Prime Punjab Times

Latest news
ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ*
ADVERTISEMENT
You are currently viewing ਵਿਧਾਇਕ ਸ਼ੈਰੀ ਕਲਸੀ ਵਲੋਂ ਨਹਿਰੂ ਗੇਟ ਵਿਖੇ ਦੁਕਾਨਦਾਰਾਂ ਤੇ ਅਧਿਕਾਰੀਆਂ ਨਾਲ ਮੀਟਿੰਗ

ਵਿਧਾਇਕ ਸ਼ੈਰੀ ਕਲਸੀ ਵਲੋਂ ਨਹਿਰੂ ਗੇਟ ਵਿਖੇ ਦੁਕਾਨਦਾਰਾਂ ਤੇ ਅਧਿਕਾਰੀਆਂ ਨਾਲ ਮੀਟਿੰਗ

ਬਟਾਲਾ ( ਸੰਜੀਵ ਨੈਅਰ,ਅਵਿਨਾਸ਼ ਸ਼ਰਮਾ )

ਗੰਦੇ ਪਾਣੀ ਦੀ ਨਿਕਾਸੀ ਤੇ ਸਾਫ-ਸਫਾਈ ਦੇ ਸਬੰਧ ਵਿੱਚ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

2 ਮਾਰਚ : ਹਲਕਾ ਵਿਧਾਇਕ ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਦੀ ਨੁਹਾਰ ਬਦਲਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਉਨਾਂ ਵਲੋਂ ਪੂਰੇ ਸ਼ਹਿਰ ਅੰਦਰ ਵੱਖ-ਵੱਖ ਬਜਾਰਾਂ ਤੇ ਚੌਂਕਾਂ ਆਦਿ ਦਾ ਨਿਰੀਖਣ ਕੀਤਾ ਜਾ ਰਿਹਾ ਹੈ ਅਤੇ ਵਿਕਾਸ ਕੰਮਾਂ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਵਿਧਾਇਕ ਸ਼ੈਰੀ ਕਲਸੀ ਵਲੋਂ ਨਹਿਰੂ ਗੇਟ (ਸ਼ੇਰਾਂ ਵਾਲਾ ਦਰਵਾਜ਼ਾ) ਵਿਖੇ ਗੰਦੇ ਪਾਣੀ ਦੀ ਨਿਕਾਸੀ ਤੇ ਸਾਫ ਸਫਾਈ ਦੇ ਸਬੰਧ ਵਿੱਚ ਦੁਕਾਨਦਾਰਾਂ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਸੀਵਰੇਜ਼ ਬੋਰਡ, ਕਾਰਪੋਰੇਸ਼ਨ ਦੇ ਅਧਿਕਾਰੀ ਤੇ ਦੁਕਾਨਦਾਰ ਆਦਿ ਮੋਜੂਦ ਸਨ।

ਇਸ ਮੌਕੇ ਦੁਕਾਨਦਾਰਾਂ ਨੇ ਦੱਸਿਆ ਕਿ ਨਹਿਰੂ ਗੇਟ ਵਿੱਚ ਐਂਟਰੀ ਪੁਆਇੰਟ ’ਤੇ ਗੰਦੇ ਪਾਣੀ ਦੇ ਓਵਰਫਲੋਅ ਹੋਣ ਕਾਰਨ, ਗਾਹਕਾਂ ਨੂੰ ਬਹੁਤ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਹੈ ਤੇ ਦੁਕਾਨਦਾਰ ਦੀ ਗਾਹਕੀ ਤੇ ਵੀ ਮਾੜਾ ਅਸਰ ਪੈਂਦਾ ਹੈ। ਉਨਾਂ ਕਿਹਾ ਕਿ ਨਾਲੀਆਂ ਦੀ ਸਾਫ ਸਫਾਈ ਲਈ ਅਤੇ ਗੰਦੇ ਪਾਣੀ ਦੀ ਨਿਕਾਸੀ ਲਈ ਸਬੰਧਤ ਵਿਭਾਗਾਂ ਨੂੰ ਸਖਤੀ ਨਾਲ ਕਿਹਾ ਜਾਵੇ।

ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੂੰ ਸੀਵਰੇਜ ਤੇ ਸਾਫ ਸਫਾਈ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਨਹਿਰੂ ਗੇਟ ਦੀ ਸਾਫ ਸਫਾਈ ਵਿੱਚ ਕੋਈ ਢਿੱਲਮੱਠ ਨਾ ਵਰਤੀ ਜਾਵੇ। ਨਾਲੀਆਂ ਦੀ ਲਗਾਤਾਰ ਸਫਾਈ ਕਰਵਾਈ ਜਾਵੇ। ਨਾਲ ਹੀ ਉਨਾਂ ਦੁਕਾਨਦਾਰ ਨੂੰ ਅਪੀਲ ਕੀਤੀ ਕਿ ਉਹ ਨਾਲੀਆਂ ਵਿੱਚ ਲਿਫਾਫੇ ਜਾਂ ਵੇਸਟੇਜ ਦਾ ਕੋਈ ਸਮਾਨ ਨਾ ਸੁੱਟਣ। ਆਪਣੀਆਂ ਦੁਕਾਨਾਂ ਵਿੱਚ ਡਸਟਬਿਨ ਰੱਖਣ। ਉਨਾਂ ਕਿਹਾ ਕਿ ਇਹ ਵੇਸਟੇਜ ਜਦ ਇੱਕ ਜਗ੍ਹਾ ਇਕੱਠੀ ਹੋ ਜਾਂਦੀ ਹੈ ਤਾਂ ਗੰਦੇ ਪਾਣੀ ਦਾ ਓਵਰਫਲੋਅ ਹੋ ਜਾਂਦਾ ਹੈ, ਜਿਸ ਨਾਲ ਬਾਜ਼ਾਰ ਵਿੱਚ ਲੋਕਾਂ ਨੂੰ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਹੈ।

—————-ਕੈਪਸ਼ਨ—-

ਵਿਧਾਇਕ ਸ਼ੈਰੀ ਕਲਸੀ ਨਹਿਰੂ ਗੇਟ ਵਿਖੇ ਦੁਕਾਨਦਾਰਾਂ ਦੀਆਂ ਮੁਸ਼ਕਿਲਾਂ ਸੁਣਦੇ ਹੋਏ।

error: copy content is like crime its probhihated