Prime Punjab Times

Latest news
ਖ਼ਾਲਸਾ ਕਾਲਜ ਵਿਖੇ ਸ਼ਖ਼ਸੀਅਤ ਉਸਾਰੀ ਲੈਕਚਰ ਸੀਰੀਜ਼ ਤਹਿਤ ਵਿਸ਼ੇਸ਼ ਆਨਲਾਈਨ ਲੈਕਚਰ ਅਗਰਵਾਲ ਸਭਾ ਗੜ੍ਹਦੀਵਾਲਾ ਦੀ ਹੋਈ ਮੀਟਿੰਗ, ਮਹਾਰਾਜਾ ਅਗਰਸੇਨ ਜੈਅੰਤੀ ਸ਼ਰਧਾਪੂਰਵਕ ਮਨਾਉਣ ਸਬੰਧੀ ਹੋਈ ਚਰਚਾ *ਲਾਲ ਸਿੰਘ ਦਸੂਹਾ ਯਾਦਗਾਰੀ ਸਾਹਿਤਕ ਮੰਚ ਵੱਲੋਂ ਪਲੇਠਾ ਆਨਲਾਈਨ ਕਵੀ ਦਰਬਾਰ ਯਾਦਗਾਰੀ ਹੋ ਨਿਬੜਿਆ* ਪਾਂਡਵ ਸਰੋਵਰ ਮੰਦਰ ਵਿਖੇ ਮਾਂ ਬਗਲਾ ਮੁਖੀ, ਮਾਂ ਗਾਇਤਰੀ ਤੇ ਸੂਰਜ ਭਗਵਾਨ ਦੇ ਮੰਦਰਾਂ ਦਾ ਹੋਵੇਗਾ ਨਵ ਨਿਰਮਾਣ ਅਚਲੇਸ਼ਵਰ ਧਾਮ ਤੋਂ ਗੂੰਜਿਆ ਨਸ਼ਾ ਮੁਕਤੀ ਦਾ ਸੰਦੇਸ਼, ਬਟਾਲਾ ਤੋਂ ਫਤਿਹਗੜ੍ਹ ਚੂੜੀਆਂ ਤੱਕ ਕੱਢੀ ਯਾਤਰਾ ਖ਼ਾਲਸਾ ਕਾਲਜ ਵਿਖੇ 'ਵਿਸ਼ਵ ਓਜ਼ੋਨ ਦਿਵਸ' ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ...
ADVERTISEMENT
You are currently viewing ਖ਼ਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ਮਨਾਇਆ ਗਿਆ “ਰਾਸ਼ਟਰੀ ਵਿਗਿਆਨ ਦਿਵਸ”

ਖ਼ਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ਮਨਾਇਆ ਗਿਆ “ਰਾਸ਼ਟਰੀ ਵਿਗਿਆਨ ਦਿਵਸ”

ਗੜ੍ਹਦੀਵਾਲਾ (ਚੌਧਰੀ) 

2 ਮਾਰਚ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਮਾਨਯੋਗ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਰਸਾਇਣ ਵਿਭਾਗ ਵੱਲੋਂ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ। ਇਸ ਦੋਰਾਨ ਵਿਦਿਆਰਥੀਆਂ ਵਲੋਂ ਡਾ. ਐੱਮ.ਐੱਸ. ਰੰਧਾਵਾ ਯਾਦਗਾਰੀ ਵਿਰਾਸਤੀ ਮੇਲੇ ਦੇ ਵਿੱਚ ‘ਸਾਇੰਸ ਬੂਥ’ ਲਗਾਇਆ ਗਿਆ। ਜਿਸ ਵਿੱਚ ਮਾਡਲ, ਪੋਸਟਰ ਪ੍ਰਦਰਸ਼ਨੀ ਦੇ ਨਾਲ-ਨਾਲ ਵਿਦਿਆਰਥੀਆਂ ਦਾ ਵਿਗਿਆਨ ਪ੍ਰਤੀ ਰੁਝਾਨ ਵਧਾਉਣ ਲਈ ਸਾਇੰਸ ਸੰਬੰਧੀ ਖੇਡਾਂ ਦਾ ਵੀ ਆਯੋਜਨ ਕੀਤਾ ਗਿਆ। ਇਲਾਕਾ ਨਿਵਾਸੀਆਂ ਅਤੇ ਹੋਰ ਵਿਦਿਆਰਥੀਆਂ ਲਈ ਸਾਇੰਸ ਦੇ ਵਰਕਿੰਗ ਮਾਡਲ ਵਿਸ਼ੇਸ਼ ਆਕਰਸ਼ਣ ਦਾ ਕੇਂਦਰ ਰਹੇ। ਇਸ ਨਾਲ ਜਿੱਥੇ ਲੋਕਾਂ ਨੇ ਮੇਲੇ ਦਾ ਆਨੰਦ ਮਾਣਿਆ ਉਥੇ ਉਹਨਾਂ ਨੁੰ ਵਿਗਿਆਨ ਸੰਬੰਧੀ ਰੋਚਕ ਜਾਣਕਾਰੀ ਵੀ ਮਿਲੀ । ਪ੍ਰਿੰਸੀਪਲ ਡਾ. ਜਸਪਾਲ ਸਿੰਘ ਜੀ ਨੇ ਰਸਾਇਣ ਵਿਭਾਗ ਨੁੰ ਭਵਿੱਖ ਵਿੱਚ ਵੀ ਅਜਿਹੀਆਂ ਗਤੀਵਿਧੀਆਂ ਕਰਵਾਉਣ ਲਈ ਪ੍ਰੇਰਿਆ ਅਤੇ ਵਿਦਿਆਰਥੀਆ ਦੀ ਹੌਂਸਲਾ ਅਫ਼ਜਾਈ ਕੀਤੀ। ਬੂਥ ਦਾ ਸੰਚਾਲਨ ਡਾ. ਪੰਕਜ਼ ਸ਼ਰਮਾ ਅਤੇ ਪ੍ਰੋ. ਪਰਮਜੀਤ ਕੌਰ ਨੇ ਕੀਤਾ। ਇਸ ਦੋਰਾਨ ਵਿਭਾਗ ਦੇ ਸਾਰੇ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।