Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਬਟਾਲਾ ਦੀ ਵਿਗੜੀ ਕਾਨੂੰਨ ਵਿਵਸਥਾ ਨੂੰ ਲੈ ਕੇ ਭਾਜਪਾ ਦਾ ਵਫ਼ਦ ਐਸ.ਐਸ.ਪੀ ਬਟਾਲਾ ਨੂੰ ਮਿਲਿਆ

ਬਟਾਲਾ ਦੀ ਵਿਗੜੀ ਕਾਨੂੰਨ ਵਿਵਸਥਾ ਨੂੰ ਲੈ ਕੇ ਭਾਜਪਾ ਦਾ ਵਫ਼ਦ ਐਸ.ਐਸ.ਪੀ ਬਟਾਲਾ ਨੂੰ ਮਿਲਿਆ

ਬਟਾਲਾ (ਅਵਿਨਾਸ਼ ਸ਼ਰਮਾ ,ਸੰਜੀਵ ਨੈਅਰ)-

ਵਿਗੜੀ ਕਾਨੂੰਨ ਵਿਵਸਥਾ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਜਿਲਾ ਪ੍ਰਧਾਨ ਹੀਰਾ ਵਾਲੀਆ

1 ਮਾਰਚ : ਅੱਜ ਭਾਰਤੀ ਜਨਤਾ ਪਾਰਟੀ ਬਟਾਲਾ ਦਾ ਵਫ਼ਦ ਜਿਲਾ ਪ੍ਰਧਾਨ ਹਰਸਿਮਰਨ ਸਿੰਘ ਹੀਰਾ ਵਾਲੀਆ ਦੀ ਅਗਵਾਈ ਵਿੱਚ ਐਸ.ਐਸ.ਪੀ ਬਟਾਲਾ ਮੈਡਮ ਅਸ਼ਵਨੀ ਗੋਟਿਆਲ ਨੂੰ ਬਟਾਲਾ ਸ਼ਹਿਰ ਦੀ ਵਿਗੜ ਚੁੱਕੀ ਕਾਨੂੰਨ ਵਿਵਸਥਾ ਦੇ ਸਬੰਧ ਵਿੱਚ ਮਿਲਿਆ। ਭਾਜਪਾ ਜਿਲਾ ਪ੍ਰਧਾਨ ਹਰਸਿਮਰਨ ਸਿੰਘ ਹੀਰਾ ਵਾਲੀਆ ਨੇ ਐਸ.ਐਸ.ਪੀ ਬਟਾਲਾ ਨੂੰ ਸ਼ਹਿਰ ਦੀ ਵਿਗੜ ਚੁੱਕੀ ਕਾਨੂੰਨ ਵਿਵਸਥਾ ਬਾਰੇ ਵੱਖ-ਵੱਖ ਮੁੱਦਿਆਂ ਬਾਰੇ ਜਾਣਕਾਰੀ ਦਿੱਤੀ। ਜਿਸ ਤਰਾਂ ਦਿਨ ਦਿਹਾੜੇ ਸ਼ਰਾਰਤੀ ਲੋਕਾਂ ਵਲੋਂ ਲੁੱਟ-ਖੋਹ ਕਰਨਾ, ਗੋਲੀਆਂ ਚਲਾਉਣਾ ਅਤੇ ਸ਼ਹਿਰ ਦੇ ਅੰਦਰ ਭੀੜ-ਭਾੜ ਵਾਲੇ ਇਲਾਕੇ ਵਿੱਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਸ਼ਹਿਰ ਵਿੱਚ ਗੋਲੀਆਂ ਚਲਾਉਣਾ ਤਾਂ ਆਮ ਗੱਲ ਹੋ ਚੁੱਕੀ ਹੈ। ਜਿਸ ਤਰਾਂ ਕੱਲ ਸਿਟੀ ਰੋਡ ’ਤੇ ਸਥਿਤ ਭੁਸ਼ਨ ਦੀ ਹੱਟੀ ਅਤੇ ਦੇਵ ਦੀ ਹੱਟੀ ਤੋਂ ਚੋਰਾਂ ਨੇ ਵੱਡੀ ਵਾਰਦਾਤ ਨੂੰ ਅੰਜਾਮ ਦਿੰਦਿਆ ਭਾਰੀ ਮਾਤਰਾ ਵਿੱਚ ਕੈਸ ਚੋਰੀ ਕਰਕੇ ਲੈ ਗਏ ਹਨ। ਸ਼ਹਿਰ ਵਿੱਚ ਯੂਵਾ ਅਤੇ ਨਸ਼ੇ ਦਾ ਕਾਰੋਬਾਰ ਸ਼ਰੇਆਮ ਹੋ ਰਿਹਾ ਹੈ। ਪੁਲਿਸ ਪ੍ਰਸ਼ਾਸਨ ਹੱਥ ਤੇ ਹੱਥ ਰੱਖ ਕੇ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ ਅਤੇ ਬਟਾਲਾ ਸ਼ਹਿਰ ਵਾਸੀਆਂ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਲੋਕ ਆਪਣੇ ਕਾਰੋਬਾਰਾਂ ਅਤੇ ਘਰਾਂ ਤੋਂ ਬਾਹਰ ਨਿਕਲਣ ਲੱਗੇ ਵੀ ਦਹਿਸ਼ਤ ਦੇ ਮਾਹੌਲ ਵਿੱਚ ਰਹਿੰਦੇ ਹਨ। ਸ਼ਹਿਰ ਅੰਦਰ ਕਾਨੂੰਨ ਵਿਵਸਥਾ ਪੂਰੀ ਤਰਾਂ ਫੇਲ ਸਾਬਿਤ ਹੋ ਰਹੀ ਹੈ।
ਸਾਬਕਾ ਨਗਰ ਕੌਂਸਲ ਪ੍ਰਧਾਨ ਨਰੇਸ਼ ਮਹਾਜਨ ਨੇ ਐਸ.ਐਸ.ਪੀ ਬਟਾਲਾ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸ਼ਹਿਰ ਵਿੱਚ ਨਿੱਤ ਹੋਰਹੀਆ ਚੋਰੀ ਦੀਆਂ ਵਾਰਦਾਤਾਂ ’ਤੇ ਪੁਲਿਸ ਪ੍ਰਸ਼ਾਸਨ ਵਲੋਂ ਕੋਈ ਸਖ਼ਤ ਕਦਮ ਨਹੀਂ ਚੁੱਕਿਆ ਜਾ ਰਿਹਾ। ਜਿਸ ਦੀ ਤਾਜ਼ਾ ਉਦਾਹਰਨ ਕੱਲ ਸਿਟੀ ਰੋਡ ’ਤੇ ਸ਼ਹਿਰ ਦੀਆਂ 2 ਵੱਡੀਆਂ ਕੱਪੜੇ ਦੀਆਂ ਦੁਕਾਨਾਂ ਦੇ ਸ਼ੋ ਰੂਮਾਂ ਵਿੱਚ ਚੋਰੀ ਹੋਣ ਕਾਰਨ ਸਿਟੀ ਰੋਡ ਦੇ ਸਾਰੇ ਦੁਕਾਨਦਾਰਾਂ ਵਿੱਚ ਡਰ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਸਾਰੇ ਦੁਕਾਨਦਾਰਾਂ ਵਲੋਂ ਪੁਲਿਸ ਪ੍ਰਸ਼ਾਸਨ ਦੀ ਢਿੱਲੀ ਕਾਰਗੁਜਾਰੀ ਕਰਕੇ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ।
ਭਾਜਪਾ ਸੀਨੀਅਰ ਆਗੂ ਇੰਦਰ ਸੇਖੜੀ ਨੇ ਬਟਾਲਾ ਸ਼ਹਿਰ ਦੀ ਬਦ-ਤੋਂ ਬਦਤਰ ਹੋ ਚੁੱਕੀ ਕਾਨੂੰਨ ਵਿਵਸਥਾ ਬਾਰੇ ਜਾਣੂ ਕਰਵਾਇਆ। ਅਤੇ ਅੱਗੇ ਬੋਲਦਿਆਂ ਦੱਸਿਆ ਕਿ ਇਕ ਦਿਨ ਪਹਿਲਾ ਮੇਰੀ ਗੇਰਿਜ ਵਿੱਚ ਖੜੀ ਗੱਡੀ ਨੂੰ ਕੁਝ ਸ਼ਰਾਰਤੀ ਅਨਸਰਾਂ ਨੇ ਗੋਲੀ ਮਾਰ ਕੇ ਗੱਡੀ ਦਾ ਨੁਕਸਾਨ ਕੀਤਾ ਅਤੇ ਹੁਣ ਮੈਨੂੰ ਡਰ ਹੈ ਕਿ ਜੇਕਰ ਰਾਤ ਨੂੰ ਮੇਰੀ ਗੱਡੀ ਤੇ ਗੋਲੀ ਮਾਰ ਸਕਦੇ ਹਨ ਤਾਂ ਮੇਰਾ ਵੀ ਜਾਨੀ ਨੁਕਸਾਨ ਕਰ ਸਕਦੇ ਹਨ। ਕ੍ਰਿਪਾ ਕਰਕੇ ਵਿਗੜ ਚੁੱਕੀ ਕਾਨੂੰਨ ਵਿਵਸਥਾ ਨੂੰ ਠੀਕ ਕੀਤਾ ਜਾਵੇ। ਭਾਜਪਾ ਜਿਲਾ ਪ੍ਰਧਾਨ ਹੀਰਾ ਵਾਲੀਆ ਨੇ ਐਸ.ਐਸ.ਪੀ ਬਟਾਲਾ ਨੂੰ ਅਪੀਲ ਕੀਤੀ ਹੈ ਕਿ ਸ਼ਹਿਰ ਦੀ ਵਿਗੜੀ ਕਾਨੂੰਨ ਵਿਵਸਥਾ ਨੂੰ ਜਲਦ ਠੀਕ ਨਾ ਕੀਤਾ ਗਿਆ ਤਾਂ ਸਾਨੂੰ ਮਜ਼ਬੂਰਨ ਆਉਣ ਵਾਲੇ ਸਮੇਂ ਵਿੱਚ ਜ਼ੋਰਦਾਰ ਪ੍ਰਦਰਸ਼ਨ ਕੀਤਾ ਜਾਵੇਗਾ।
ਇਸ ਮੌਕੇ ’ਤੇ ਭਾਜਪਾ ਪ੍ਰਦੇਸ਼ ਕਾਰਜਕਾਰੀ ਮੈਂਬਰ ਭੂਸ਼ਨ ਬਜਾਜ, ਜਿਲਾ ਭਾਜਪਾ ਜਨਰਲ ਸਕੱਤਰ ਰੰਜਨ ਮਲਹੋਤਰਾ, ਰੌਸ਼ਨ ਲਾਲ, ਸਾਬਕਾ ਜਿਲਾ ਪ੍ਰਧਾਨ ਰਾਕੇਸ਼ ਭਾਟੀਆ, ਭਾਜਪਾ ਜਿਲਾ ਉਪ ਪ੍ਰਧਾਨ ਸ਼ਕਤੀ ਸ਼ਰਮਾ, ਸੁਰੇਸ਼ ਮਹਾਜਨ, ਅਜੇ ਰਿਸ਼ੀ, ਜਿਲਾ ਭਾਜਪਾ ਸਕੱਤਰ ਅਤੇ ਜਿਲਾ ਪ੍ਰਭਾਰੀ ਕਿਸਾਨ ਮੋਰਚਾ ਸਵਿੰਦਰ ਸਿੰਘ ਖਹਿਰਾ, ਨਵਨੀਤ ਅਬਰੋਲ, ਜਿਲਾ ਪੈ੍ਰਸ ਸਕੱਤਰ ਅਮਨ ਖੀਵਾ, ਜਿਲਾ ਸ਼ੋਸਲ ਮੀਡੀਆ ਜਿਲਾ ਇੰਚਾਰਜ ਰੋਹਿਤ ਸ਼ੈਲੀ, ਓ.ਬੀ.ਸੀ ਮੋਰਚਾ ਜਿਲਾ ਪ੍ਰਧਾਨ ਰਾਕੇਸ਼ ਠੇਕੇਦਾਰ, ਕੌਂਸਲਰ ਵਿਨੈ ਮਹਾਜਨ, ਅਮਨਦੀਪ ਸਿੰਘ, ਪੰਕਜ ਸ਼ਰਮਾ, ਅਨਿਲ ਜੁਲਕਾ, ਸ੍ਰੀਕਾਂਤ ਸ਼ਰਮਾ, ਅਨਿਲ ਭੱਟੀ, ਦਾਸ ਕਰਨ ਆਦਿ ਹਾਜ਼ਰ ਸਨ।

error: copy content is like crime its probhihated