Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਪੰਜਾਬੀ ਵਿਭਾਗ ਵਲੋਂ ਕੌਮਾਂਤਰੀ ਮਾਤ-ਭਾਸ਼ਾ ਦਿਵਸ ਨੂੰ ਸਮਰਪਿਤ ਲੇਖ ਮੁਕਾਬਲੇ ਕਰਵਾਏ ਗਏ

ਪੰਜਾਬੀ ਵਿਭਾਗ ਵਲੋਂ ਕੌਮਾਂਤਰੀ ਮਾਤ-ਭਾਸ਼ਾ ਦਿਵਸ ਨੂੰ ਸਮਰਪਿਤ ਲੇਖ ਮੁਕਾਬਲੇ ਕਰਵਾਏ ਗਏ

ਗੜ੍ਹਦੀਵਾਲਾ (ਚੌਧਰੀ) 

01 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਮਾਨਯੋਗ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਪੰਜਾਬੀ ਵਿਭਾਗ ਵਲੋਂ ਕੌਮਾਂਤਰੀ ਮਾਤ-ਭਾਸ਼ਾ ਦਿਵਸ ਨੂੰ ਸਮਰਪਿਤ ਲੇਖ ਮੁਕਾਬਲੇ ਕਰਵਾਏ ਗਏ।ਇਹਨਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ ਪੰਜਾਬੀ ਵਿਭਾਗ ਦੇ ਮੁੱਖੀ ਡਾ. ਮਲਕੀਤ ਸਿੰਘ ਨੇ ਕਿਹਾ ਕਿ ਸਾਡੀ ਮਾਂ ਬੋਲੀ ਪੰਜਾਬੀ ਨੂੰ ਗੁਰੂ ਸਾਹਿਬਾਨ ਦੀ ਥਾਪ ਪ੍ਰਾਪਤ ਹੈ। ਇਸਨੂੰ ਲਿਖਣ, ਪੜ੍ਹਨ ਤੇ ਬੋਲਣ ਵਿੱਚ ਮਾਣ ਮਹਿਸੂਸ ਕਰਨਾ ਚਾਹੀਦਾ ਹੈ। ਉਹਨਾਂ ਨੇ ਮਾਂ ਬੋਲੀ ਦੀ ਲੋੜ ਅਤੇ ਮਹੱਤਤਾ ਬਾਰੇ ਗੱਲ ਕਰਦਿਆਂ ਕਿਹਾ ਕਿ ਜਿਹੜੀਆਂ ਕੌਮਾਂ ਆਪਣੀ ਮਾਂ ਬੋਲੀ ਨੂੰੁੰ ਛੱਡ ਦਿੰਦੀਆਂ ਹਨ ਉਹ ਜਲਦੀ ਹੀ ਦੁਨੀਆਂ ਦੇ ਨਕਸ਼ੇ ਤੋਂ ਅਲੋਪ ਹੋ ਜਾਂਦੀਆਂ ਹਨ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਸਾਨੂੰ ਦੂਜੀਆਂ ਭਾਸ਼ਾਵਾਂ ਵੀ ਸਿੱਖਣੀਆਂ ਚਾਹੀਦੀਆਂ ਹਨ ਪਰ ਆਪਣੀ ਮਾਤ-ਭਾਸ਼ਾ ਨੂੰ ਪਹਿਲ ਦੇਣੀ ਚਾਹੀਦੀ ਹੈ। ਉਹਨਾਂ ਨੇ ਕਿਹਾ ਕਿ ਸਾਡੀ ਮਾਂ ਬੋਲੀ ਪੰਜਾਬੀ ਅੱਜ ਪੂਰੇ ਵਿਸ਼ਵ ਵਿੱਚ ਪ੍ਰਚਲਿਤ ਹੈ ਅਤੇ ਕੈਨੇਡਾ, ਅਮਰੀਕਾ, ਇੰਗਲੈਂਡ ਅਤੇ ਯੂਰਪ ਦੇ ਹੋਰ ਬਹੁਤ ਸਾਰੇ ਦੇਸ਼ਾਂ ਵਿੱਚ ਪੰਜਾਬੀ ਭਾਸ਼ਾ ਨੂੰੁੰ ਦੂਜੀ ਜਾਂ ਤੀਜੀ ਭਾਸ਼ਾ ਦਾ ਦਰਜਾ ਪ੍ਰਾਪਤ ਹੈ। ਇਸ ਲਈ ਸਾਨੂੰੁੰ ਆਪਣੀ ਮਾਤ-ਭਾਸ਼ਾ ’ਤੇ ਮਾਣ ਮਹਿਸੂਸ ਕਰਨਾ ਚਾਹੀਦਾ ਹੈ ਅਤੇ ਇਸਦੇ ਵਿਕਾਸ ਵਿੱਚ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ।ਇਸ ਮੌਕੇ ਲੇਖ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ। ਇਸ ਮੌਕੇ ਪੰਜਾਬੀ ਵਿਭਾਗ ਦੇ ਅਧਿਆਪਕ ਸਾਹਿਬਾਨ ਡਾ. ਸਤਵੰਤ ਕੌਰ, ਡਾ. ਰਵਿੰਦਰ ਕੌਰ, ਪ੍ਰੋ. ਸੀਮਾ ਕੁਮਾਰੀ ਵੀ ਹਾਜ਼ਰ ਸਨ।

error: copy content is like crime its probhihated