Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਖ਼ਾਲਸਾ ਕਾਲਜ ਡੁਮੇਲੀ ਵਿਖੇ ਮਾਤ-ਭਾਸ਼ਾ ਦਿਵਸ ਮਨਾਇਆ

ਖ਼ਾਲਸਾ ਕਾਲਜ ਡੁਮੇਲੀ ਵਿਖੇ ਮਾਤ-ਭਾਸ਼ਾ ਦਿਵਸ ਮਨਾਇਆ

ਫਗਵਾੜਾ  (ਲਾਲੀ ਦਾਦਰ)

3 ਮਾਰਚ – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਵਿਦਿਅਕ ਅਦਾਰੇ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਵਿਖੇ ਮਾਤ-ਭਾਸ਼ਾ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਪ੍ਰੋ. ਦਮਨਜੀਤ ਕੌਰ ਪੰਜਾਬੀ ਵਿਭਾਗ ਦੁਆਰਾ ਮਾਤ ਭਾਸ਼ਾ ਦੇ ਮਹੱਤਵ ਬਾਰੇ ਜਾਣਕਾਰੀ ਦਿੰਦਿਆ ਕਿਹਾ ਗਿਆ ਕਿ ਪੰਜਾਬ ਦੀ ਮਾਤ ਭਾਸ਼ਾ ਪੰਜਾਬੀ ਹੈ ਅਤੇ ਇਹ ਪੰਜਾਬੀਆਂ ਦੀ ਪਛਾਣ ਹੈ ਇਸ ਲਈ ਹਰ ਇਕ ਨੂੰ ਆਪਣੀ ਮਾਤ ਭਾਸ਼ਾ ਦਾ ਪੂਰਾ ਗਿਆਨ ਹੋਣਾ ਬਹੁਤ ਜ਼ਰੂਰੀ ਹੈ।ਇਸ ਮੌਕੇ ਪ੍ਰੋ. ਕਮਲਜੀਤ ਕੌਰ ਦੁਆਰਾ ਮਾਤ ਭਾਸ਼ਾ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਮਾਤ ਭਾਸ਼ਾ ਬੱਚੇ ਦੇ ਜੀਵਨ ਵਿਕਾਸ ਵਿਚ ਬਹੁਤ ਮਹੱਤਵਪੂਰਨ ਰੋਲ ਅਦਾ ਕਰਦੀ ਹੈ ਕਿਉਕਿ ਬੱਚਾ ਆਪਣੇ ਪਰਿਵਾਰ ਵਿਚ ਰਹਿੰਦਾ ਹੋਇਆ ਇਸ ਭਾਸ਼ਾ ਵਿਚ ਬਹੁਤ ਕੁੱਝ ਗ੍ਰਹਿਣ ਕਰਦਾ ਹੈ ਅਤੇ ਆਪਣੇ ਬਚਪਨ ਦੇ ਸਾਥੀਆਂ ਨਾਲ ਗੱਲਬਾਤਾਂ ਰਾਹੀਂ ਆਪਣੇ ਵਿਚਾਰਾਂ ਨੂੰ ਸਾਂਝਾ ਕਰਦਾ ਹੈ।ਇਸ ਮੌਕੇ ਪ੍ਰੋ. ਅਮਰਪਾਲ ਕੌਰ ਨੇ ਪੰਜਾਬੀ ਮਾਤ ਭਾਸ਼ਾ ਅਤੇ ਗੁਰਬਾਣੀ ਦੇ ਸੁਮੇਲ ਬਾਰੇ ਚਰਚਾ ਕੀਤੀ, ਉਹਨਾਂ ਨੇ ਗੁਰੂ ਸਾਹਿਬਾਨਾਂ ਦੁਆਰਾ ਮਾਤ ਭਾਸ਼ਾ ਬਾਰੇ ਦੱਸੇ ਬਚਨਾਂ ਨੂੰ ਵਿਦਿ ਆਰਥੀਆਂ ਸਾਹਮਣੇ ਪੇਸ਼ ਕੀਤਾ।ਇਸ ਮੌਕੇ ਮੈਡਮ ਰੋਮੀ ਨੇ ਵਿਦਿਆਰਥੀਆਂ ਨੂੰ ਮਾਤ ਭਾਸ਼ਾ ਦਾ ਮਹੱਤਵ ਸਵੈ ਰਚਿਤ ਕਵਿਤਾ ਮਾਂ-ਬੋਲੀ ਰਾਹੀਂ ਬਿਆਨ ਕੀਤਾ।ਕਾਲਜ ਪ੍ਰਿੰਸੀਪਲ ਡਾ. ਗੁਰਨਾਮ ਸਿੰਘ ਰਸੂਲਪੁਰ ਦੁਆਰਾ ਕਿਹਾ ਗਿਆ ਕਿ ਮਾਤ ਭਾਸ਼ਾ ਹਰ ਇੱਕ ਦਾ ਪਛਾਣ ਚਿੰਨ੍ਹ ਹੈ ਅਤੇ ਸਭ ਨੂੰ ਇਸਦਾ ਸਤਿਕਾਰ ਕਰਨਾ ਚਾਹੀਦਾ ਹੈ। ਉਹਨਾਂ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਤੇ ਗੁਰਬਾਣੀ ਦੇ ਸੰਬੰਧ ਬਾਰੇ ਵੀ ਦੱਸਿਆ। ਇਸ ਮੌਕੇ ਸਮੂਹ ਸਟਾਫ਼ ਮੈਂਬਰ ਅਤੇ ਵਿਦਿ ਆਰਥੀ ਵੀ ਹਾਜ਼ਰ ਸਨ।