Prime Punjab Times

Latest news
ਖ਼ਾਲਸਾ ਕਾਲਜ ਵਿਖੇ ਸ਼ਖ਼ਸੀਅਤ ਉਸਾਰੀ ਲੈਕਚਰ ਸੀਰੀਜ਼ ਤਹਿਤ ਵਿਸ਼ੇਸ਼ ਆਨਲਾਈਨ ਲੈਕਚਰ ਅਗਰਵਾਲ ਸਭਾ ਗੜ੍ਹਦੀਵਾਲਾ ਦੀ ਹੋਈ ਮੀਟਿੰਗ, ਮਹਾਰਾਜਾ ਅਗਰਸੇਨ ਜੈਅੰਤੀ ਸ਼ਰਧਾਪੂਰਵਕ ਮਨਾਉਣ ਸਬੰਧੀ ਹੋਈ ਚਰਚਾ *ਲਾਲ ਸਿੰਘ ਦਸੂਹਾ ਯਾਦਗਾਰੀ ਸਾਹਿਤਕ ਮੰਚ ਵੱਲੋਂ ਪਲੇਠਾ ਆਨਲਾਈਨ ਕਵੀ ਦਰਬਾਰ ਯਾਦਗਾਰੀ ਹੋ ਨਿਬੜਿਆ* ਪਾਂਡਵ ਸਰੋਵਰ ਮੰਦਰ ਵਿਖੇ ਮਾਂ ਬਗਲਾ ਮੁਖੀ, ਮਾਂ ਗਾਇਤਰੀ ਤੇ ਸੂਰਜ ਭਗਵਾਨ ਦੇ ਮੰਦਰਾਂ ਦਾ ਹੋਵੇਗਾ ਨਵ ਨਿਰਮਾਣ ਅਚਲੇਸ਼ਵਰ ਧਾਮ ਤੋਂ ਗੂੰਜਿਆ ਨਸ਼ਾ ਮੁਕਤੀ ਦਾ ਸੰਦੇਸ਼, ਬਟਾਲਾ ਤੋਂ ਫਤਿਹਗੜ੍ਹ ਚੂੜੀਆਂ ਤੱਕ ਕੱਢੀ ਯਾਤਰਾ ਖ਼ਾਲਸਾ ਕਾਲਜ ਵਿਖੇ 'ਵਿਸ਼ਵ ਓਜ਼ੋਨ ਦਿਵਸ' ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ...
ADVERTISEMENT
You are currently viewing ਖ਼ਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ਫੈਸ਼ਨ ਡਿਜਾਇਨਿੰਗ ਵਿਭਾਗ ਵਲੋਂ ਪ੍ਰਦਰਸ਼ਨੀ ਅਤੇ ਵਿਕਰੀ ਦਾ ਆਯੋਜਨ

ਖ਼ਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ਫੈਸ਼ਨ ਡਿਜਾਇਨਿੰਗ ਵਿਭਾਗ ਵਲੋਂ ਪ੍ਰਦਰਸ਼ਨੀ ਅਤੇ ਵਿਕਰੀ ਦਾ ਆਯੋਜਨ

ਗੜ੍ਹਦੀਵਾਲਾ (ਚੌਧਰੀ) 

2 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਦੁਆਰਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਮਾਨਯੋਗ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਫੈਸ਼ਨ ਡਿਜਾਇਨਿੰਗ ਵਿਭਾਗ ਵੱਲੋਂ ਪ੍ਰਦਰਸ਼ਨੀ ਲਗਾ ਕੇ ਵਿਦਿਆਰਥੀਆਂ ਵਲੋਂ ਤਿਆਰ ਕਪੜਿਆਂ ਦੀ ਵਿਕਰੀ ਕੀਤੀ ਗਈ। ਜਿਸ ਵਿੱਚ ਫੈਸ਼ਨ ਡਿਜਾਇਨਿੰਗ ਵਿਭਾਗ ਦੇ ਸਾਰੇ ਵਿਦਿਆਰਥੀਆਂ ਨੇ ਹਿੱਸਾ ਲਿਆ।ਸਾਰੇ ਹੀ ਵਿਦਿਆਰਥੀਆਂ ਨੇ ਇਸ ਪ੍ਰਦਰਸ਼ਨੀ ਵਿੱਚ ਬਹੁਤ ਉਤਸ਼ਾਹ ਦਿਖਾਇਆ ਅਤੇ ਪ੍ਰਦਰਸ਼ਨੀ ਵਿੱਚ ਫੈਸ਼ਨ ਡਿਜਾਇਨਿੰਗ ਦੇ ਵਿਦਿਆਰਥੀਆ ਵਲੋਂ ਪੇਟਿੰਗ ਵਰਕ (ਸੂਟ/ਬੈੱਡ ਸੀਟ/ਦੁਪੱਟੇ/ਕੁਸ਼ਨ ਕਵਰ/ਡੈਨਿੰਮ) ਬੁਣਾਈ ਦਾ ਕੰਮ ਟਾਈ ਐਂਡ ਡਾਈ, ਸਟੈਂਸ਼ਿਲ ਪ੍ਰੀਟਿੰਗ/ ਬਲਾਕ ਪ੍ਰੀਟਿੰਗ ਅਤੇ ਹੱਥ ਵਾਲੀ ਕਢਾਈ ਨਾਲ ਕੀਤੇ ਹੋਏ ਕੰਮ ਦੀ ਪ੍ਰਦਰਸ਼ਨੀ ਲਗਾਈ ਗਈ ਅਤੇ ਬਣੇ ਹੋਏ ਸਮਾਨ ਦੀ ਵਿਕਰੀ ਵੀ ਕੀਤੀ ਗਈ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਵਲੋਂ ਬਣਾਈਆਂ ਕਲਾਕ੍ਰਿਤੀਆਂ ਦੀ ਪ੍ਰਸੰਸਾ ਕੀਤੀ । ਇਸ ਮੌਕੇ ਫੈਸਨ ਡਿਜਾਇਨਿੰਗ ਵਿਭਾਗ ਦੇ ਵਿਦਿਆਰਥੀ ਅਤੇ ਅਧਿਆਪਕ ਸਾਹਿਬਾਨ ਪ੍ਰੋ. ਸ਼ਰਨਜੀਤ ਕੌਰ ਅਤੇ ਪ੍ਰੋ. ਨੇਹਾ ਹਾਜ਼ਰ ਸਨ।