Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਨਾਲਸਾ ਦੀਆਂ ਸਕੀਮਾਂ ਦੀ ਜਾਗਰੂਕਤਾ ਲਈ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਵੈਨ ਕੀਤੀ ਰਵਾਨਾ

ਨਾਲਸਾ ਦੀਆਂ ਸਕੀਮਾਂ ਦੀ ਜਾਗਰੂਕਤਾ ਲਈ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਵੈਨ ਕੀਤੀ ਰਵਾਨਾ

ਹੁਸ਼ਿਆਰਪੁਰ (ਬਿਊਰੋ)

3 ਮਾਰਚ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ, ਮੁਹਾਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁਫਤ ਕਾਨੂੰਨੀ ਸਹਾਇਤਾ ਦਾ ਪ੍ਰਚਾਰ ਕਰਨ ਅਤੇ ਆਉਣ ਵਾਲੀ ਕੌਮੀ ਲੋਕ ਅਦਾਲਤ ਮਿਤੀ 13 ਮਈ 2023  ਦਾ ਪ੍ਰਚਾਰ ਕਰਨ ਲਈ ਦਿਲਬਾਗ ਸਿੰਘ ਜੋਹਲ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੈਅਰਮੈਨ,ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਵਲੋਂ ਟਰੇਵਲਰ ਵੈਨ ਰਾਹੀਂ ਨਾਲਸਾ ਦੀਆਂ ਸਕੀਮਾਂ ਨੂੰ  ਵੱਖ-ਵੱਖ ਪਿੰਡ ਅਤੇ ਸ਼ਹਿਰੀ ਖੇਤਰਾਂ ਵਿੱਚ ਪ੍ਰਚਾਰ ਕਰਨ ਲਈ ਹਰੀ ਝੰਡੀ ਦਿੱਤੀ ਗਈ। ਇਸ ਮੌਕੇ ਜਤਿੰਦਰ ਪਾਲ ਸਿੰਘ ਖੁਰਮੀ ਵਧੀਕ  ਸ਼ੈਸ਼ਨ ਜੱਜ, ਹੁਸ਼ਿਆਰਪੁਰ, ਪੁਨੀਤ ਮੌਹਨ ਸ਼ਰਮਾ ਵਧੀਕ  ਸ਼ੈਸ਼ਨ ਜੱਜ, ਹੁਸ਼ਿਆਰਪੁਰ ਅਤੇ  ਅਪਰਾਜਿਤਾ ਜੋਸ਼ੀ, ਚੀਫ ਜੁਡੀਸ਼ੀਅਲ ਮੈਜਿਸਟੇ੍ਰਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਵੀ ਨਾਲ ਮੌਜੂਦ ਸਨ। ਇਹ ਟਰੇਵਲਰ ਵੈਨ ਮਿਤੀ 3 ਮਾਰਚ 2023 ਤੋਂ 16 ਮਾਰਚ 2023  ਤੱਕ ਨਾਲਸਾ ਦੀਆਂ ਵੱਖ-ਵੱਖ ਸਕੀਮਾਂ ਦੇ ਨਾਲ-ਨਾਲ ਮੁਫਤ ਕਾਨੂੰਨੀ ਸਹਾਇਤਾ, ਲੋਕ ਅਦਾਲਤਾਂ, ਸਥਾਈ ਲੋਕ ਅਦਾਲਤ (ਜਨ-ਉਪਯੋਗੀ ਸੇਵਾਵਾਂ) ਮੇਡੀਏਸ਼ਨ ਅਤੇ ਕੰਨਸਲੀਏਸ਼ਨ ਸੈਂਟਰ ਦਾ ਪ੍ਰਚਾਰ ਕਰੇਗੀ ਤਾਂ ਜੋ ਵੱਧ-ਤੋਂ-ਵੱਧ ਲੋਕ ਇਨ੍ਹਾਂ ਸਕੀਮਾਂ ਪ੍ਰਤੀ ਜਾਗਰੂਕ ਹੋਣ।ਇਸ ਟਰੇਵਲਰ ਵੈਨ ਦਾ ਮੁੱਖ ਉਦੇਸ਼ ਲੋਕਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਸਬੰਧੀ, ਨਾਲਸਾ ਵਲੋਂ ਜਾਰੀ ਕੀਤੀਆ ਗਈਆ ਸਕੀਮਾਂ ਅਤੇ ਲੋਕਾਂ ਨੂੰ ਉਨ੍ਹਾਂ ਦੇ  ਹੱਕਾਂ ਬਾਰੇ ਜਾਗੂਰਕ ਕਰਨਾ ਹੈ। ਇਸ ਦੇ ਨਾਲ ਕੌਮੀ ਲੋਕ ਅਦਾਲਤਾਂ ਜੋ ਕਿ ਜ਼ਿਲ੍ਹਾ ਪੱਧਰ ਅਤੇ ਸਬ ਡਵੀਜ਼ਨ ਪੱਧਰ ’ਤੇ ਲਗਾਈਆ ਜਾਣੀਆ ਹਨ, ਦੇ ਪ੍ਰਚਾਰ ਕਰਨ ਲਈ ਵੱਖ-ਵੱਖ ਪਿੰਡਾ ਅਤੇ ਸ਼ਹਿਰਾਂ ਵਿੱਚ ਜਾਵੇਗੀ ਅਤੇ ਲੋਕਾਂ ਨੂੰ ਇਨ੍ਹਾਂ ਅਦਾਲਤਾਂ ਦੇ ਲਾਭਾਂ ਬਾਰੇ ਜਾਗਰੂਕ ਕੀਤਾ ਜਾਵੇਗਾ।

ਇਸ ਮੌਕੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦੇ ਨਾਲ-ਨਾਲ ਪੈਨਲ ਐਡਵੋਕੇਟਸ, ਹੁਸ਼ਿਆਰਪੁਰ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦਾ ਸਮੂਹ ਸਟਾਫ ਨੇ  ਇਸ  ਟਰੇਵਲਰ ਵੈਨ ਨੂੰ ਸ਼ੈਸ਼ਨ ਕੋਰਟ ਕੰਪਲੈਕਸ, ਹੁਸ਼ਿਆਰਪੁਰ ਤੋਂ ਰਵਾਨਾ ਕੀਤਾ।