਜੈਕ ਲਾਹ ਕੇ ਤਿਰੰਗਾ ਝੰਡਾ ਫਹਿਰਾਇਆ ਸੀ, ਦਾ ਜਨਮਦਿਨ ਉਸੇ ਦਿਨ 23 ਮਾਰਚ ਨੂੰ ਹੈ, ਹੁਸ਼ਿਆਰਪੁਰ, ਪੁਰਾਣੀਆ ਕਚਹਿਰੀਆਂ ਵਿਖੇ ਮਨਾਇਆ ਜਾਵੇਗਾ। ਇਸੇ ਤਰ੍ਹਾਂ 5 ਅਪ੍ਰੈਲ ਨੂੰ ਦਿੱਲੀ ਅੰਦਰ ਰਾਮਲੀਲਾ ਗਰਾਊਂਡ ਵਿੱਚ ਕੀਤੀ ਜਾ ਰਹੀ ਕਿਰਤੀ ਲੋਕਾਂ ਵਲੋਂ ਮਹਾਂ ਰੈਲੀ ਵਿੱਚ ਸ਼ਾਮਲ ਹੋਣ ਲਈ ਵੱਡੀ ਪੱਧਰ ਤੇ ਲੋਕਾਂ ਨੂੰ ਲਾਮਬੰਦ ਕਰਨ ਦਾ ਫੈਸਲਾ ਕੀਤਾ ਗਿਆ। ਇਹ ਵੀ ਫੈਸਲਾ ਕੀਤਾ ਗਿਆ ਕਿ ਅਪ੍ਰੈਲ 2023 ਵਿੱਚ ਪੈਨਸ਼ਨਰਾਂ ਨੂੰ ਲਾਮਬੰਦ ਕਰਕੇ ਜ਼ਿਲ੍ਹੇ ਦੀ ਜੱਥੇਬੰਦਕ ਕਾਨਫਰੰਸ ਕਰਕੇ ਕਮੇਟੀ ਦੀ ਬਕਾਇਦਾ ਚੋਣ ਕੀਤੀ ਜਾਵੇਗੀ। ਇਸ ਮੀਟਿੰਗ ਨੂੰ ਸਾਥੀ ਮਾਇਆ ਧਾਰੀ ਜਨਰਲ ਸਕੱਤਰ ਗੌਰਮਿੰਟ ਪੈਨਸ਼ਨਰ ਯੂਨੀਅਨ ਪੰਜਾਬ ਨੇ ਸੰਬੋਧਨ ਕਰਦਿਆਂ ਅੱਜ ਜਥੇਬੰਦੀ ਦੀ ਜੋ ਮਹੱਤਤਾ ਵੱਧ ਗਈ ਹੈ, ਉਸ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਿਸ ਵਿੱਚ ਹੇਠ ਲਿਖੇ ਸਾਥੀ ਸ਼ਾਮਲ ਹੋਏ। ਕਸ਼ਮੀਰ ਸਿੰਘ ਮਾਸਟਰ, ਸ਼ੇਰ ਜੰਗ ਬਹਾਦਰ ਸਿੰਘ ਖੇਤੀਬਾੜੀ, ਸ਼ਿਵ ਕੁਮਾਰ ਟਾਂਡਾ ਹੈਲਥ, ਚਮਨ ਸਿੰਘ ਖੇਤੀਬਾੜੀ, ਰਾਮ ਲੁਭਾਇਆ ਖੇਤੀਬਾੜੀ, ਹਰਮਨ ਸਿੰਘ ਖੇਤੀਬਾੜੀ, ਗੁਰਦੇਵ ਚੰਦ ਹੈਲਥ, ਸੁਰਿੰਦਰ ਪਾਲ ਖੇਤੀਬਾੜੀ ਵਿਭਾਗ, ਨਿਰਵੈਰ ਸਿੰਘ ਆਈ.ਟੀ.ਆਈ. ਹੁਸ਼ਿਆਰਪੁਰ ਆਦਿ ਸ਼ਾਮਿਲ ਹੋਏ।

error: copy content is like crime its probhihated